ਪੈਰਾਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੀ ਹੋਈ ਮੀਟਿੰਗ ਪੰਜਾਬ ਸਰਕਾਰ ਦੇ ਖਿਲਾਫ ਸੰਘਰਸ਼ ਦਾ ਕੀਤਾ ਐਲਾਨ।

Spread the love
ਫਿਰੋਜ਼ਪੁਰ 4 ਅਗਸਤ (ਅਸ਼ੋਕ ਭਾਰਦਵਾਜ) ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਆਗੂਆਂ ਵੱਲੋਂ ਅੱਜ ‘ਜ਼ੂਮ ਐਪ’ ਰਾਹੀਂ ਇੱਕ ਆਨਲਾਈਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਅਤੇ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਟਾਲ-ਮਟੋਲ ਵਾਲੇ ਰਵੱਈਏ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਗਈ। ਮੀਟਿੰਗ ਦੌਰਾਨ‌ ਕੋਆਰਡੀਨੇਟਰ ਗੁਲਜ਼ਾਰ ਖਾਨ ਅਤੇ ਨਰਿੰਦਰ ਸ਼ਰਮਾਂ ਨੇ ਬੋਲਦਿਆਂ ਦੱਸਿਆ ਕਿ ਬੀਤੇ ਦਿਨੀਂ ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਵੱਲੋਂ ਡਾਇਰੈਕਟਰ ਦਫ਼ਤਰ ਚੰਡੀਗੜ੍ਹ ਵਿਖੇ ਡਾਇਰੈਕਟਰ ਸਾਹਿਬਾ ਨੂੰ ਮਿਲ ਕੇ ਮੁਲਾਜ਼ਮਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ਮੀਟਿੰਗ ਲਈ ਸਮਾਂ ਦੇਣ ਦੀ ਮੰਗ ਕੀਤੀ ਗਈ ਸੀ। ਪਰ ਬਹੁਤ ਹੀ ਅਫ਼ਸੋਸ ਦੀ ਗੱਲ ਹੈ ਕਿ ਕਰੀਬ 15 ਦਿਨਾਂ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਡਾਇਰੈਕਟਰ ਦਫ਼ਤਰ ਵੱਲੋਂ ਮੀਟਿੰਗ ਲਈ ਕੋਈ ਸਮਾਂ ਨਹੀਂ ਦਿੱਤਾ ਗਿਆ ਜਿਸ ਕਾਰਨ ਸਮੁੱਚੇ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਡਾਇਰੈਕਟਰ ਦਫ਼ਤਰ ਵੱਲੋਂ ਮੁਲਾਜ਼ਮ ਮੰਗਾਂ ਉੱਤੇ ਗੱਲਬਾਤ ਕਰਨ ਲਈ ਸਮਾਂ ਨਾ ਦੇਣ ਦੇ ਰੋਸ ਵਜੋਂ ਅੱਜ ਜਥੇਬੰਦੀ ਦੇ ਆਗੂਆਂ ਨੇ ਇਸ ਵਿਸ਼ੇ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਵਿੱਢਣ‌ ਦਾ ਫੈਸਲਾ ਕੀਤਾ ਹੈ। ਲਿਖੇ ਅਨੁਸਾਰ ਤਿੱਖੇ ਐਕਸ਼ਨਾਂ ਦਾ ਐਲਾਨ ਕੀਤਾ ਹੈ ਜਿਸਦੇ ਚਲਦਿਆਂ ਸਮੂਹ ਪੈਰਾ ਮੈਡੀਕਲ ਮੁਲਾਜ਼ਮਾਂ ਵੱਲੋਂ ਮਿਤੀ 11 ਅਗਸਤ ਨੂੰ ਜ਼ਿਲ੍ਹਾ ਹੈਡਕੁਆਰਟਰਾਂ ਤੇ ਰੋਸ ਪ੍ਰਦਰਸ਼ਨ ਕਰਕੇ ਸਿਵਲ ਸਰਜਨਾਂ ਰਾਹੀਂ ਸਿਹਤ ਡਾਇਰੈਕਟਰ ਨੂੰ ਨੋਟਿਸ ਭੇਜੇ ਜਾਣਗੇ। ਅਤੇ ਮਿਤੀ 20 ਅਗਸਤ ਨੂੰ ਪੰਜਾਬ ਭਰ ਵਿੱਚੋਂ ਪੈਰਾ ਮੈਡੀਕਲ ਸਿਹਤ ਮੁਲਾਜ਼ਮਾਂ ਦਾ ਵੱਡਾ ਇਕੱਠ ਚੰਡੀਗੜ੍ਹ ਪਹੁੰਚ ਕੇ ਡਾਇਰੈਕਟਰ ਦਫ਼ਤਰ ਦੇ ਖਿਲਾਫ ਧਰਨਾਂ ਦੇਵੇਗਾ ਅਤੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਮੀਟਿੰਗ ਦੌਰਾਨ 986 ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਦੇ ਆਗੂਆਂ ਵੱਲੋਂ ‘ਯੂ-ਵਿਨ ਐਪ’ (U-WIN App) ਉੱਤੇ ਕੰਮ ਕਰਨ ਦੇ ਕੀਤੇ ਗਏ ਬਾਈਕਾਟ ਦੇ ਮੁੱਦੇ ‘ਤੇ ਵੀ ਚਰਚਾ ਕੀਤੀ ਗਈ ਅਤੇ ਜਥੇਬੰਦੀ ਵੱਲੋਂ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਦੇ ਇਸ ਫੈਸਲੇ ਦੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ਵਿੱਚ ਹਾਜ਼ਰ ਬਾਕੀ ਸਾਥੀਆਂ ਨੇ ਕਿਹਾ ਕਿ ਜਦੋਂ ਤੱਕ ਮੁਲਾਜ਼ਮ ਮੰਗਾਂ ਦਾ ਹੱਲ ਨਹੀਂ ਹੁੰਦਾ ਉਦੋਂ ਤੱਕ ਜਥੇਬੰਦੀ ਪੰਜਾਬ ਸਰਕਾਰ ਅਤੇ ਡਾਇਰੈਕਟਰ ਦਫ਼ਤਰ ਖਿਲਾਫ ਲਗਾਤਾਰ ਸੰਘਰਸ਼ ਜਾਰੀ ਰੱਖੇਗੀ। ਇਸ ਮੌਕੇ ਗਗਨਦੀਪ ਸਿੰਘ ਭੁੱਲਰ, ਸੁਖਵਿੰਦਰ ਦੋਦਾ, ਵਿਰਸਾ ਸਿੰਘ ਪੰਨੂ, ਮੁਨੱਵਰ ਜਹਾਂ, ਰਾਜਿੰਦਰ ਬੱਲੂਆਣਾਂ, ਸੁਨੀਲ ਤਰਗੋਤਰਾ, ਪ੍ਰੀਤ ਮੁਖੀਜ਼ਾ, ਹਰਜੀਤ ਸਿੰਘ ਤਰਨਤਾਰਨ, ਗੁਰਦੇਵ ਢਿੱਲੋਂ, ਜਸਮੇਲ ਸਿੰਘ ਦਿਓਲ, ਗੁਰਜਿੰਦਰ ਸਿੰਘ ਆਊਟਸੋਰਸ ਪ੍ਰਧਾਨ, ਸੁਰਿੰਦਰ ਸੋਨੀ, ਜਸਵਿੰਦਰ ਸਿੰਘ ਕੌੜਾ, ਹਰਮਿੰਦਰ ਪਾਲ ਫਤਹਿਗੜ੍ਹ, ਅਸ਼ੋਕ ਕੁਮਾਰ, ਚਮਕੌਰ ਸਿੰਘ, ਰਾਮ ਪ੍ਰਸ਼ਾਦ, ਜਸਮੇਲ ਜੱਸੀ ਫਰੀਦਕੋਟ, ਗੁਰਦੇਵ ਸਿੰਘ ਬੱਲ, ਸੰਦੀਪ ਸਿੰਘ ਸਿੱਧੂ, ਰਜਵੰਤ ਸਿੰਘ ਬਾਗੜੀਆ, ਅਮਨਦੀਪ ਸਿੰਘ, ਸੁਖਵੀਰ ਸਿੰਘ ਰੋਪੜ ਆਦਿ ਆਗੂ ਹਾਜ਼ਰ ਸਨ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *