ਪਰਿਵਾਰ ਵਿਛੋੜਾ ਪਬਲਿਕ ਸਕੂਲ ਸਰਸਾ ਨੰਗਲ ਵਿਖੇ ਕੀਤਾ ਗਿਆ ਗਣਿਤ ਪ੍ਰਦਰਸ਼ਨੀ ਦਾ ਸਫ਼ਲ ਆਯੋਜਨ

Spread the love
ਸ਼੍ਰੀ ਕੀਰਤਪੁਰ ਸਾਹਿਬ,10 ਜੁਲਾਈ,(ਮਨਦੀਪ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ, ਪਟਿਆਲਾ ਦੀ ਰਹਿਨੁਮਾਈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ.ਹਰਜਿੰਦਰ ਸਿੰਘ ਧਾਮੀ, ਵਿੱਦਿਆ ਸਕੱਤਰ ਸ.ਸੁਖਮਿੰਦਰ ਸਿੰਘ, ਸਹਾਇਕ ਡਾਇਰੈਕਟਰ ਬੀਬਾ ਸਤਵੰਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰਿੰਸੀਪਲ ਸ.ਸਰਬਜੀਤ ਸਿੰਘ ਦੀ ਅਗਵਾਈ ਹੇਠ ਪਰਿਵਾਰ ਵਿਛੋੜਾ ਪਬਲਿਕ ਸਕੂਲ ਸਰਸਾ ਨੰਗਲ ਵਿਖੇ ਅੱਜ ਮਿਤੀ 10 ਜੁਲਾਈ 2026 ਨੂੰ ਗਣਿਤ ਵਿਸ਼ੇ ਨੂੰ ਰੁਚਿਕਰ ਅਤੇ ਵਿਹਾਰਕ ਢੰਗ ਨਾਲ ਪੇਸ਼ ਕਰਨ ਦੇ ਉਦੇਸ਼ ਨਾਲ ਗਣਿਤ ਪ੍ਰਦਰਸ਼ਨੀ (Maths Exhibition) ਦਾ ਆਯੋਜਨ ਕੀਤਾ ਗਿਆ। ਇਸ ਪ੍ਰਦਰਸ਼ਨੀ ਵਿੱਚ ਜਮਾਤ ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੇ ਗਣਿਤ ਨਾਲ ਸੰਬੰਧਿਤ ਵੱਖ-ਵੱਖ ਮਾਡਲ, ਚਾਰਟ ਅਤੇ ਵਰਕਿੰਗ ਪ੍ਰੋਜੈਕਟ ਤਿਆਰ ਕਰਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਪ੍ਰਦਰਸ਼ਨੀ ਦਾ ਨਿਰੀਖਣ ਸਕੂਲ ਦੇ ਅਧਿਆਪਕਾਂ ਵੱਲੋਂ ਕੀਤਾ ਗਿਆ। ਵਿਦਿਆਰਥੀਆਂ ਨੇ ਆਪਣੇ ਮਾਡਲਾਂ ਦੀ ਬਹੁਤ ਹੀ ਆਤਮ-ਵਿਸ਼ਵਾਸ ਨਾਲ ਵਿਆਖਿਆ ਕਰਦਿਆਂ ਗਣਿਤਕ ਧਾਰਨਾਵਾਂ ਨੂੰ ਸਰਲ ਅਤੇ ਰੁਚਿਕਰ ਢੰਗ ਨਾਲ ਸਮਝਾਇਆ।ਮੁਕਾਬਲੇ ਦੇ ਨਤੀਜਿਆਂ ਅਨੁਸਾਰ ਜਮਾਤ ਤੀਜੀ ਤੋਂ ਛੇਵੀਂ ਦੇ ਵਰਗ ਵਿੱਚ ਛੇਵੀਂ ਜਮਾਤ ਨੇ ਪਹਿਲਾ ਸਥਾਨ, ਚੌਥੀ ਜਮਾਤ ਨੇ ਦੂਜਾ ਸਥਾਨ ਅਤੇ ਤੀਜੀ ਜਮਾਤ ਨੇ ਤੀਜਾ ਸਥਾਨ ਹਾਸਲ ਕੀਤਾ।ਇਸੇ ਤਰ੍ਹਾਂ ਜਮਾਤ ਸੱਤਵੀਂ ਤੋਂ ਦਸਵੀਂ ਦੇ ਵਰਗ ਵਿੱਚ ਦਸਵੀਂ ਜਮਾਤ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਦੂਜਾ ਸਥਾਨ ਸੱਤਵੀਂ ਅਤੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਾਂਝੇ ਤੌਰ ‘ਤੇ ਹਾਸਲ ਕੀਤਾ, ਜਦਕਿ ਤੀਜਾ ਸਥਾਨ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤਾ।ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਰਚਨਾਤਮਕ ਸੋਚ, ਤਰਕਸ਼ੀਲਤਾ, ਵਿਗਿਆਨਕ ਦ੍ਰਿਸ਼ਟੀਕੋਣ ਅਤੇ ਆਤਮ-ਵਿਸ਼ਵਾਸ ਦਾ ਵਿਕਾਸ ਕਰਦੀਆਂ ਹਨ। ਉਨ੍ਹਾਂ ਨੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਦੀ ਵੀ ਭਰਪੂਰ ਸ਼ਲਾਘਾ ਕੀਤੀ। ਗਣਿਤ ਪ੍ਰਦਰਸ਼ਨੀ ਦੀ ਸਾਰੀ ਤਿਆਰੀ ਗਣਿਤ ਅਧਿਆਪਕਾ ਸ਼੍ਰੀਮਤੀ ਪਵਨ ਰੇਖਾ ਦੁਆਰਾ ਕਰਵਾਈ ਗਈ।

  • Related Posts

    ਛੁੱਟੀ ਵਾਲੇ ਦਿਨ ਸਮੂਹ ਸਕੂਲ ਸਟਾਫ ਨੂੰ ਸਕੂਲ ਬੁਲਾਉਣਾ ਗੈਰ ਵਾਜਬ : ਨਵਪ੍ਰੀਤ ਬੱਲੀ 

    Spread the love

    Spread the loveਸ੍ਰੀ ਮੁਕਤਸਰ ਸਾਹਿਬ, 10 ਜੁਲਾਈ ( ਮਨਪ੍ਰੀਤ ਮੋਨੂੰ )ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਿਕ) ਨੇ ਸਿੱਖਿਆ ਵਿਭਾਗ ਵੱਲੋਂ ਛੁੱਟੀ ਵਾਲੇ ਦਿਨ ਮਿਤੀ 11 ਜੁਲਾਈ ਅਤੇ 12 ਜੁਲਾਈ ਨੂੰ ਸਾਰੇ…

    ਜਥੇਬੰਦੀ ਦੀ ਮਹੀਨਾਵਾਰ ਮੀਟਿੰਗ ਦੌਰਾਨ ਪ੍ਰਸਿੱਧ ਸਮਾਜਸੇਵੀ ਪ੍ਰਧਾਨ ਬਾਬਾ ਸ਼ਨੀ ਦੇਵ ਸੇਵਾ ਸੁਸਾਇਟੀ ਦਵਿੰਦਰ ਗਾਂਧੀ ਨੂੰ ਕੀਤਾ ਗਿਆ ਸਨਮਾਨਿਤ :ਚੇਅਰਮੈਨ ਲਾਵਾਰਿਸ ਲਾਸ਼ਾਂ ਦਾ ਸਸਕਾਰ ਕਰਨਾ ਬਹੁਤ ਵੱਡੀ ਸੇਵਾ :ਸੋਨੀ ਬਾਬਾ ਜੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 10 ਜੁਲਾਈ ( ਮਨਪ੍ਰੀਤ ਮੋਨੂੰ ) ਪਰਾਈਵੇਟ ਡਰਾਈਵਰਾਂ ਦੀ ਜਥੇਬੰਦੀ ਦੀ ਖਿਦਰਾਣਾ ਪ੍ਰਾਈਵੇਟ ਕਾਰ ਚਾਲਕ ਲੋਕ ਸੇਵਾ ਸੋਸਾਇਟੀ ਰਜਿਸਟਰਡ 47 78 ਦੀ ਮਹੀਨਾ ਵਾਰ ਜਨਰਲ…

    Leave a Reply

    Your email address will not be published. Required fields are marked *