ਪਿੰਡ ਪੱਟੀ ਸਦੀਕ ਵਿਖੇ ਵਾਲੀਬਾਲ ਟੂਰਨਾਮੈਂਟ ਸਫ਼ਲਤਾਪੂਰਵਕ ਸੰਪੰਨ, ਫਾਈਨਲ ਮੈਚ ‘ਬਾਰੇਕਾ’ ਦੀ ਟੀਮ ਰਹੀਂ ਜੇਤੂ   ਪੱਟੀ ਸਦੀਕ ਦੀ ‘ਬੀ’ ਟੀਮ ਨੇ ਸੈਮੀਫਾਈਨਲ ਤੱਕ ਕੀਤਾ ਸ਼ਾਨਦਾਰ ਸਫ਼ਰ   ਨਸ਼ਿਆਂ ਵਿਰੁੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ 10 ਸਾਲਾਂ ਬਾਅਦ ਕਰਵਾਇਆ ਗਿਆ ਖੇਡ ਮੇਲਾ

Spread the love
ਪੱਟੀ ਸਦੀਕ, 11 ਜੁਲਾਈ (ਬਲਕਰਨ ਸਿੰਘ ਮਸ਼ਾਲ)-ਪਿੰਡ ਪੱਟੀ ਸਦੀਕ ਵਿਖੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮਕਸਦ ਨਾਲ ਕਰਵਾਇਆ ਗਿਆ ਵਿਸ਼ਾਲ ਵਾਲੀਬਾਲ ਟੂਰਨਾਮੈਂਟ ਯਾਦਗਾਰੀ ਪੈੜਾਂ ਛੱਡਦਾ ਹੋਇਆ ਸਫ਼ਲਤਾਪੂਰਵਕ ਸੰਪੰਨ ਹੋ ਗਿਆ। ਬੇਹੱਦ ਰੋਮਾਂਚਕ ਰਹੇ ਇਸ ਟੂਰਨਾਮੈਂਟ ਦੇ ਫ਼ਾਈਨਲ ਮੁਕਾਬਲੇ ਵਿੱਚ ‘ਬਾਰੇਕਾ’ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਦੂਜੇ ਪਾਸੇ, ਮੇਜ਼ਬਾਨ ਪਿੰਡ ਪੱਟੀ ਸਦੀਕ ਦੀ ‘ਬੀ’ ਟੀਮ ਨੇ ਸਖ਼ਤ ਮੁਕਾਬਲਾ ਕਰਦਿਆਂ ਸੈਮੀਫ਼ਾਈਨਲ ਤੱਕ ਦਾ ਸਫ਼ਰ ਤੈਅ ਕੀਤਾ, ਜਦਕਿ ਪੱਟੀ ਸਦੀਕ ਦੀਆਂ ‘ਏ’ ਅਤੇ ‘ਸੀ’ ਟੀਮਾਂ ਨੇ ਵੀ ਦੋ-ਦੋ, ਤਿੰਨ-ਤਿੰਨ ਮੈਚ ਜਿੱਤ ਕੇ ਵਧੀਆ ਖੇਡ ਦਿਖਾਈ। ਖੇਡ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਪਿੰਡ ਵਿੱਚ ਤਕਰੀਬਨ 10 ਸਾਲਾਂ ਦੇ ਲੰਮੇ ਵਕਫ਼ੇ ਤੋਂ ਬਾਅਦ ਇਹ ਟੂਰਨਾਮੈਂਟ ਕਰਵਾਇਆ ਗਿਆ ਹੈ, ਜਿਸ ਨੂੰ ਲੈ ਕੇ ਇਲਾਕੇ ਦੇ ਨੌਜਵਾਨਾਂ ਅਤੇ ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ਾਮ 6 ਵਜੇ ਸ਼ੁਰੂ ਹੋਏ ਇਹ ਮੁਕਾਬਲੇ ਦੇਰ ਰਾਤ ਲੰਘ ਕੇ ਅਗਲੀ ਸਵੇਰ ਸਾਢੇ ਚਾਰ ਵਜੇ ਤੱਕ ਨਿਰੰਤਰ ਚੱਲਦੇ ਰਹੇ। ਟੂਰਨਾਮੈਂਟ ਦੌਰਾਨ ਦੂਰ-ਦੁਰਾਡੇ ਦੇ ਪਿੰਡਾਂ ਤੋਂ ਪੁੱਜੀਆਂ ਨਾਮਵਰ ਟੀਮਾਂ ਨੇ ਹਿੱਸਾ ਲਿਆ ਅਤੇ ਆਪਣੀ ਖੇਡ ਕਲਾ ਦਾ ਬੇਹੱਦ ਸ਼ਾਨਦਾਰ ਮੁਜ਼ਾਹਰਾ ਕੀਤਾ। ਇਸ ਮੌਕੇ ਕਮੇਟੀ ਦੇ ਪ੍ਰਧਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਨੌਜ਼ਵਾਨ ਖੇਡਾਂ ਨਾਲ ਜੁੜੇ ਰਹਿਣਗੇ, ਤਾਂ ਉਹ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਇੱਕ ਤੰਦਰੁਸਤ ਸਮਾਜ ਦੀ ਸਿਰਜਣਾ ਕਰ ਸਕਣਗੇ। ਉਨ੍ਹਾਂ ਨੌਜਵਾਨਾਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤਾ। ਟੂਰਨਾਮੈਂਟ ਦੌਰਾਨ ਪੁੱਜੇ ਖੇਡ ਪ੍ਰੇਮੀਆਂ ਅਤੇ ਖਿਡਾਰੀਆਂ ਲਈ ਰਾਤ ਸਮੇਂ ਚਾਹ-ਪਾਣੀ ਅਤੇ ਗੁਰੂ ਕੇ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ। ਇਸ ਮੌਕੇ ਸਰਪੰਚ ਸ਼ੰਕਰ ਰਾਮ, ਸਮੁੱਚੀ ਗ੍ਰਾਮ ਪੰਚਾਇਤ, ਪ੍ਰਬੰਧਕੀ ਕਮੇਟੀ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ, ਜਿਨ੍ਹਾਂ ਨੇ ਜੇਤੂ ਤੇ ਉਪ-ਜੇਤੂ ਟੀਮਾਂ ਨੂੰ ਸਨਮਾਨਿਤ ਕੀਤਾ ਅਤੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ।
  • Related Posts

    ਜ਼ਿਲ੍ਹਾ ਫ਼ਾਜ਼ਿਲਕਾ ਦੇ ਹਲਕਾ ਬੱਲੂਆਣਾ ਅਬੋਹਰ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਚੇਤਨਾ ਸੰਘ ਵੱਲੋਂ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ਗਈ

    Spread the love

    Spread the love ਪੱਟੀ ਸਦੀਕ, 11 ਜੁਲਾਈ (ਬਲਕਰਨ ਸਿੰਘ ਮਸ਼ਾਲ)- ਨਸ਼ਾ ਮੁਕਤੀ ਚੇਤਨਾ ਸੰਘ ਦੇ ਪ੍ਰਾਂਤ ਸਹਿ-ਸੰਯੋਜਕ ਡਾ. ਅਮਿਤ ਕਾਂਸਲ ਅਤੇ ਨਸ਼ਾ ਮੁਕਤੀ ਚੇਤਨਾ ਸੰਘ ਦੇ ਜ਼ਿਲ੍ਹਾ ਪ੍ਰਧਾਨ ਫ਼ਾਜ਼ਿਲਕਾ ਜਸਪ੍ਰੀਤ…

    ਪ੍ਰਕਾਸ਼ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਦਿਹਾੜੇ ਨੂੰ ਸਮਰਪਿਤ  6ਵਾਂ ਸੈਮੀਨਾਰ ਅੱਜ 

    Spread the love

    Spread the love ਕਪੂਰਥਲਾ, 11 ਜੁਲਾਈ ( ਕੌੜਾ )- ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਣੀ ਵਿਚਾਰ ਚੇਤਨਾ ਮੰਚ ਰਜਿ ਪੰਜਾਬ ਵਲੋਂ ਕਰਵਾਏ ਜਾ ਰਹੇ ਸੈਮੀਨਾਰਾਂ…

    Leave a Reply

    Your email address will not be published. Required fields are marked *