*ਪਿੰਡ ਜਾਡਲੀ ਵਿਖੇ ਵਿਕਾਸ ਦੀ ਨਵੀਂ ਸ਼ੁਰੂਆਤ* *ਵਿਧਾਇਕਾ ਸੰਤੋਸ਼ ਕਟਾਰੀਆ ਨੇ ਕੀਤਾ ਗਲੀਆ ਨਾਲੀਆ ਦਾ ਉਦਘਾਟਨ!*

Spread the love
ਬਲਾਚੌਰ, 6 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )ਹਲਕਾ ਬਲਾਚੌਰ ਤੋਂ ਵਿਧਾਇਕਾ  ਸੰਤੋਸ਼ ਕਟਾਰੀਆ ਵੱਲੋਂ ਅੱਜ ਪਿੰਡ ਜਾਡਲੀ ਵਿਖੇ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਅਤੇ ਪਿੰਡ ਦੇ ਪਤਵੰਤਿਆਂ ਦੀ ਹਾਜ਼ਰੀ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਪਿੰਡ ਦੀ ਪੰਚਾਇਤ ਨੂੰ ਮਿਲੀ  5 ਲੱਖ ਰੁਪਏ ਦੀ ਗ੍ਰਾਂਟ ਨਾਲ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਪੰਚਾਇਤ ਦੇ ਸਹਿਯੋਗ ਨਾਲ ਤਿਆਰ ਕੀਤੀਆਂ ਨਵੀਆਂ ਗਲੀਆਂ, ਨਾਲੀਆਂ ਅਤੇ ਗੰਦੇ ਪਾਣੀ ਦੀ ਨਿਕਾਸੀ ਦੇ ਮੁਕੰਮਲ ਹੋਏ ਕੰਮਾਂ ਨੂੰ ਅੱਜ ਲੋਕ ਅਰਪਣ ਕੀਤਾ ਗਿਆ।ਪਿੰਡ ਜਾਡਲੀ ਦੀ ਸਰਬਸੰਮਤੀ ਨਾਲ ਚੁਣੀ ਪੰਚਾਇਤ ਨੂੰ ਮਿਲੀ 5 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਰਾਹੀਂ ਇਹ ਵਿਕਾਸ ਕਾਰਜ ਕਰਵਾਏ ਗਏ ਹਨ।ਬੁਨਿਆਦੀ ਢਾਂਚੇ ਵਿੱਚ ਪਿੰਡ ਵਿੱਚ ਨਵੀਆਂ ਗਲੀਆਂ,  ਨਾਲੀਆਂ ਅਤੇ ਗੰਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਨੂੰ ਮੁਕੰਮਲ ਕੀਤਾ ਗਿਆ ਹੈ। ਇਹ ਸਾਰੇ ਕੰਮ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਅਤੇ ਗ੍ਰਾਮ ਪੰਚਾਇਤ ਦੇ ਸਾਂਝੇ ਯਤਨਾਂ ਨਾਲ ਸਿਰੇ ਚੜ੍ਹੇ ਹਨ।ਇਸ ਮੌਕੇ ਹਲਕੇ ਦੇ ਲੋਕਾਂ ਅਤੇ ਪੰਚਾਇਤ ਨੂੰ ਸੰਬੋਧਨ ਕਰਦਿਆਂ ਵਿਧਾਇਕਾ  ਸੰਤੋਸ਼ ਕਟਾਰੀਆ ਨੇ ਆਖਿਆ ਕਿ”ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੋਣਾਂ ਦੌਰਾਨ ਜਨਤਾ ਨਾਲ ਕੀਤੇ ਹਰ ਇੱਕ ਵਾਅਦੇ ਨੂੰ ਇੰਨ-ਬਿੰਨ ਪੂਰਾ ਕੀਤਾ ਜਾ ਰਿਹਾ ਹੈ। ਵਿਧਾਨ ਸਭਾ ਹਲਕੇ ਅੰਦਰ ਵਿਕਾਸ ਕਾਰਜ ਬਹੁਤ ਹੀ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਪਿੰਡਾਂ ਦੀ ਨੁਹਾਰ ਬਦਲਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।”ਉਦਘਾਟਨੀ ਸਮਾਰੋਹ ਦੌਰਾਨ ਪਿੰਡ ਦੇ ਪਤਵੰਤੇ ਸੱਜਣਾਂ ਤੋਂ ਇਲਾਵਾ ਇਲਾਕੇ ਦੀਆਂ ਕਈ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਸਨ, ਜਿਨ੍ਹਾਂ ਵਿੱਚ ਮੁੱਖ ਤੌਰ ‘ਤੇ ਬੀਬੀ ਸਤਵੰਤ ਕੌਰ (ਸਰਪੰਚ, ਪਿੰਡ ਜਾਡਲੀ) ਹਰੀਪਾਲ ਸਿੰਘ ਬੈਂਸ (ਡਾਇਰੈਕਟਰ, ਸ਼ੂਗਰਫੈੱਡ ਪੰਜਾਬ) ਜਸਪਾਲ ਸਿੰਘ ਜਾਡਲੀ ਪਿੰਡ ਵਾਸੀਆਂ ਵੱਲੋਂ ਹਲਕਾ ਵਿਧਾਇਕਾ ਦਾ ਧੰਨਵਾਦ ਕੀਤਾ ਗਿਆ ਅਤੇ ਵਿਸ਼ਵਾਸ ਦਿਵਾਇਆ ਗਿਆ ਕਿ ਪਿੰਡ ਦੀ ਪੰਚਾਇਤ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਇੱਕਜੁੱਟ ਹੋ ਕੇ ਪਿੰਡ ਦੀ ਤਰੱਕੀ ਲਈ ਕੰਮ ਕਰਦੀ ਰਹੇਗੀ।
  • Related Posts

    ਸਰਕਾਰੀ ਹਾਈ ਸਕੂਲ ਗੁੰਮਜਾਲ ਵਿਖੇ ਮਨਾਇਆ ਗਿਆ ਵਿਸ਼ਵ ਜ਼ੂਨੋਟਿਕ ਦਿਵਸ

    Spread the love

    Spread the loveਪੱਟੀ ਸਦੀਕ, 6 ਜੁਲਾਈ (ਬਲਕਰਨ ਸਿੰਘ ਮਸ਼ਾਲ)- ਪਸ਼ੂ ਪਾਲਣ ਵਿਭਾਗ ਫ਼ਾਜ਼ਿਲਕਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸੈਕੰਡਰੀ ਸਕੂਲ ਗੁੰਮਜਾਲ ਵਿਖੇ ਵਿਸ਼ਵ ਜ਼ੂਨੋਟਿਕ ਦਿਵਸ ਮਨਾਇਆ ਗਿਆ। ਇਸ ਮੌਕੇ ਸਿਵਲ ਪਸ਼ੂ…

    ਦਲਵੀਰ ਸਿੰਘ, ਗੁਰਸੇਵਕ ਸਿੰਘ ਅਤੇ ਜਗਦੀਸ਼ ਕੌਰ ਉਰਫ਼ ਨੀਟੂ ਨੂੰ ਹਮਲਾ ਮਾਮਲੇ ‘ਚ ਅਦਾਲਤ ਨੇ ਕੀਤਾ ਬਰੀ ਅਦਾਲਤ ਨੇ ਵਕੀਲ ਹਰਪ੍ਰੀਤ ਸਿੰਘ ਅਤੇ ਰਾਜ ਕੁਮਾਰ ਕੁੰਡਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬਰੀ ਕਰ ਦਿੱਤਾ

    Spread the love

    Spread the loveਪੱਟੀ ਸਦੀਕ, 6 ਜੁਲਾਈ (ਪੱਤਰ ਪ੍ਰੇਰਕ)- ਅਬੋਹਰ ਸਬ-ਡਵੀਜ਼ਨ ਜੱਜ ਜਗਵਿੰਦਰ ਸਿੰਘ ਦੀ ਅਦਾਲਤ ਵਿੱਚ, ਵਕੀਲ ਹਰਪ੍ਰੀਤ ਸਿੰਘ ਅਤੇ ਰਾਜਕੁਮਾਰ ਕੁੰਡਲ ਨੇ ਤਿੰਨ ਮੁਲਜ਼ਮਾਂ: ਦਲਵੀਰ ਸਿੰਘ ਪੁੱਤਰ ਦਰਸ਼ਨ ਸਿੰਘ,…

    Leave a Reply

    Your email address will not be published. Required fields are marked *