ਪਿੰਡ ਜੰਡੀ ‘ਚ ‘ਆਪ’ ਨੂੰ ਵੱਡਾ ਹੁੰਗਾਰਾ – ਸਰਪੰਚ ਗੁਰਚਰਨ ਸਿੰਘ ਸਮੇਤ ਕਈ ਪਰਿਵਾਰਾਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ, ਵਿਧਾਇਕ ਸੰਤੋਸ਼ ਕਟਾਰੀਆ ਨੇ ਦਿੱਤੀ 5 ਲੱਖ ਦੀ ਗਰਾਂਟ

Spread the love
ਨਵਾਂਸ਼ਹਿਰ /ਕਾਠਗੜ੍ਹ  ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ): ਹਲਕਾ ਬਲਾਚੌਰ ਦੇ ਪਿੰਡ ਜੰਡੀ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਮੌਜੂਦਾ ਸਰਪੰਚ ਗੁਰਚਰਨ ਸਿੰਘ ਸਮੇਤ ਕਈ ਪ੍ਰਭਾਵਸ਼ਾਲੀ ਪਰਿਵਾਰਾਂ ਨੇ ਦੂਜੀਆਂ ਪਾਰਟੀਆਂ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ।ਇਸ ਮੌਕੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਵਿਸ਼ੇਸ਼ ਤੌਰ ‘ਤੇ ਪਿੰਡ ਜੰਡੀ ਵਿਖੇ ਪਹੁੰਚੇ। ਉਨ੍ਹਾਂ ਵੱਲੋਂ ਪਿੰਡ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਡੂੰਘਾਈ ਨਾਲ ਜਾਇਜ਼ਾ ਲਿਆ ਗਿਆ ਅਤੇ ਲਗਾਤਾਰ ਚੱਲ ਰਹੇ ਕੰਮਾਂ ਦਾ ਨਿਰੀਖਣ ਵੀ ਕੀਤਾ ਗਿਆ। ਵਿਧਾਇਕਾ ਨੇ ਵਿਸ਼ੇਸ਼ ਤੌਰ ‘ਤੇ ਸ਼ੀਤਲਾ ਮਾਤਾ ਮੰਦਰ ਅਤੇ ਸ਼ਮਸ਼ਾਨ ਘਾਟ ਦੀ ਉਸ ਗਲੀ ਦਾ ਨਿਰੀਖਣ ਕੀਤਾ ਜੋ ਕਿ ਹਾਲ ਹੀ ਵਿੱਚ ਕੰਕਰੀਟ ਨਾਲ ਬਣਾਈ ਗਈ ਸੀ ਅਤੇ ਉਨ੍ਹਾਂ ਵੱਲੋਂ ਕੰਮ ਦੀ ਗੁਣਵੱਤਾ ‘ਤੇ ਤਸੱਲੀ ਪ੍ਰਗਟ ਕੀਤੀ ਗਈ।ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਮੰਗ ਨੂੰ ਪੂਰਾ ਕਰਦਿਆਂ ਵਿਧਾਇਕਾ ਸੰਤੋਸ਼ ਕਟਾਰੀਆ ਨੇ ਪਿੰਡ ਦੇ ਬੱਚਿਆਂ ਲਈ ਇੱਕ ਨਵਾਂ ਖੇਡ ਮੈਦਾਨ ਤਿਆਰ ਕਰਨ ਲਈ ਪੰਚਾਇਤ ਦੀ ਮੰਗ ‘ਤੇ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦੇਣ ਦਾ ਵੱਡਾ ਐਲਾਨ ਕੀਤਾ, ਜਿਸ ਤੋਂ ਬਾਅਦ ਪੂਰੇ ਪਿੰਡ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਪੰਚਾਇਤ ਅਤੇ ਪਿੰਡ ਦੇ ਬੁੱਧੀਜੀਵੀਆਂ ਵੱਲੋਂ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ‘ਆਪ’ ਆਗੂ ਅਸ਼ੋਕ ਕਟਾਰੀਆ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਇਸੇ ਸਮਾਗਮ ਦੌਰਾਨ ਪਿੰਡ ਦੀ ਰਾਜਨੀਤੀ ਵਿੱਚ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ। ਸਰਪੰਚ ਗੁਰਚਰਨ ਸਿੰਘ, ਸਤਪਾਲ ਭੂੰਬਲਾ , ਮਹਿੰਦਰ ਪਾਲ, ਸੋਹਣ ਲਾਲ  ਅਤੇ ਮਾਸਟਰ ਕੁਲਦੀਪ ਚੰਦ ਸਮੇਤ ਕਈ ਪਰਿਵਾਰਾਂ ਨੇ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਅਤੇ ਵਿਧਾਇਕ ਨੂੰ ਪਿੰਡ ਦੇ ਸਰਬਪੱਖੀ ਵਿਕਾਸ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਵਾਇਆ। ਵਿਧਾਇਕਾ ਸੰਤੋਸ਼ ਕਟਾਰੀਆ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਨਵੇਂ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਭਰੋਸਾ ਦਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਅਤੇ ਪੂਰੀ ਅਹਿਮੀਅਤ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀ ਹਰ ਮੁਸ਼ਕਲ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰ ਕੀਮਤੀ ਲਾਲ ਅਤੇ ਸਰਪੰਚ ਗੁਰਚਰਨ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਸਮਾਗਮ ਵਿੱਚ ਸਾਬਕਾ ਸਰਪੰਚ ਬਲਵਿੰਦਰ ਬਾਠ, ਕਮਲਜੀਤ ਬਾਠ, ਚਰਨਜੀਤ ਬਾਠ, ਪਵਨ ਚੇਚੀ, ਭਜਨ ਸਿੰਘ ਪੰਚ, ਰੋਸ਼ਨ ਲਾਲ ਭੂੰਬਲਾ , ਰਵਿੰਦਰ ਪੰਚ, ਰਾਮ ਲਾਲ ਭੂੰਬਲਾ , ਮੋਹਨ ਸਿੰਘ ਅਤੇ ਮਨਮੋਹਨ ਚੇਚੀ ਪੰਚ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਅਤੇ ਪਿੰਡ ਵਾਸੀ ਹਾਜ਼ਰ ਸਨ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *