ਸ੍ਰੀ ਕੀਰਤਪੁਰ ਸਾਹਿਬ,28 ਅਗਸਤ,(ਮਨਦੀਪ) ਪਰਿਵਾਰ ਵਿਛੋੜਾ ਪਬਲਿਕ ਸਕੂਲ ਸਰਸਾ ਨੰਗਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਸਮੂਹਿਕ ਅਰਦਾਸ ਕਰਵਾਈ ਜਾਵੇਗਾ, ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸਰਬਜੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ ਪਟਿਆਲਾ ਦੀ ਰਹਿਨੁਮਾਈ ਹੇਠ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਿੱਦਿਆ ਸਕੱਤਰ ਸੁਖਮਿੰਦਰ ਸਿੰਘ, ਸਹਾਇਕ ਡਾਇਰੈਕਟਰ ਬੀਬਾ ਸਤਵੰਤ ਕੌਰ ਦਿਸ਼ਾ ਨਿਰਦੇਸ਼ਾਂ ਹੇਠ ਇਹ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 29 ਅਗਸਤ 2026 ਨੂੰ ਸਵੇਰੇ 8:30 ਵਜੇ ਤੋਂ 10:00 ਵਜੇ ਤੱਕ ਸਕੂਲ ਵਿਖੇ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸੰਗਤੀ ਰੂਪ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਜਾਪ ਕੀਤੇ ਜਾਣਗੇ। ਇਸ ਉਪਰੰਤ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੂਹਿਕ ਅਰਦਾਸ ਕੀਤੀ ਜਾਵੇਗੀ।ਪ੍ਰਿੰਸੀਪਲ ਨੇ ਇਲਾਕਾ ਨਿਵਾਸੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਨਿਮਰਤਾ ਸਹਿਤ ਅਪੀਲ ਕੀਤੀ ਕਿ ਉਹ ਇਸ ਮੌਕੇ ਸਕੂਲ ਵਿਖੇ ਪਹੁੰਚ ਕੇ ਸਮੂਹਿਕ ਅਰਦਾਸ ਵਿੱਚ ਸ਼ਾਮਲ ਹੋਣ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।






