ਪਿੰਡ ਬੱਲੂਆਣਾ ਵਿਖੇ ਹੋਇਆ ਗੁਰਮਤਿ ਸਮਾਗਮ  ਨਸ਼ੇ ਵੰਡਣ ਵਾਲੀਆਂ ਸਿਆਸੀ ਪਾਰਟੀਆਂ ਤੋਂ ਸੁਚੇਤ ਰਹਿਣ ਦੀ ਲੋੜ:ਭਾਈ ਸਿਵੀਆਂ

Spread the love
ਬਠਿੰਡਾ 9 ਅਗਸਤ(ਪੱਤਰ ਪ੍ਰੇਰਕ):ਨਸ਼ਾ ਮੁਕਤੀ ਗੁਰਮਤ ਪ੍ਰਚੰਡ ਲਹਿਰ ਅਤੇ ਪ੍ਰੈਸ ਕਲੱਬ ਬਠਿੰਡਾ ਦਿਹਾਤੀ ਵੱਲੋਂ ਪਿੰਡ ਬੱਲੂਆਣਾ ਵਿਖੇ ਗੁਰਦੁਆਰਾ ਸਾਹਿਬ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਕਵੀਸ਼ਰ ਨਛੱਤਰ ਸਿੰਘ ਮਹਿਮੇ ਸਰਜੇ ਵਾਲੇ ਅਤੇ ਭੁਪਿੰਦਰ ਸਿੰਘ ਬੀਬੀ ਵਾਲਾ ਵੱਲੋਂ ਗੁਰ ਇਤਿਹਾਸ ਅਤੇ ਸਮਾਜਿਕ ਸਰੋਕਾਰ ਨਾਲ ਸੰਬੰਧਿਤ ਕਵੀਸ਼ਰੀ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਕਵੀਸ਼ਰੀ ਤੋਂ ਬਾਅਦ ਨਸ਼ਾ ਮੁਕਤੀ ਗੁਰਮਤ ਪ੍ਰਚਾਰ ਲਹਿਰ ਦੇ ਪ੍ਰਮੁੱਖ ਸੇਵਾਦਾਰ ਭਾਈ ਜਸਕਰਨ ਸਿੰਘ ਸਿਵੀਆਂ ਨੇ ਸੰਗਤਾਂ ਨਾਲ ਵਿਚਾਰ ਕਰਦਿਆਂ ਕਿਹਾ ਕਿ ਸਾਨੂੰ ਆਉਣ ਵਾਲੇ 5-6 ਮਹੀਨਿਆਂ ਵਿੱਚ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਸਾਰੀਆਂ ਸਿਆਸੀ ਪਾਰਟੀਆਂ ਲੋਕਾਂ ਨੂੰ ਨਸ਼ੇ ਵੰਡ ਕੇ ਵੋਟਾਂ ਬਟੋਰਨ ਦਾ ਕੰਮ ਕਰਦੀਆਂ ਹਨ, ਇਸ ਲਈ ਸਾਨੂੰ ਬਹੁਤ ਹੀ ਧਿਆਨ ਦੇਣ ਦੀ ਲੋੜ ਹੈ ਕਿਉਂਕਿ ਇੱਕ ਵਾਰ 200-400 ਰੁਪਏ ਦਾ ਨਸ਼ਾ ਦੇ ਕੇ ਸਾਡੇ ਨੌਜਵਾਨਾਂ ਨੂੰ ਤਬਾਹੀ ਦੇ ਵੱਲ ਤੋਰਿਆ ਜਾ ਰਿਹਾ ਹੈ ਤੇ ਸਾਡੀ ਜ਼ਮੀਰ ਨੂੰ ਮਾਰਿਆ ਜਾ ਰਿਹਾ ਹੈ।ਉਹਨਾਂ ਕਿਹਾ ਕਿ ਸਾਡੀ ਅੱਜ ਗੰਭੀਰ ਹਾਲਾਤ ਇਸ ਕਰਕੇ ਬਣੇ ਹਨ ਕਿਉਂਕਿ ਅਸੀਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਅਤੇ ਗੁਰੂਆਂ ਦੇ ਸਿਧਾਂਤਾਂ ਤੋਂ ਦੂਰ ਹੋ ਰਹੇ ਹਾਂ, ਇਸ ਕਰਕੇ ਸਾਡੇ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਅਸੀਂ ਆਪਣੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ ਅਤੇ ਆਪਣੇ ਬੱਚਿਆਂ ਦੀ ਸੇਵਾ ਸੰਭਾਲ ਚੰਗੇ ਤਰੀਕੇ ਨਾਲ ਕਰਨੀ ਹੈ ਤਾਂ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨੂੰ ਪੜ,ਸੁਣ ਕੇ ਮੰਨਣਾ ਪਵੇਗਾ ਤੇ ਆਪਣੇ ਜੀਵਨ ਨੂੰ ਸੁਧਾਰਨਾ ਪਵੇਗਾ। ਇਸ ਮੌਕੇ ਪ੍ਰੈਸ ਕਲੱਬ ਬਠਿੰਡਾ ਦਿਹਾਤੀ ਦੇ ਪ੍ਰਧਾਨ ਗੁਰਜੀਤ ਚੌਹਾਨ, ਜਨਰਲ ਸਕੱਤਰ ਸੁਰਿੰਦਰਪਾਲ ਸਿੰਘ, ਸੀਨੀਅਰ ਮੈਂਬਰ ਪੱਤਰਕਾਰ ਜਸਵੀਰ ਸਿੰਘ ਕਟਾਰ ਸਿੰਘ ਵਾਲਾ, ਸਰਪੰਚ ਸੁਖਰਾਜ ਸਿੰਘ, ਨੌਜਵਾਨ ਆਗੂ ਅਜਮੇਰ ਸਿੰਘ ਗਿੱਲ, ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ , ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਹਾਜ਼ਰ ਸਨ। ਇਸ ਮੌਕੇ ਭਾਈ ਜਸਕਰਨ ਸਿੰਘ ਸਿਵੀਆਂ ਵੱਲੋਂ ਲਿਖੀਆਂ ਕਿਤਾਬਾਂ ਦੀ ਸਟਾਲ ਵੀ ਲਾਈ ਗਈ, ਜਿੱਥੋਂ ਲੋਕਾਂ ਨੇ ਆਪਣੀ ਰੁਚੀ ਦੇ ਮੁਤਾਬਿਕ ਕਿਤਾਬਾਂ ਖਰੀਦੀਆਂ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *