ਪਿੰਡ ਲੱਖੂਵਾਲ ਵਿਖੇ ਲਗਾਇਆ ਗਿਆ ਕਿਸਾਨ ਕੈਂਪ

Spread the love
ਚੌਂਕ ਮਹਿਤਾ, 13 ਅਗਸਤ ( ਰਾਜਵਿੰਦਰ ਸਿੰਘ ਰੰਧਾਵਾ ) ਮੁੱਖ ਖੇਤੀਬਾੜੀ ਅਫਸਰ ਡਾ. ਅਮਰਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਰਸ਼ਪਾਲ ਸਿੰਘ ਜੀ ਦੀ ਰਹਿਨੁਮਾਈ ਹੇਠ ਆਤਮਾ ਸਕੀਮ ਅਧੀਨ ਝੋਨਾ/ ਬਾਸਮਤੀ ਦੀ ਫਸਲ ਉੱਪਰ INM/IPM ਦੇ ਸਬੰਧ ਵਿੱਚ ਕਿਸਾਨ ਫਾਰਮ ਸਕੂਲ ਪਿੰਡ ਲੱਖੂਵਾਲ ਵਿਖੇ ਲਗਾਇਆ ਗਿਆ ਇਸ ਮੌਕੇ ਏਡੀਓ ਹਰਮੀਤ ਸਿੰਘ ਵੱਲੋਂ ਹਾਜ਼ਰ ਹੋਏ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਤੇ ਫਾਰਮਰ ID ਬਣਾਉਣ ਬਾਰੇ ਜਾਣਕਾਰੀ ਦਿੱਤੀ ਗਈ ਤਾਂ ਜੋ ਭਵਿੱਖ ਵਿੱਚ ਸਰਕਾਰ ਆਉਣ ਵਾਲੀਆਂ ਸਹੂਲਤਾਂ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਲੈ ਸਕਣ ਅਤੇ ਇਸ ਦੇ ਨਾਲ ਹੀ ਉਨਾਂ ਕਿਸਾਨਾਂ ਨੂੰ ਬਾਸਮਤੀ/ਝੋਨੇ ਤੇ ਹੋਣ ਵਾਲੇ ਕੀੜੇ ਮਕੌੜਿਆਂ ਦੇ ਹਮਲੇ ਦੀ ਸਰਵਪੱਖੀ ਰੋਕਥਾਮ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ। ਇਸ ਕੈਂਪ ਦੌਰਾਨ ਸੁਦੀਪ ਸਿੰਘ ਬੀ.ਟੀ.ਐਮ ਆਤਮਾ ਵੱਲੋਂ ਹਾਜ਼ਰ ਕਿਸਾਨਾਂ ਨੂੰ ਆਤਮਾ ਸਕੀਮ ਅਧੀਨ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਅਤੇ ਕਿਹਾ ਕਿ ਜੋ ਵੀ ਕਿਸਾਨ ਕਿਸੇ ਵੀ ਅਲਾਈਡ ਮਹਿਕਮੇ ਵਿੱਚ ਟ੍ਰੇਨਿੰਗ ਲੈਣਾ ਚਾਹੁੰਦਾ ਹੈ ਉਹ ਲਿਖਤੀ ਰੂਪ ਵਿੱਚ ਖੇਤੀਬਾੜੀ ਦਫਤਰ ਬਾਬਾ ਬਕਾਲਾ ਨਾਲ ਸੰਪਰਕ ਕਰ ਸਕਦਾ ਹੈ। ਇਸ ਕੈਂਪ ਵਿੱਚ ਉਚੇਚੇ ਤੌਰ ਤੇ ਪਹੁੰਚੇ ਬਲਾਕ ਖੇਤੀਬਾੜੀ ਅਫਸਰ ਡਾ. ਰਛਪਾਲ ਸਿੰਘ ਜੀ ਨੇ ਹਾਜ਼ਰ ਕਿਸਾਨਾਂ ਨੂੰ ਫਸਲਾਂ ਵਿਚ ਵਰਤੀਆਂ ਜਾਣ ਵਾਲੀਆਂ ਬੇਲੋੜੀਆਂ ਖਾਦ, ਦਵਾਈਆਂ ਦੀ ਸੰਤੁਲਿਤ ਵਰਤੋ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸਾਨ ਮਿੱਟੀ ਪਰਖ ਕਰਾਉਣ ਉਪਰੰਤ ਹੀ ਖਾਦਾਂ ਦੀ ਵਰਤੋਂ ਕਰਨ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਜਾ ਸਕੇ ਤੇ ਨਾਲ ਹੀ ਕਿਸਾਨਾਂ ਨੂੰ ਹਰੀ ਖਾਦ ਬੀਜਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਮੱਲੜ ਮਾਦਾ ਵਧਾਇਆ ਜਾ ਸਕੇ ਇਸ ਕੈਂਪ ਵਿੱਚ ਸਰਪੰਚ ਵੱਸਣ ਸਿੰਘ ਸੈਕਟਰੀ ਗੁਰਦਿਆਲ ਸਿੰਘ ਅਗਾਂਹਵਧੂ ਕਿਸਾਨ ਹਰਵਿੰਦਰ ਸਿੰਘ, ਗੁਰਜੀਤ ਸਿੰਘ, ਪ੍ਰਭਪਾਲ ਸਿੰਘ, ਗੁਰਪਾਲ ਸਿੰਘ ਅਤੇ ਖੇਤੀਬਾੜੀ ਮਹਿਕਮੇ ਤੋਂ ਏਟੀਐਮ ਤਨਵੀਰ ਸਿੰਘ ਮਨਬੀਰ ਸਿੰਘ, ਕੁਲਵੰਤ ਸਿੰਘ ਆਦਿ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *