ਪੈਨਸ਼ਨਰਜ ਐਸੋਸੀਏਸ਼ਨ ਪਾਵਰ ਕਾਮ ਸਰਕਲ ਸ੍ਰੀ ਮੁਕਤਸਰ ਵੱਲੋ ਸ਼ੰਘਰਸ਼ ਸਬੰਧੀ ਮੀਟਿੰਗ 

Spread the love
ਸ੍ਰੀ ਮੁਕਤਸਰ ਸਾਹਿਬ, 13 ਜੁਲਾਈ ( ਮਨਪ੍ਰੀਤ ਮੋਨੂੰ  ):-ਪੈਨਸ਼ਨਰਜ ਐਸੋਸੀਏਸ਼ਨ ਪਾਵਰ ਕਾਮ ਸਰਕਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸ:ਜੋਗਿੰਦਰ ਸਿੰਘ ਮੱਲਣ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ ਐਸੋਸੀਏਸ਼ਨ ਦੇ ਡਵੀਜ਼ਨ ਦਫਤਰ ਮਲੋਟ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਦੇ ਸ਼ੁਰੂ ਵਿੱਚ ਵਿਛੜੇ ਹੋਏ ਸਾਥੀਆ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਦੇ ਅਜੰਡਿਆਂ ਦੀ ਜਾਣਕਾਰੀ ਸਰਕਲ ਸਕੱਤਰ ਹਰਜੀਤ ਸਿੰਘ ਗੁੜੀ ਸੰਗਰ ਨੇ ਦਿੰਦੇ ਹੋਏ ਦੱਸਿਆ ਕਿ 17 ਮਈ ਅਤੇ 17 ਜੂਨ ਨੂੰ ਜਲੰਧਰ ਵਿਖੇ ਹੋਈਆਂ ਦੋ ਕਨਵੈਨਸ਼ਨਾ ਜੋ ਕਿ ਮੁਲਾਜ਼ਮ ਅਤੇ ਪੈਨਸ਼ਨਰਜ ਸਾਝਾ ਫਰੰਟ ਅਤੇ ਗੌਰਮਿੰਟ ਪੈਨਸ਼ਨਰਜ ਜੋਇੰਟ ਫਰੰਟ ਵੱਲੋ ਦਿੱਤੇ ਗਏ ਸ਼ੰਘਰਸ਼ ਪ੍ਰੋਗਰਾਮਾਂ ਨੂੰ ਸਰਕਲ ਅੰਦਰ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਗਿਆ। ਕੈਬਨਿਟ ਮੰਤਰੀਆਂ ਦੇ ਘਿਰਾਓ ਦੇ ਸੱਦੇ ਤਹਿਤ ਮਲੋਟ ਵਿਖੇ ਕੈਬਨਿਟ ਮੰਤਰੀ ਬੀਬੀ ਬਲਜੀਤ ਕੌਰ ਦੇ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਚੇਤਾਵਨੀ ਪੱਤਰ ਦੇ ਕੇ ਮੰਗ ਕੀਤੀ ਗਈ ਕਿ ਮੁਲਾਜ਼ਮ ਮਸਲਿਆ ਤੇ ਬਣੀ ਸਬ ਕਮੇਟੀ ਦੀ ਮੈਂਬਰ ਹੋਣ ਦੇ ਨਾਤੇ ਮੁਲਾਜ਼ਮਾ ਦਾ ਲੰਮੇ ਸਮੇ ਤੋ ਪੈਂਡਿੰਗ ਡੀ.ਏ.ਦਿੱਤਾ ਜਾਵੇ,ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ ਬਾਕੀ ਮੰਗਾ ਮਸਲੇ ਪਹਿਲ ਦੇ ਆਧਾਰ ਤੇ ਹੱਲ ਕਰਵਾਏ ਜਾਣ। ਭਾਵੇ ਕੈਬਨਿਟ ਮੰਤਰੀ ਬਲਜੀਤ ਕੌਰ ਵੱਲੋ ਜਥੇਬੰਦੀ ਦੇ ਆਗੂਆ ਨੂੰ ਵਿਸ਼ਵਾਸ ਦੁਆਇਆ ਕਿ ਉਹਨਾ ਦੀਆ ਮੰਗਾ ਹੱਲ ਕਰਾਉਣ ਲਈ ਵਕੀਲ ਦੀ ਤਰ੍ਹਾ ਕੰਮ ਕਰੇਗੀ। ਪਰ ਇਹ ਤਾਂ ਸਮਾ ਹੀ ਦੱਸੇਗਾ ਕਿ ਇਸ ਵਿਸ਼ਵਾਸ ਤੇ ਕਿੰਨੀ ਕੁ ਖਰੀ ਨਿਤਰੇਗੀ? ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੱਲਣ ਸਾਹਿਬ ਨੇ ਜੋ ਅਗਲੇ ਐਕਸ਼ਨ ਪ੍ਰੋਗਰਾਮ ਆਏ ਹਨ ਅਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ ਸਾਝਾ ਫਰੰਟ ਵੱਲੋ ਫੈਸਲੇ ਆਏ ਹਨ ਉਹਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 17 ਜੁਲਾਈ ਨੂੰ ਜਿਲਾ ਹੈਡ ਕੁਆਟਰਾਂ ਤੇ 17 ਜੁਲਾਈ 2020 ਦਾ ਕੇਂਦਰੀ ਪੈਟਰਨ ਸਕੇਲ ਲਾਗੂ ਕਰਨ ਵਾਲੇ ਨੋਟੀਫਿਕੇਸ਼ਨ ਦੀਆ ਕਾਪੀਆਂ ਸਾੜੀਆਂ ਜਾਣਗੀਆ,8 ਜੁਲਾਈ ਤੋ ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ,29 ਜੁਲਾਈ ਨੂੰ ਪੈਨਸ਼ਨਰਜ ਜੁਆਇੰਟ ਫਰੰਟ ਵੱਲੋ ਸੰਗਰੂਰ ਵਿਖੇ ਹੋ ਰਹੀ ਰੈਲੀ,21-22 ਜੁਲਾਈ ਨੂੰ ਬਿਜਲੀ ਮੁਲਾਜ਼ਮਾਂ ਦੀ ਹੋ ਰਹੀ ਹੜਤਾਲ ,23 ਜੁਲਾਈ ਨੂੰ ਐਨ.ਪੀ.ਐੱਸ. (ਪੁਰਾਣੀ ਪੈਨਸ਼ਨ ਬਹਾਲੀ ਲਈ)ਮੁਲਾਜ਼ਮਾਂ ਦੀ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਵਿਖੇ ਹੋ ਰਹੀ ਰੈਲੀ ਦਾ ਵੀ ਸਾਝੇ ਤੌਰ ਤੇ ਸਮਰਥਨ ਦਾ ਐਲਾਨ ਕੀਤਾ ਗਿਆ। ਇਸ ਤੋ ਇਲਾਵਾ ਪੈਨਸ਼ਨਰਜ ਸਾਝਾ ਫਰੰਟ ਅਤੇ ਸਾਝਾ ਮੁਲਾਜ਼ਮ ਮੰਚ ਪੰਜਾਬ ਵੱਲੋ 7 ਅਗਸਤ ਨੂੰ ਦਾਣਾ ਮੰਡੀ ਸੈਕਟਰ 39 ਚੰਡੀਗੜ੍ਹ ਵਿਖੇ ਹੋ ਰਹੀ ਮਹਾ ਰੈਲੀ ਵਿੱਚ ਵੀ ਪੈਨਸ਼ਨਰਜ ਐਸੋਸੀਏਸ਼ਨ ਸਰਕਲ ਸ੍ਰੀ ਮੁਕਤਸਰ ਸਾਹਿਬ ਵੱਲੋ ਵੱਡੀ ਪੱਧਰ ਤੇ ਸ਼ਮੂਲੀਅਤ ਕੀਤੀ ਜਾਵੇਗੀ। ਮੀਟਿੰਗ ਵਿੱਚ ਹਾਜ਼ਰ ਸਰਕਲ ਆਗੂਆ ਹਰਜੀਤ ਸਿੰਘ ਗੁੜੀ ਸੰਗਰ,ਸ਼ੰਕਰ ਦਾਸ ਅਬੋਹਰ,ਹਰੀ ਕਿਸ਼ਨ ਫਾਜਲਿਕਾ,ਰਾਧਾ ਕ੍ਰਿਸ਼ਨ ਫਾਜਲਿਕਾ,ਮੌੜਾ ਸਿੰਘ ਮਲੋਟ,ਸ਼ਿਵਦੀਪ ਸਿੰਘ ਸ੍ਰੀ ਮੁਕਤਸਰ,ਪ੍ਰਕਾਸ਼ ਚੰਦ ਬਾਦਲ,ਰਤਨ ਰਾਜ ਅਬੋਹਰ,ਜਸਵਿੰਦਰ ਸਿੰਘ ਸ੍ਰੀ ਮੁਕਤਸਰ ਸਾਹਿਬ,ਮੰਡਲ ਗਿੱਦੜਬਾਹਾ ਦੇ ਪ੍ਰਧਾਨ ਸ਼ਮਸ਼ੇਰ ਸਿੰਘ,ਮਲੋਟ ਦੇ ਨੱਥਾ ਸਿੰਘ,ਦੇਸ ਰਾਜ. ਫਾਜਲਿਕਾ ਦੇ ਬਲਰਾਮ ਆਦਿ ਆਗੂਆ ਨੇ ਆਪਣੇ ਵਿਚਾਰ ਰੱਖਦੇ ਹੋਏ ਪਾਵਰ ਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਪੈਨਸ਼ਨਰਜ ਅਤੇ ਮੁਲਾਜ਼ਮਾ ਦੇ ਮੰਗਾ ਮਸਲੇ ਪਹਿਲ ਦੇ ਆਧਾਰ ਤੇ ਹੱਲ ਕਰੇ ਨਹੀ ਤਾੰ ਜਿੱਥੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਉਥੇ ਮੰਗਾ ਮਸਲੇ ਹੱਲ ਨਾਂ ਹੋਣ ਤੇ ਆਉਣ ਵਾਲੇ ਸਮੇ ਵਿਚ ਸਰਕਾਰ ਨੂੰ ਚੱਲਦਾ ਕੀਤਾ ਜਾਵੇਗਾ। ਮੀਟਿੰਗ ਦੇ ਅਖੀਰ ਵਿਚ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਵੱਲੋ ਮੀਟਿੰਗ ਵਿੱਚ ਆਏ ਹੋਏ ਸਾਥੀਆ ਦਾ ਧੰਨਵਾਦ ਕਰਦੇ ਹੋਏ ਇਹਨਾ ਸਾਰੇ ਸ਼ੰਘਰਸ਼ਾ ਨੂੰ ਸਰਕਲ ਅੰਦਰ ਪੂਰੀ ਤਨਦੇਹੀ ਨਾਲ ਲਾਗੂ ਕਰਨ ਤੇ ਜੋਰ ਦਿੱਤਾ ਗਿਆ।
  • Related Posts

    ਕਾਂਗਰਸ ਨੂੰ ਮਜ਼ਬੂਤ ਕਰਨ ਲਈ ਪੰਜਾਬ ਵਿੱਚ ਚਰਨਜੀਤ ਸਿੰਘ ਚੰਨੀ ਦੇ ਚਿਹਰੇ ਨੂੰ ਮੂਹਰੇ ਲਿਆਉਣਾ ਸਮੇਂ ਦੀ ਮੁੱਖ ਮੰਗ: ਮਦਨ ਮੀਲੂ ਟੌਂਸਾ ਹਲਕਾ ਬਲਾਚੌਰ ਦੇ ਸੀਨੀਅਰ ਕਾਂਗਰਸੀ ਆਗੂ ਨੇ ਪਿੰਡ ਟੌਂਸਾ ਵਿਖੇ ਕੀਤੀ ਅਹਿਮ ਮੀਟਿੰਗ; ਕਿਹਾ– ਟਿਕਟ ਚਾਹੇ ਕਿਸੇ ਵੀ ਸਥਾਨਕ ਆਗੂ ਨੂੰ ਮਿਲੇ, ਪਰ ਪੰਜਾਬ ਦੀ ਵਾਗਡੋਰ ਸਾਬਕਾ ਮੁੱਖ ਮੰਤਰੀ ਹੱਥ ਸੌਂਪਣੀ ਜ਼ਰੂਰੀ

    Spread the love

    Spread the love ਬਲਾਚੌਰ, 15 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):ਹਲਕਾ ਬਲਾਚੌਰ ਦੇ ਸੀਨੀਅਰ ਕਾਂਗਰਸੀ ਆਗੂ ਮਦਨ ਮੀਲੂ ਟੌਂਸਾ ਵੱਲੋਂ ਪਿੰਡ ਟੌਂਸਾ ਵਿਖੇ ਸਾਥੀਆਂ ਸਮੇਤ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ…

    ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੇ ਟ੍ਰਾਂਸਪੋਰਟ ਖੇਤਰ ‘ਚ ਵੱਡੀ ਪੁਲਾਂਘ, 696 ਨਵੀਂਆਂ ਬੱਸਾਂ ਦਾ ਦਿੱਤਾ ਆਰਡਰ: ਚੇਅਰਮੈਨ ਸਤਨਾਮ ਜਲਾਲਪੁਰ

    Spread the love

    Spread the love ਨਵਾਂਸ਼ਹਿਰ, 14 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਟ੍ਰਾਂਸਪੋਰਟ ਖੇਤਰ ਵਿੱਚ ਸੁਧਾਰ ਲਿਆਉਣ ਲਈ ਇੱਕ ਇਤਿਹਾਸਕ…

    Leave a Reply

    Your email address will not be published. Required fields are marked *