ਪਿੰਡ ਖੁੰਦਰ ਉਤਾੜ ਵਿਖੇ 4 ਸਤੰਬਰ ਨੂੰ ਮਨਾਈ ਜਾਵੇਗੀ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ।  ਪੰਜਾਬ ਦੀਆਂ ਪ੍ਰਸਿੱਧ ਭਜਨ ਗਾਇਕਾ ਹਰਮਨ – ਜਰਮਨ ਕਰਨਗੀਆਂ ਗੁਣਗਾਨ ।

Spread the love
ਮਮਦੋਟ 28 ਅਗਸਤ (ਸ਼ਰਮਾਂ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬਲਾਕ ਮਮਦੋਟ ਅਧੀਨ ਆਉਦੇ ਪਿੰਡ ਖੁੰਦਰ ਉਤਾੜ ਦੇ ਸ਼੍ਰੀ ਰਾਧਾ ਕ੍ਰਿਸ਼ਨ ਮੰਦਿਰ ਵਿੱਚ ਪਿੰਡ ਦੀ ਨੋਜਵਾਨ ਸਭਾ ਅਤੇ ਇਲਾਕੇ ਦੇ ਸਹਿਯੋਗ ਨਾਲ ਬਹੁਤ ਸ਼ਰਧਾ ਅਤੇ ਉਤਸ਼ਾਹ ਧਾਰਮਿਕ ਭਾਵਨਾ ਨਾਲ 4 ਸਤੰਬਰ ਦਿਨ ਸ਼ੁੱਕਰਵਾਰ ਨੂੰ ਮਨਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਖਦੇਵ ਰਾਜ ਸ਼ਰਮਾਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪੁਰੇ ਧਾਰਮਿਕ ਰੀਤੀ ਰਿਵਾਜ ਅਤੇ ਸ਼ਰਧਾ ਭਾਵਨਾਂ ਨਾਲ ਮਨਾਇਆ ਜਾਵੇਗਾ। ਉਹਨਾਂ ਦੱਸਿਆ ਕਿ 4 ਸਤੰਬਰ ਦਿਨ ਸ਼ੱੁਕਰਵਾਰ ਨੂੰ ਸਵੇਰੇ ਸ਼੍ਰੀ ਰਾਧਾ ਕ੍ਰਿਸ਼ਨ ਮੰਦਿਰ ਵਿਖੇ ਸ਼੍ਰੀ ਮਦਭਾਗਵਤ ਪੁਰਾਣ ਜੀ ਦੀ ਕਥਾ ਦੇ ਸੰਪੂਰਨ ਭੋਗ ਪਾਏ ਜਾਣਗੇ ਅਤੇ ਸ਼ਾਮ ਨੂੰ ਝੰਡੇ ਦੀ ਰਸਮ ਪਿੰਡ ਵਿਖੇ ਹੀ ਕੀਤੀ ਜਾਵੇਗੀ । ਉਹਨਾਂ ਦੱਸਿਆ ਕਿ ਰਾਤ 09 ਵਜੇ ਨੂੰ ਅਨਾਜ ਮੰਡੀ ਖੁੰਦਰ ਉਤਾੜ ਵਿਖੇ ਪੰਜਾਬ ਦੀਆਂ ਮਸ਼ਹੂਰ ਭਜਨ ਗਾਇਕਾ ਹਰਮਨ ਅਤੇ ਜਰਮਨ ਆਈ ਹੋਈ ਸੰਗਤ ਨੂੰ ਸੁੰਦਰ ਸੁੰਦਰ ਭਜਨ ਸੁਣਾ ਕੇ ਨਿਹਾਲ ਕਰਨਗੀਆਂ । ਉਹਨਾਂ ਦੱਸਿਆ ਕਿ ਆਈ ਹੋਈ ਸੰਗਤ ਵਾਸਤੇ ਗੁਰੂ ਕਾ ਆਤੁੱਟ ਲੰਗਰ ਅਤੇ ਵੱਖ ਵੱਖ ਤਰ੍ਹਾਂ ਦੇ ਪ੍ਰਵਾਨ ਪ੍ਰਸ਼ਾਦ ਦੇ ਰੂਪ ਵਿੱਚ ਸੰਗਤਾਂ ਵਿੱਚ ਵਰਤਾਏ ਜਾਣਗੇ । ਰਾਤ ਨੂੰ ਸ੍ਰੀ ਕ੍ਰਿਸ਼ਨ ਜਨਮ ਮੌਕੇ ਚਲਾਈ ਜਾਣ ਵਾਲੀ ਆਤਿਸ਼ਬਾਜੀ ਵੇਖਣਯੋਗ ਹੋਵੇਗੀ। ਇਸ ਮੌਕੇ ਤੇ ਹੋਰਨਾਂ ਤੋ ਇਲਾਵਾ ਮੋਨੂੰ ਮਹਿਤਾ, ਚੰਦਨ ਮਹਿਤਾ, ਬਲਵਿੰਦਰ (ਬਾਲੀ ਦੁੱਗਲ), ਪਵਨ ਮਹਿਤਾ, ਸੁਨੀਲ ਦੁੱਗਲ , ਅਨਿਲ ਦੁੱਗਲ ਆਦਿ ਹਾਜਰ ਸਨ । ਪ੍ਰਬੰਧਕ ਕਮੇਟੀ ਵੱਲੋ ਇਲਾਕੇ ਦੀਆਂ ਸੰਗਤਾਂ ਨੂੰ ਇਸ ਧਾਰਮਿਕ ਸਮਾਗਮ ਵਿੱਚ ਪਹੁੰਚ ਦੀ ਪੁਰਜ਼ੋਰ ਅਪੀਲ ਕੀਤੀ ਗਈ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *