ਪਿੰਡ ਹੰਬੋਵਾਲ ਦੇ ਨੌਜਵਾਨ ਦੀ ਅਮਰੀਕਾ ਵਿੱਚ ਐਕਸੀਡੈਂਟ ਕਾਰਨ ਹੋਈ ਮੌਤ

Spread the love

ਛੀਵਾੜਾ ਸਾਹਿਬ 10 ਅਪ੍ਰੈਲ (ਸੁੱਚਾ ਬੰਗੜ )ਨੌਜਵਾਨ ਆਪਣੇ ਪਰਿਵਾਰ ਨੂੰ ਪਾਲਣ ਅਤੇ ਰੋਜੀ ਰੋਟੀ ਕਮਾਉਣ ਲਈ  ਵਿਦੇਸ਼ਾਂ ਵਿੱਚ ਜਾਂਦੇ ਹਨ ਅਤੇ ਹੱਡ ਚੀਰਵੀਂ ਮਿਹਨਤ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸਣ ਕਰਦੇ ਹਨ। ਪਰ ਕਈ ਵਾਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਹੁੰਦਾ। ਮਾਛੀਵਾੜਾ ਸਾਹਿਬ ਤੋਂ ਕੁਝ ਦੂਰੀ ਤੇ ਸਥਿਤ ਪਿੰਡ ਹੰਬੋਵਾਲ ਤੋਂ ਇੱਕ ਨੌਜਵਾਨ ਆਪਣੀ ਰੋਜ਼ੀ ਰੋਟੀ ਦੀ ਤਲਾਸ਼ ਲਈ ਪੰਜਾਬ ਤੋਂ ਅਮਰੀਕਾ ਜਾਂਦਾ ਹੈ ਜਿਸ ਦਾ ਬੀਤੇ ਦਿਨੀ ਟਰਾਲੇ ਦੀ ਫੇਟ ਵੱਜਣ ਕਾਰਨ ਮੌਤ ਹੋ ਜਾਂਦੀ ਹੈ। ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਇਸ ਤੋਂ ਪਹਿਲਾਂ ਵੀ ਇਲਾਕੇ ਵਿੱਚ ਕਈ ਇਸ ਤਰ੍ਹਾਂ ਦੀਆਂ ਦੁਖਦਾਈ ਘਟਨਾਵਾਂ ਸੁਣਨ ਨੂੰ ਮਿਲੀਆਂ ਹਨ।

ਪਿੰਡ ਹੰਬੋਵਾਲ ਦਾ ਵਾਸੀ ਪ੍ਰੀਤਮ ਸਿੰਘ ਪੀਤੀ (43) ਜੋ ਕਿ ਆਪਣੇ ਚੰਗੇ ਭਵਿੱਖ ਲਈ ਅਮਰੀਕਾ ਗਿਆ ਸੀ ਪਰ ਨੈਸ਼ਵਿਲ ਸ਼ਹਿਰ ਵਿਖੇ ਉਸਦੀ ਸਡ਼ਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਪ੍ਰੀਤਮ ਸਿੰਘ ਪੀਤੀ ਜੋ ਕਿ ਹੰਬੋਵਾਲ ਵਿਖੇ ਲੱਕਡ਼ ਮਿਸਤਰੀ ਸੀ ਪਰ ਉਹ ਕੁਝ ਸਾਲ ਪਹਿਲਾਂ ਅਮਰੀਕਾ ਚਲਾ ਗਿਆ ਸੀ। ਕੱਲ ਉਹ ਕਾਰ ’ਤੇ ਸਵਾਰ ਹੋ ਕੇ ਕਿਤੇ ਜਾ ਰਿਹਾ ਸੀ ਕਿ ਅਚਾਨਕ ਉਸਦੀ ਟਰਾਲੇ ਨਾਲ ਟੱਕਰ ਹੋ ਗਈ ਜਿਸ ਦੌਰਾਨ ਉਸਦੀ ਮੌਤ ਹੋ ਗਈ। ਅੱਜ ਸਵੇਰੇ ਜਦੋਂ ਉਸਦੇ ਘਰ ਉਸਦਾ ਮੌਤ ਦਾ ਸੁਨੇਹਾ ਆਇਆ ਤਾਂ ਪਰਿਵਾਰ ’ਤੇ ਦੁੱਖਾਂ ਦਾ ਪਹਾਡ਼ ਟੁੱਟ ਗਿਆ। ਮ੍ਰਿਤਕ ਪ੍ਰੀਤਮ ਸਿੰਘ ਪੀਤੀ ਦੇ ਇੱਕ ਭਰਾ ਤੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਅਤੇ ਉਸਦੀ ਪਤਨੀ ਤੇ ਮਾਤਾ ਪਿੰਡ ਹੰਬੋਵਾਲ ਵਿਖੇ ਰਹਿੰਦੇ ਹਨ। ਮ੍ਰਿਤਕ ਦਾ ਇੱਕ ਲਡ਼ਕਾ ਵੀ ਅਮਰੀਕਾ ਵਿਖੇ ਆਪਣੇ ਪਿਤਾ ਨਾਲ ਰਹਿੰਦਾ ਹੈ। ਪ੍ਰੀਤਮ ਸਿੰਘ ਦੀ ਮੌਤ ਨਾਲ ਪਿੰਡ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ 2 ਲਡ਼ਕੇ ਤੇ ਇੱਕ ਲਡ਼ਕੀ ਛੱਡ ਗਿਆ ਹੈ।

  • Related Posts

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    ਪੰਜਾਬ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਸਿਰਫ ਭਾਜਪਾ ਹੀ ਕਰ ਸਕਦੀ ਹੈ — ਭਾਜਪਾ ਆਗੂ ਦਿਆਲ ਸਿੰਘ ਸੋਢੀ।                               

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਜਪਾ ਦੇ ਆਗੂ ਅਤੇ ਮੌੜ ਹਲਕੇ ਦੇ ਇੰਚਾਰਜ ਦਿਆਲ ਸਿੰਘ ਸੋਢੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਲੈ ਕੇ ਸਰਗਰਮ ਨਜ਼ਰ ਆ ਰਹੇ…

    Leave a Reply

    Your email address will not be published. Required fields are marked *