ਪਤੰਗ ਪੇਂਟਿੰਗ ਮੁਕਾਬਲੇ ‘ਚ ਦੇਸ਼ ਭਰ ਵਿੱਚੋਂ ਚੁਣੀ ਗਈ ਪਿੰਡ ਚੱਕੜਾ ਦੀ ਅਮਨਪ੍ਰੀਤ ਕੌਰ; ਡੀ.ਐੱਨ.ਟੀ. ਟਾਸਕ ਫੋਰਸ ਦੇ ਚੇਅਰਮੈਨ ਵੱਲੋਂ ਘਰ ਪਹੁੰਚ ਕੇ ਵਿਸ਼ੇਸ਼ ਸਨਮਾਨ

Spread the love
ਪੱਟੀ ਸਦੀਕ, 18 ਅਗਸਤ (ਬਲਕਰਨ ਸਿੰਘ ਮਸ਼ਾਲ)- ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਚੱਕੜਾ ਦੀ ਹੋਣਹਾਰ ਧੀ ਅਮਨਪ੍ਰੀਤ ਕੌਰ ਪੁਤਰੀ ਸ. ਹਰਜੀਤ ਸਿੰਘ ਨੇ ਰਾਸ਼ਟਰੀ ਪੱਧਰ ‘ਤੇ ਆਯੋਜਿਤ ਪਤੰਗ ਪੇਂਟਿੰਗ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਪਿੰਡ ਅਤੇ ਪੂਰੇ ਪੰਜਾਬ ਦਾ ਨਾਂ ਰੋਸ਼ਨ ਕੀਤਾ ਹੈ। ਇਸ ਬੁਲੰਦ ਪ੍ਰਾਪਤੀ ‘ਤੇ ਡੀ.ਐੱਨ.ਟੀ. ਟਾਸਕ ਫੋਰਸ (ਨੈਸ਼ਨਲ ਕਾਂਗਰਸ) ਫਾਜ਼ਿਲਕਾ ਦੇ ਜ਼ਿਲ੍ਹਾ ਚੇਅਰਮੈਨ ਇੰਜੀਨੀਅਰ ਬਲਦੇਵ ਸਿੰਘ (ਐੱਸ.ਡੀ.ਓ.) ਨੇ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਲੜਕੀ ਅਤੇ ਪਰਿਵਾਰ ਨੂੰ ਸਨਮਾਨਿਤ ਕੀਤਾ। ਦੱਸਣਯੋਗ ਹੈ ਕਿ ਇਸ ਰਾਸ਼ਟਰੀ ਮੁਕਾਬਲੇ ਵਿੱਚ ਦੇਸ਼ ਭਰ ਤੋਂ ਲਗਭਗ 5,900 ਲੜਕੀਆਂ ਨੇ ਭਾਗ ਲਿਆ ਸੀ, ਜਿਨ੍ਹਾਂ ਵਿੱਚੋਂ ਮਹਿਜ਼ 70 ਲੜਕੀਆਂ ਦੀ ਚੋਣ ਕੀਤੀ ਗਈ। ਇਨ੍ਹਾਂ ਚੁਣੀਆਂ ਗਈਆਂ ਪ੍ਰਤਿਭਾਸ਼ਾਲੀ ਲੜਕੀਆਂ ਵਿੱਚ ਪੰਜਾਬ ਦੀਆਂ 4 ਧੀਆਂ ਸ਼ਾਮਲ ਹਨ, ਜਿਨ੍ਹਾਂ ‘ਚੋਂ ਅਮਨਪ੍ਰੀਤ ਕੌਰ ਵੀ ਇੱਕ ਹੈ। ਇਸ ਤੋਂ ਪਹਿਲਾਂ, ਨਵੀਂ ਦਿੱਲੀ ਸਥਿਤ ‘ਆਲ ਇੰਡੀਆ ਕਾਂਗਰਸ ਕਮੇਟੀ’ ਦੇ ਹੈੱਡਕੁਆਰਟਰ (ਇੰਦਰਾ ਭਵਨ) ਵਿਖੇ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਵੱਲੋਂ ਅਮਨਪ੍ਰੀਤ ਕੌਰ ਨੂੰ 20,000 ਰੁਪਏ ਦੀ ਨਕਦ ਰਾਸ਼ੀ ਅਤੇ ਸਨਮਾਨ ਪੱਤਰ ਦੇ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਐਲਾਨ ਕੀਤਾ ਗਿਆ ਹੈ ਕਿ 12ਵੀਂ ਜਮਾਤ ਦੀ ਪੜ੍ਹਾਈ ਤੋਂ ਬਾਅਦ ਅਮਨਪ੍ਰੀਤ ਕੌਰ ਦੀ ਉੱਚ ਸਿੱਖਿਆ ਦਾ ਪੂਰਾ ਖਰਚਾ ਕਾਂਗਰਸ ਪਾਰਟੀ ਵੱਲੋਂ ਚੁੱਕਿਆ ਜਾਵੇਗਾ। ਇਸ ਸਨਮਾਨ ਸਮਾਰੋਹ ਦੌਰਾਨ ਬਲਾਕ ਬਹਾਵ ਵਾਲਾ ਦੇ ਚੇਅਰਮੈਨ ਰਾਜਪਾਲ ਜੀ, ਉਪ ਚੇਅਰਮੈਨ ਹੰਸਰਾਜ (ਪਿੰਡ ਚੱਕੜਾ) ਅਤੇ ਰਮੇਸ਼ ਕੰਬੋਜ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਸਾਰਿਆਂ ਨੇ ਹੋਣਹਾਰ ਧੀ ਦੀ ਇਸ ਸਫ਼ਲਤਾ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *