ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਕ੍ਰਿਸ਼ਨ ਦੀਆਂ ਮਨਮੋਹਕ ਝਲਕੀਆਂ ਨਾਲ ਮੋਹਿਆ ਸਭ ਦਾ ਮਨ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਨਮ ਅਸ਼ਟਮੀ

Spread the love
ਕੁਰਾਲੀ 4ਸਤੰਬਰ (ਜਗਦੇਵ ਸਿੰਘ ) ਮੋਰਿੰਡਾ ਰੋਡ ਸਥਿਤ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਦੀ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਸ਼੍ਰੀਮਤੀ ਸੰਤੋਸ਼ ਸ਼ਰਮਾ ਜੀ, ਮੈਨੇਜਰ ਸ਼੍ਰੀਮਾਨ ਅਮਨ ਸ਼ਰਮਾ ਜੀ ਅਤੇ ਖ਼ਜ਼ਾਨਚੀ ਸ਼੍ਰੀਮਾਨ ਈਸ਼ ਅਗਰਵਾਲ ਜੀ ਦੇ ਮਾਰਗਦਰਸ਼ਨ ਹੇਠ ਅਤੇ ਸਕੂਲ ਦੀ ਮੁੱਖ ਅਧਿਆਪਕਾ ਡਾ. ਕਵਿਤਾ ਕੁੰਦਰਾ ਜੀ ਦੀ ਅਗਵਾਈ ਵਿੱਚ ਵਿਸ਼ੇਸ਼ ਸੱਭਿਆਚਾਰਕ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਵਿੱਚ ਨਰਸਰੀ ਤੋਂ ਦੂਜੀ ਕਲਾਸ ਤੱਕ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਰੰਗ-ਬਿਰੰਗੇ ਅਤੇ ਮਨਮੋਹਕ ਪਹਿਰਾਵਿਆਂ ਵਿੱਚ ਸਜ ਕੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਅਤੇ ਜਨਮ ਨਾਲ ਸਬੰਧਿਤ ਵੱਖ-ਵੱਖ ਝਲਕੀਆਂ ਪੇਸ਼ ਕੀਤੀਆਂ। ਬੱਚਿਆਂ ਵੱਲੋਂ ਪੇਸ਼ ਕੀਤੇ ਗਏ ਮਨਮੋਹਕ ਨਾਚਾਂ ਅਤੇ ਸੱਭਿਆਚਾਰਕ ਪ੍ਰਸਤੁਤੀਆਂ ਨੇ ਸਮਾਗਮ ਨੂੰ ਹੋਰ ਵੀ ਰੌਣਕਮਈ ਬਣਾ ਦਿੱਤਾ । ਨੰਨ੍ਹੇ ਬੱਚਿਆਂ ਦੀ ਮਾਸੂਮ ਅਦਾਕਾਰੀ, ਸੁੰਦਰ ਪੇਸ਼ਕਾਰੀ ਅਤੇ ਕਲਾਤਮਕ ਪ੍ਰਤਿਭਾ ਨੇ ਹਾਜ਼ਰ ਦਰਸ਼ਕਾਂ ਦਾ ਮਨ ਮੋਹ ਲਿਆ । ਬੱਚਿਆਂ ਦੀਆਂ ਪੇਸ਼ਕਾਰੀਆਂ ਦੌਰਾਨ ਸਾਰਾ ਭਵਨ ਤਾਲੀਆਂ ਦੀ ਗੂੰਜ ਨਾਲ ਗੂੰਜ ਉੱਠਿਆ। ਸਮਾਰੋਹ ਨੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਪ੍ਰਗਟ ਕਰਨ ਦੇ ਨਾਲ-ਨਾਲ ਭਾਰਤੀ ਸੱਭਿਆਚਾਰ ਅਤੇ ਤਿਉਹਾਰਾਂ ਦੀ ਮਹੱਤਤਾ ਨਾਲ ਜੋੜਨ ਦਾ ਸੁੰਦਰ ਮੌਕਾ ਪ੍ਰਦਾਨ ਕੀਤਾ। ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਡਾ. ਕਵਿਤਾ ਕੁੰਦਰਾ ਜੀ ਨੇ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਮੂਹ ਸਟਾਫ ਨੂੰ ਜਨਮ ਅਸ਼ਟਮੀ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਬੱਚਿਆਂ ਦੀ ਸ਼ਾਨਦਾਰ ਪੇਸ਼ਕਾਰੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਵਿਦਿਆਰਥੀਆਂ ਵਿੱਚ ਰਚਨਾਤਮਕਤਾ, ਆਤਮ-ਵਿਸ਼ਵਾਸ ਅਤੇ ਆਪਣੀ ਸੱਭਿਆਚਾਰਕ ਵਿਰਾਸਤ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਦੇ ਹਨ। ਸਮਾਗਮ ਦਾ ਮਾਹੌਲ ਖੁਸ਼ੀ, ਉਤਸ਼ਾਹ ਅਤੇ ਭਗਤੀ ਭਾਵਨਾ ਨਾਲ ਭਰਪੂਰ ਰਿਹਾ ਅਤੇ ਜਨਮ ਅਸ਼ਟਮੀ ਦਾ ਇਹ ਸਮਾਰੋਹ ਬੱਚਿਆਂ ਲਈ ਯਾਦਗਾਰ ਬਣ ਗਿਆ। ਇਸ ਸੁਭ  ਮੌਕੇ ਤੇ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸਨੈਕਸ ਵੰਡੇ ਗਏ ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *