ਪੀ ਐਮ ਆਈ ਡੀਸੀ ਦੀ ਸੀਈਓ ਦੀਪਤੀ ਉੱਪਲ ਨੇ ਅੰਮ੍ਰਿਤਸਰ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਨਿਰਧਾਰਤ ਸਮੇਂ ਅੰਦਰ ਉੱਚ ਗੁਣਵੱਤਾ ਨਾਲ ਕੰਮ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

Spread the love
ਅੰਮ੍ਰਿਤਸਰ, 23 ਜੁਲਾਈ 2026  ( ਮਨਜੀਤ ਸਿੰਘ ਸ਼ੇਰਗਿੱਲ  ) ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ (PMIDC) ਦੀ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਸੁਸ਼ਰੀ ਦੀਪਤੀ ਉੱਪਲ, ਆਈਏਐਸ ਨੇ ਨਗਰ ਨਿਗਮ ਅੰਮ੍ਰਿਤਸਰ (ਐਮਸੀਏ) ਦੇ ਅਧਿਕਾਰੀਆਂ ਨਾਲ ਸ਼ਹਿਰ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਅਤੇ ਬੁਨਿਆਦੀ ਢਾਂਚਾਗਤ ਪ੍ਰੋਜੈਕਟਾਂ ਦੀ ਵਿਸਤ੍ਰਿਤ ਸਮੀਖਿਆ ਕੀਤੀ। ਮੀਟਿੰਗ ਦਾ ਮੁੱਖ ਉਦੇਸ਼ ਸਾਰੇ ਵਿਕਾਸ ਕਾਰਜ ਨਿਰਧਾਰਤ ਸਮੇਂ ਅੰਦਰ ਉੱਚ ਗੁਣਵੱਤਾ ਨਾਲ ਮੁਕੰਮਲ ਕਰਨਾ ਅਤੇ ਸਾਰੀਆਂ ਕਾਰਜਕਾਰੀ ਏਜੰਸੀਆਂ ਵਿਚਕਾਰ ਬਿਹਤਰ ਤਾਲਮੇਲ ਯਕੀਨੀ ਬਣਾਉਣਾ ਸੀ।ਮੀਟਿੰਗ ਵਿੱਚ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ, ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ, ਵਾਟਰ ਟਰੀਟਮੈਂਟ ਪਲਾਂਟ (ਡਬਲਯੂਟੀਪੀ) ਪ੍ਰੋਜੈਕਟ, ਸਿਹਤ ਸ਼ਾਖਾ, ਜੀਆਈਐਸ ਸਰਵੇ ਪ੍ਰੋਜੈਕਟ, ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਅਧਿਕਾਰੀਆਂ ਅਤੇ ਵੱਖ-ਵੱਖ ਪ੍ਰੋਜੈਕਟਾਂ ਨੂੰ ਅਮਲ ਵਿੱਚ ਲਿਆ ਰਹੀਆਂ ਏਜੰਸੀਆਂ ਅਤੇ ਕੰਪਨੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।ਮੀਟਿੰਗ ਦੌਰਾਨ ਵਾਟਰ ਟਰੀਟਮੈਂਟ ਪਲਾਂਟ (ਡਬਲਯੂਟੀਪੀ) ਪ੍ਰੋਜੈਕਟ ਦੀ ਵਿਸਤ੍ਰਿਤ ਸਮੀਖਿਆ ਕੀਤੀ ਗਈ। ਦੀਪਤੀ ਉੱਪਲ, ਆਈਏਐਸ ਨੇ ਸਬੰਧਤ ਏਜੰਸੀਆਂ ਨੂੰ ਕੰਮ ਦੀ ਰਫ਼ਤਾਰ ਤੇਜ਼ ਕਰਨ ਅਤੇ ਨਿਰਧਾਰਤ ਸਮੇਂ ਅੰਦਰ ਸਾਰੇ ਕੰਮ ਉੱਚ ਗੁਣਵੱਤਾ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸ਼ਹਿਰ ਦੀ ਪੀਣ ਵਾਲੇ ਪਾਣੀ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਬਹੁਤ ਮਹੱਤਵਪੂਰਨ ਹੈ।ਸੀਈਓ ਨੇ ਜੀਆਈਐਸ ਸਰਵੇ ਪ੍ਰੋਜੈਕਟ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਬਾਕੀ ਰਹਿੰਦਾ ਸਰਵੇ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇੱਕ ਸਹੀ ਜੀਆਈਐਸ ਡਾਟਾਬੇਸ ਵਿਗਿਆਨਕ ਸ਼ਹਿਰੀ ਯੋਜਨਾਬੰਦੀ, ਬਿਹਤਰ ਸੰਪਤੀ ਪ੍ਰਬੰਧਨ ਅਤੇ ਨਾਗਰਿਕ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਅਹਿਮ ਭੂਮੀਕਾ ਨਿਭਾਏਗਾ।ਸ਼ਹਿਰ ਦੀ ਸਫ਼ਾਈ ਪ੍ਰਣਾਲੀ ਦੀ ਸਮੀਖਿਆ ਕਰਦਿਆਂ ਸੀਈਓ ਨੇ ਸਫ਼ਾਈ ਵਾਹਨਾਂ ਦੀ ਤਾਇਨਾਤੀ, ਡੋਰ-ਟੂ-ਡੋਰ ਕੂੜਾ ਇਕੱਠਾ ਕਰਨ ਦੀ ਪ੍ਰਣਾਲੀ ਅਤੇ ਠੋਸ ਕਚਰਾ ਪ੍ਰਬੰਧਨ ਦੇ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨਗਰ ਨਿਗਮ ਅਤੇ ਸਿਹਤ ਸ਼ਾਖਾ ਵੱਲੋਂ ਕੀਤੇ ਜਾ ਰਹੇ ਕੰਮਾਂ ’ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਸਫ਼ਾਈ ਏਜੰਸੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਨਾਲ ਹੀ ਉਨ੍ਹਾਂ ਨਿਰਦੇਸ਼ ਦਿੱਤੇ ਕਿ ਕਾਰਜਾਂ ਦੀ ਕਾਰਗੁਜ਼ਾਰੀ ਨੂੰ ਹੋਰ ਸੁਧਾਰਿਆ ਜਾਵੇ ਅਤੇ ਸਫ਼ਾਈ ਸੇਵਾਵਾਂ ਨਿਰੰਤਰ ਜਾਰੀ ਰਹਿਣ।ਮੀਟਿੰਗ ਦੌਰਾਨ ਸੀਵਰੇਜ ਬੁਨਿਆਦੀ ਢਾਂਚੇ ਨਾਲ ਸਬੰਧਤ ਪ੍ਰੋਜੈਕਟਾਂ ਦੀ ਵੀ ਸਮੀਖਿਆ ਕੀਤੀ ਗਈ। ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਨਗਰ ਨਿਗਮ ਨਾਲ ਆਪਸੀ ਤਾਲਮੇਲ ਬਣਾਕੇ ਸਾਰੇ ਪ੍ਰੋਜੈਕਟ ਨਿਰਧਾਰਤ ਸਮੇਂ ਅੰਦਰ ਪੂਰੇ ਕਰਨ ਅਤੇ ਕੰਮ ਦੌਰਾਨ ਲੋਕਾਂ ਨੂੰ ਘੱਟ ਤੋਂ ਘੱਟ ਅਸੁਵਿਧਾ ਹੋਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ।ਮੀਟਿੰਗ ਨੂੰ ਸੰਬੋਧਨ ਕਰਦਿਆਂ ਦੀਪਤੀ ਉੱਪਲ, ਆਈਏਐਸ ਨੇ ਕਿਹਾ ਕਿ ਹਰ ਵਿਕਾਸ ਪ੍ਰੋਜੈਕਟ ਦਾ ਸਿੱਧਾ ਸਬੰਧ ਆਮ ਲੋਕਾਂ ਦੀ ਜੀਵਨ ਗੁਣਵੱਤਾ ਨਾਲ ਹੈ। ਉਨ੍ਹਾਂ ਸਾਰੇ ਵਿਭਾਗਾਂ ਅਤੇ ਕਾਰਜਕਾਰੀ ਏਜੰਸੀਆਂ ਨੂੰ ਪਾਰਦਰਸ਼ਤਾ, ਜਵਾਬਦੇਹੀ ਅਤੇ ਉੱਚ ਗੁਣਵੱਤਾ ਨਾਲ ਕੰਮ ਕਰਨ, ਆਪਸੀ ਤਾਲਮੇਲ ਮਜ਼ਬੂਤ ਰੱਖਣ, ਰੁਕਾਵਟਾਂ ਦਾ ਤੁਰੰਤ ਹੱਲ ਕਰਨ ਅਤੇ ਸਾਰੇ ਪ੍ਰੋਜੈਕਟ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਨਤਕ ਧਨ ਦੀ ਸੁਚੱਜੀ ਵਰਤੋਂ ਕਰਦਿਆਂ ਲੋਕਾਂ ਨੂੰ ਟਿਕਾਊ ਅਤੇ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ।ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਸੀਈਓ ਨੂੰ ਭਰੋਸਾ ਦਿਵਾਇਆ ਕਿ ਨਗਰ ਨਿਗਮ ਅੰਮ੍ਰਿਤਸਰ ਸਾਰੇ ਪ੍ਰੋਜੈਕਟਾਂ ਦੀ ਨਿਯਮਿਤ ਨਿਗਰਾਨੀ ਕਰੇਗਾ ਅਤੇ ਸਾਰੀਆਂ ਕਾਰਜਕਾਰੀ ਏਜੰਸੀਆਂ ਨਾਲ ਤਾਲਮੇਲ ਬਣਾਕੇ ਉਨ੍ਹਾਂ ਨੂੰ ਸਮੇਂ ਸਿਰ ਸਫ਼ਲਤਾਪੂਰਵਕ ਮੁਕੰਮਲ ਕਰਨਾ ਯਕੀਨੀ ਬਣਾਏਗਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *