ਪਿੰਡ ਜੋਹਲ ਢਾਏ ਵਾਲਾ ਵਿਖੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਹੇਠ ਕਈ ਆਗੂ ਤੇ ਵਰਕਰ ਕਾਂਗਰਸ ਵਿੱਚ ਸ਼ਾਮਿਲ

Spread the love
ਖਡੂਰ ਸਾਹਿਬ 14 ਸਤੰਬਰ ( ਸਤਵਿੰਦਰ ਸਿੰਘ ਬੁੱਗਾ )ਹਲਕਾ ਖਡੂਰ ਸਾਹਿਬ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ, ਜਦੋਂ ਸਾਬਕਾ ਵਿਧਾਇਕ ਸ. ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਹੇਠ ਪਿੰਡ ਜੋਹਲ ਢਾਏ ਵਾਲਾ ਵਿਖੇ ਆਮ ਆਦਮੀ ਪਾਰਟੀ ਨਾਲ ਜੁੜੇ ਕਈ ਆਗੂਆਂ ਅਤੇ ਵਰਕਰਾਂ ਨੇ ‘ਆਪ’ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ।ਇਸ ਮੌਕੇ ਮੌਜੂਦਾ ਮੈਂਬਰ ਪੰਚਾਇਤ ਨਿਸ਼ਾਨ ਸਿੰਘ, ਥਾਣੇਦਾਰ ਖਜਾਨ ਸਿੰਘ ਅਤੇ ਗੁਰਮੇਜ ਸਿੰਘ ਸਮੇਤ ਉਨ੍ਹਾਂ ਦੇ ਸਾਥੀਆਂ ਨੇ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਸ਼ਮੂਲੀਅਤ ਵਿੱਚ ਸਾਬਕਾ ਸਰਪੰਚ ਸ. ਗੁਰਨਾਮ ਸਿੰਘ ਕੋਟ ਮੁਹੰਮਦ ਖਾਂ ਦੇ ਰਿਸ਼ਤੇਦਾਰਾਂ ਅਤੇ ਸਾਥੀਆਂ ਦੇ ਯਤਨਾਂ ਨੂੰ ਵੀ ਅਹਿਮ ਦੱਸਿਆ ਗਿਆ।ਇਸ ਤੋਂ ਇਲਾਵਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ, ਵਰਿਆਮ ਸਿੰਘ, ਪ੍ਰੇਮ ਸਿੰਘ, ਸਾਧ ਸਿੰਘ ਅਤੇ ਅਮਰੀਕ ਸਿੰਘ ਨੇ ਵੀ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਸਿਧਾਂਤਾਂ ਵਿੱਚ ਵਿਸ਼ਵਾਸ ਪ੍ਰਗਟ ਕਰਦਿਆਂ ਪਾਰਟੀ ਨਾਲ ਜੁੜਨ ਦਾ ਐਲਾਨ ਕੀਤਾ।ਕਾਂਗਰਸ ਆਗੂਆਂ ਨੇ ਨਵੇਂ ਸ਼ਾਮਿਲ ਹੋਏ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਅਤੇ ਵਰਕਰਾਂ ਦੇ ਕਾਂਗਰਸ ਵਿੱਚ ਆਉਣ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਹਲਕਾ ਖਡੂਰ ਸਾਹਿਬ ਵਿੱਚ ਕਾਂਗਰਸ ਦਾ ਜਨ-ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਲੋਕ ਪਾਰਟੀ ਨਾਲ ਜੁੜਨਗੇ।ਇਸ ਮੌਕੇ ਪਿੰਡ ਦੇ ਵਰਕਰਾਂ ਅਤੇ ਸਮਰਥਕਾਂ ਵੱਲੋਂ ਕਾਂਗਰਸ ਪਾਰਟੀ ਅਤੇ ਸ. ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਵਿੱਚ ਭਰੋਸਾ ਪ੍ਰਗਟ ਕਰਦਿਆਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਅਹਿਦ ਵੀ ਲਿਆ ਗਿਆ।

 

  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *