ਪੀ.ਐਮ ਰਾਹਤ ਸਕੀਮ ਅਤੇ ਈ-ਡਾਰ ਪੋਰਟਲ ਸਬੰਧੀ ਜਾਣਕਾਰੀ ਦੇਣ ਲਈ ਵਧੀਕ ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Spread the love
ਫਰੀਦਕੋਟ 28 ਅਗਸਤ(ਗੁਰਦੀਪ ਸਿੰਘ ਢਿੱਲੋਂ ):-ਸੜਕ ਹਾਦਸਿਆਂ ਦਾ ਸ਼ਿਕਾਰ ਲੋਕਾਂ ਨੂੰ ਪੀ.ਐਮ ਰਾਹਤ ਸਕੀਮ ਅਤੇ ਈ-ਡਾਰ ਪੋਰਟਲ ਸਬੰਧੀ ਜਾਣਕਾਰੀ ਦੇਣ ਲਈ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਕੇਸ਼ਵ ਗੋਇਲ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੜਕ ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰਾਲੇ‌ ਵੱਲੋਂ ਸ਼ੁਰੂ ਕੀਤੀ ਗਈ ਇੱਕ ਮਹੱਤਵਪੂਰਨ ਡਿਜੀਟਲ ਪਹਿਲਕਦਮੀ ਹੈ। ਜਿਸ ਦਾ ਮੁੱਖ ਮਕਸਦ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਤੁਰੰਤ ਮੁਫ਼ਤ (ਕੈਸ਼ਲੈੱਸ) ਇਲਾਜ ਮੁਹੱਈਆ ਕਰਵਾਉਣਾ ਹੈ ਤਾਂ ਜੋ ਹਾਦਸੇ ਤੋਂ ਬਾਅਦ ਦੇ ਨਾਜ਼ੁਕ ਸਮੇਂ  ਵਿੱਚ ਪੈਸਿਆਂ ਦੀ ਕਮੀ ਕਾਰਨ ਕਿਸੇ ਦੀ ਜਾਨ ਨਾ ਜਾਵੇ।ਉਨਾਂ ਦੱਸਿਆ ਕਿ ਈ ਡਾਰ ਪੋਰਟਲ ਦਾ ਮੁੱਖ ਉਦੇਸ਼ ਸੜਕ ਹਾਦਸਿਆਂ ਦੀ ਤੁਰੰਤ ਜਾਣਕਾਰੀ ਪ੍ਰਦਾਨ ਕਰਨਾ ਅਤੇ ਹਾਦਸੇ ਦੇ ਸ਼ਿਕਾਰ ਲੋਕਾਂ ਜਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲਣ ਵਾਲੇ ਬੀਮਾ ਮੁਆਵਜ਼ੇ ਦੇ ਦਾਅਵਿਆਂ  ਦੀ ਪ੍ਰਕਿਰਿਆ ਨੂੰ ਤੇਜ਼ ਅਤੇ ਆਸਾਨ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਐਕਸੀਡੈਂਟ ਦੇ ਸ਼ਿਕਾਰ ਵਿਅਕਤੀ ਦਾ ਸਰਕਾਰ ਵੱਲੋਂ ਡੇਢ ਲੱਖ ਰੁਪਏ ਤੱਕ ਦਾ ਇਕ ਹਫਤੇ ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਵੇਗਾ ਅਤੇ ਇਹ ਰਕਮ ਸਿੱਧਾ ਸਿਵਲ ਹਸਪਤਾਲ ਦੇ ਖਾਤੇ ਵਿੱਚ ਪਾਈ ਜਾਵੇਗੀ ਤਾਂ ਜੋ ਉਸਦਾ ਇਲਾਜ ਬਿਨਾਂ ਕਿਸੇ ਦੇਰੀ ਦੇ ਹੋ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਜਦੋਂ ਕਿਸੇ ਵਿਅਕਤੀ ਦਾ ਐਕਸੀਡੈਂਟ ਹੁੰਦਾ ਹੈ ਅਤੇ ਕੋਈ ਵੀ ਵਿਅਕਤੀ ਜਾਂ ਪੁਲਿਸ ਦੇ ਨੁਮਾਇੰਦੇ ਉਸ ਵਿਅਕਤੀ ਨੂੰ ਚੁੱਕ ਕੇ ਹਸਪਤਾਲ ਤੱਕ ਲਿਆਉਂਦੇ ਹਨ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਂਚ ਕਰਨ ਉਪਰੰਤ  ਉਨ੍ਹਾਂ ਨੂੰ 25 ਹਜਾਰ ਰੁਪਏ ਤੱਕ ਦਾ ਇਨਾਮ ਵੀ ਦਿੱਤਾ ਜਾਵੇਗਾ।ਇਸ ਪੋਰਟਲ ਦੀ ਮਦਦ ਨਾਲ ਹਾਦਸੇ ਦੇ ਸ਼ਿਕਾਰ ਲੋਕਾਂ ਨੂੰ ਮੁਆਵਜ਼ੇ ਦੀ ਰਾਸ਼ੀ ਜਲਦੀ ਮਿਲ ਜਾਂਦੀ ਹੈ, ਕਿਉਂਕਿ ਸਾਰੀ ਕਾਗਜ਼ੀ ਕਾਰਵਾਈ ਡਿਜੀਟਲ ਤਰੀਕੇ ਨਾਲ ਹੁੰਦੀ ਹੈ।ਇਸ ਮੌਕੇ ਸ. ਰਜਿੰਦਰ ਸਿੰਘ ਆਰ.ਟੀ.ਓ ,ਸਿਵਲ ਸਰਜਨ ਫਰੀਦਕੋਟ  ਡਾ.ਰਮਨ ਗੋਇਲ,ਗੁਰਪਾਲ ਸਿੰਘ ਬਰਾੜ ਏ.ਟੀ.ਓ,ਐਸ.ਐਮ.ਓ  ਫਰੀਦਕੋਟ ਡਾ.ਪੁਨੀਤ ਕਾਜਲ, ਐਸ.ਐਮ.ਓ ਕੋਟਕਪੂਰਾ ਹਰਿੰਦਰ ਗਾਂਧੀ, ਐਸਐਮਓ ਜੈਤੋ ਵਰਿੰਦਰ ਅਤੇ ਪੁਲਿਸ ਦੇ ਨੁਮਾਇੰਦੇ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *