ਪ੍ਰਕਾਸ਼ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਦਿਹਾੜੇ ਨੂੰ ਸਮਰਪਿਤ  6ਵਾਂ ਸੈਮੀਨਾਰ ਅੱਜ 

Spread the love
ਕਪੂਰਥਲਾ, 11 ਜੁਲਾਈ ( ਕੌੜਾ )- ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਣੀ ਵਿਚਾਰ ਚੇਤਨਾ ਮੰਚ ਰਜਿ ਪੰਜਾਬ ਵਲੋਂ ਕਰਵਾਏ ਜਾ ਰਹੇ ਸੈਮੀਨਾਰਾਂ ਦੀ ਲੜੀ ਤਹਿਤ 6ਵਾਂ ਸੈਮੀਨਾਰ 12 ਜੁਲਾਈ ਨੂੰ 10 ਵਜੇ ਤੋਂ 2 ਵਜੇ ਤੱਕ ਕਪੂਰਥਲਾ ਵਿਚ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਮੀਨਾਰ ਦੇ ਕੋਆਰਡੀਨੇਟਰ ਤੇ ਪ੍ਰਧਾਨ ਆਲ ਇੰਡੀਆ ਐਸਸੀ/ਐਸਟੀ ਰੇਲਵੇ ਇੰਪਲਾਈਜ਼ ਐਸੋਸੀਏਸ਼ਨ ਇੰਜ. ਜੀਤ ਸਿੰਘ ਨੇ ਦੱਸਿਆ ਕਿ ਇਹ ਸੈਮੀਨਾਰ ਸਾਹਿਬਜ਼ਾਦਾ ਅਜੀਤ ਸਿੰਘ ਸੰਸਥਾਨ (ਵਰਕਰ ਕਲੱਬ) ਰੇਲ ਕੋਚ ਫ਼ੈਕਟਰੀ ਵਿਚ ਮੁੱਖ ਕੋਆਰਡੀਨੇਟਰ ਗੁਰਨਾਮ ਸਿੰਘ ਅਕੀਦਾ ਤੇ ਮੁੱਖ ਸਰਪ੍ਰਸਤ ਬਲਵਿੰਦਰ ਸਿੰਘ ਜਾਤੀਵਾਲ ਦੀ ਸਰਪ੍ਰਸਤੀ ਵਿਚ ਕਰਵਾਇਆ ਜਾ ਰਿਹਾ ਹੈ। ਜਿੱਥੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਤੇ ਅਕਾਦਮਿਕ ਤੇ ਅਧਿਆਤਮਿਕ ਤੌਰ ਤੇ ਯੂਨੀਵਰਸਿਟੀਆਂ ਵਿਚ ਹੋਈਆਂ ਖੋਜਾਂ ਦੇ ਅਧਾਰਿਤ ਪੇਪਰ ਪੜ੍ਹੇ ਜਾਣਗੇ। ਇੰਜ. ਜੀਤ ਸਿੰਘ ਨੇ ਦੱਸਿਆ ਕਿ ਇਸ ਸੈਮੀਨਾਰ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਅਜੀਤ ਪ੍ਰਕਾਸ਼ਨ ਸਮੂਹ ਦੇ ਕਾਰਜਕਾਰੀ ਸੰਪਾਦਕ ਸਤਨਾਮ ਮਾਣਕ ਪੁੱਜਣਗੇ। ਮੁੱਖ ਪੇਪਰ ‘ਦਲਿਤ ਉਥਾਨ ਗੁਰੂ ਰਵਿਦਾਸ ਤੋਂ ਗੁਰੂ ਗੋਬਿੰਦ ਸਿੰਘ ਤੱਕ’ ਵਿਸ਼ੇ ਤੇ ਡਾ. ਹਰਜਿੰਦਰ ਸਿੰਘ ਸਹਾਇਕ ਪ੍ਰੋਫੈਸਰ ਕਮਲਾ ਨਹਿਰੂ ਕਾਲਜ ਆਫ਼ ਵੁਮੈਨ ਫਗਵਾੜਾ ਪੜ੍ਹਨਗੇ। ਇਸ ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਕਿਸ਼ਨ ਸਿੰਘ (ਰਿਟਾ.) ਚੀਫ਼ ਵਰਕਸ਼ਾਪ/ਰੇਲਵੇ ਹੋਣਗੇ। ਸੈਮੀਨਾਰ ਦਾ ਸੰਪੰਨ ਭਾਸ਼ਣ ਪ੍ਰਬੁੱਧ ਵਿਦਵਾਨ ਡਾ. ਗੁਰਮੀਤ ਕੱਲਰਮਾਜਰੀ ਪਟਿਆਲਾ ਦੇਣਗੇ। ਇਸ ਸੈਮੀਨਾਰ ਵਿਚ ਸੈਮੀਨਾਰ ਦੀ ਲੜੀ ਕਰਵਾ ਰਹੇ ਮੁੱਖ ਕੋਆਰਡੀਨੇਟਰ ਤੇ ਬਾਣੀ ਵਿਚਾਰ ਚੇਤਨਾ ਮੰਚ ਰਜਿ. ਪੰਜਾਬ ਦੇ ਪ੍ਰਧਾਨ  ਗੁਰਨਾਮ ਸਿੰਘ ਅਕੀਦਾ ਤੇ ਮੁੱਖ ਸਰਪ੍ਰਸਤ ਬਲਵਿੰਦਰ ਸਿੰਘ ਜਾਤੀਵਾਲ ਵਿਸ਼ੇਸ਼ ਤੌਰ ਤੇ ਪੁੱਜਣਗੇ। ਇਸ ਮੌਕੇ ਆਰ ਸੀ ਮੀਣਾ, ਹਰਬੰਸ ਸਿੰਘ ਪ੍ਰਧਾਨ, ਨਰੇਸ਼ ਕੁਮਾਰ, ਕ੍ਰਿਸ਼ਨ ਲਾਲ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ
  • Related Posts

    ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਨਿੱਜਰਪੁਰਾ ਅਤੇ ਅਮਰਕੋਟ ਵਿਖੇ ਲੋਕ ਮਿਲਣੀਆਂ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਸਮੱਸਿਆਵਾਂ ਦੇ ਨਿਪਟਾਰੇ ਲਈ ਦਿੱਤੇ ਨਿਰਦੇਸ਼ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਘਰ-ਘਰ ਤੱਕ ਪਹੁੰਚਣ ਵਾਲਾ ਪ੍ਰਸ਼ਾਸਨ ਮੁਹੱਈਆ ਕਰਵਾ ਰਹੀ ਹੈ – ਹਰਭਜਨ ਸਿੰਘ ਈ.ਟੀ.ਓ.

    Spread the love

    Spread the love ਅੰਮ੍ਰਿਤਸਰ, 13 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ…

    ਜੰਡਿਆਲਾ ਗੁਰੂ ਵਿਖੇ 9.31 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ ਸਾਈਡ ਡਰੇਨ ਦੇ ਕੰਮ ਦਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਜਾਇਜ਼ਾ ਛੇ ਮਹੀਨਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ ਪ੍ਰੋਜੈਕਟ, ਬਰਸਾਤਾਂ ਦੌਰਾਨ ਪਾਣੀ ਖੜ੍ਹਨ ਦੀ ਸਮੱਸਿਆ ਤੋਂ ਮਿਲੇਗੀ ਰਾਹਤ

    Spread the love

    Spread the loveਅੰਮ੍ਰਿਤਸਰ, 13 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਗੁਰੂ ਸ਼ਹਿਰ ਵਿਖੇ ਨੈਸ਼ਨਲ ਹਾਈਵੇ ਦੇ ਨਾਲ-ਨਾਲ ਪਾਣੀ ਦੇ…

    Leave a Reply

    Your email address will not be published. Required fields are marked *