ਨੌਜਵਾਨ ਆਮ ਆਦਮੀ ਪਾਰਟੀ ਦੀ ਰੀੜ ਦੀ ਹੱਡੀ ਹਨ —ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ

Spread the love
ਤਪਾ ਮੰਡੀ 25 ਜੁਲਾਈ (ਗੋਲਡੀ ਵਿਆਸ) ਆਮ ਆਦਮੀ ਪਾਰਟੀ ਵੱਲੋਂ ਜੋ ਵਿਕਾਸ ਸੂਬੇ ਅੰਦਰ ਕਰਵਾਇਆ ਜਾ ਰਿਹਾ ਹੈ ਇਸ ਤੋਂ ਪਹਿਲਾਂ ਕਿਸੇ ਵੀ ਸਰਕਾਰ ਨੇ ਨਹੀਂ ਕਰਾਇਆ ਗਿਆ ਕਿਉਂਕਿ ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਉੱਚੀ ਸੋਚ ਸਦਕਾ ਸੂਬੇ ਦਾ ਵਿਕਾਸ ਵੱਡੀ ਪੱਧਰ ਤੇ ਹੋ ਰਿਹਾ ਹੈ । ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਭਦੌੜ ਦੇ ਵਿਧਾਇਕ ਵੱਲੋਂ ਨਵ ਨਿਯੁਕਤ ਹਲਕਾ ਭਦੌੜ ਦੇ ਯੂਥ ਪ੍ਰਧਾਨ ਚਮਕੌਰ ਸਿੰਘ ਢਿੱਲਵਾਂ ਦਾ ਮੁੰਹ ਮਿੱਠਾ ਕਰਵਾਉਂਦੇ ਹੋਏ ਕਿਹਾ ਕਿ ਨੌਜਵਾਨ ਪਾਰਟੀ ਦੀ ਰੀੜ ਦੀ ਹੱਡੀ ਹੁੰਦੇ ਹਨ ਜਿਸ ਤਹਿਤ ਪਾਰਟੀ ਵੱਲੋਂ ਯੂਥ ਨੂੰ ਅਹਿਮ ਜਿੰਮੇਵਾਰੀ ਆ ਨਾਲ ਨਵਾਜਿਆ ਜਾ ਰਿਹਾ ਹੈ । ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਹਰ ਵਰਕਰ ਦਾ ਮਾਨ ਸਨਮਾਨ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੁਲਿਸ ਦੇ ਬਲ ਨਾਲ ਨੌਜਵਾਨਾਂ ਨੂੰ ਜੰਤਰ ਮੰਤਰ ਤੋਂ ਖਦੇੜਿਆ ਜਾ ਰਿਹਾ ਹੈ ਕਿਉਂਕਿ ਨੌਜਵਾਨ ਵਿਦਿਆਰਥੀ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅਤੇ  ਪੇਪਰ ਲੀਕ ਦੇ ਮਾਮਲੇ ਨੂੰ ਲੈ ਕੇ ਜੰਤਰ ਮੰਤਰ ਤੇ ਪਿਛਲੇ ਕਈ ਦਿਨਾਂ ਤੋਂ ਧਰਨੇ ਤੇ ਬੈਠੇ ਸੰਘਰਸ਼ ਲੜ ਰਹੇ ਹਨ। ਇਸ ਮੌਕੇ  ਜੁਗਰਾਜ ਸਿੰਘ, ਕੁਲਦੀਪ ਸਿੰਘ, ਜਗਸੀਰ ਸਿੰਘ ਆਦਿ ਹਾਜ਼ਰ ਸਨ ।
  • Related Posts

    ਤਲਵੰਡੀ ਪੁੱਲ ਚੌਂਕ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ, ਬਰਨਾਲਾ ਲਾਠੀਚਾਰਜ ਤੇ ਪਟਿਆਲਾ ਕਾਰਵਾਈ ਦੀ ਕੀਤੀ ਨਿੰਦਾ। *ਹੱਕਾਂ ਦੀ ਆਵਾਜ਼ ਦਬਾਉਣ ਦੇ ਦੋਸ਼; ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਈ ਥਾਵਾਂ ‘ਤੇ ਫੂਕੇ ਸਰਕਾਰਾਂ ਦੇ ਪੁਤਲੇ।

    Spread the love

    Spread the loveਪਰਮਜੀਤ ਸਿੰਘ, ਪੰਜਾਬ ਦਾ ਖੁਲਾਸਾ=ਸੁਲਤਾਨਪੁਰ ਲੋਧੀ/ਡਡਵਿੰਡੀ -ਸੁਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਰਹਿਨੁਮਾਈ ਹੇਠ ਐਤਵਾਰ ਨੂੰ ਸੁਲਤਾਨਪੁਰ…

    ਪੀਐਚਡੀ ਦੀ ਵਿਦਿਆਰਥਣ ਨੇ ਲਾਏ ਪੰਜਾਬ ਕੇਂਦਰੀ ਯੂਨੀਵਰਸਿਟੀ ਘੁੱਦਾ ਦੇ ਹੈੱਡ ਪ੍ਰੋਫੈਸਰ ‘ਤੇ ਮਾਨਸਿਕ ਪਰੇਸ਼ਾਨ ਕਰਨ ਦੇ ਦੋਸ਼ 

    Spread the love

    Spread the love ਬਠਿੰਡਾ 26 ਜੁਲਾਈ(ਸੁਰਿੰਦਰਪਾਲ ਸਿੰਘ):ਪ੍ਰੈੱਸ ਕਲੱਬ ਬਠਿੰਡਾ ਵਿਖੇ ਪੱਤਰਕਾਰਵਾਰਤਾ ਮੌਕੇ ਪੀਐਚਡੀ ਬੋਟਨੀ ਦੀ ਵਿਦਿਆਰਥਣ ਸਾਕਸ਼ੀ ਯਾਦਵ ਨੇ ਆਪਣੇ ਡਿਪਾਰਟਮੈਂਟ ਦੇ ਹੈਡ ਅਤੇ ਸੁਪਰਵਾਈਜ਼ਰ ਡਾਕਟਰ ਵਿਨੇ ਕੁਮਾਰ ‘ਤੇ ਸੰਗੀਨ…

    Leave a Reply

    Your email address will not be published. Required fields are marked *