ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਲਗਾਇਆ ਕੈਂਪ

Spread the love

ਗਰਭਵਤੀ ਔਰਤਾਂ ਦੀ ਸੁਰੱਖਿਅਤ ਜਣੇਪੇ ਲਈ ਕੀਤੀ ਜਾਂਚ

 ਬਾਜਾਖਾਨਾ 9 ਜੂਨ (ਗੁਰਦੀਪ ਸਿੰਘ ਢਿੱਲੋਂ ):-ਸਿਵਲ ਸਰਜਨ, ਫਰੀਦਕੋਟ ਡਾ ਰਮਨਦੀਪ ਸਿੰਗਲਾ ਅਤੇ  ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ, ਸੀ ਐਚ ਸੀ ਬਾਜਾਖਾਨਾ ਡਾ ਨਵਪ੍ਰੀਤ ਗਰੇਵਾਲ ਦੀ ਯੋਗ ਅਗਵਾਈ ਹੇਠ ਸਮੁਦਾਇਕ ਸਿਹਤ ਕੇਂਦਰ ਬਾਜਾਖਾਨਾ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਸਿਹਤ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਡਾ ਨਵਪ੍ਰੀਤ ਗਰੇਵਾਲ ਨੇ ਹਾਜਰ ਗਰਭਵਤੀ ਔਰਤਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਸਰਕਾਰੀ ਸਿਹਤ ਕੇਂਦਰ ਵਿੱਚ ਗਰਭਵਤੀ ਔਰਤਾਂ ਦੀ ਵਿਸ਼ੇਸ਼ ਜਾਂਚ ਕੀਤੀ ਜਾਂਦੀ ਹੈ, ਉਨਾਂ ਦੱਸਿਆਂ ਕਿ ਇਸ ਪ੍ਰੋਗਰਾਮ ਨੇ ਆਪਣੇ ਦੱਸ ਸਾਲ ਪੂਰੇ ਕਰ ਲਏ ਹਨ। ਉਨ੍ਹਾਂ ਇਸ ਬਾਰੇ ਵਿਸਥਾਰ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਗਰਭ ਅਵੱਸਥਾ ਦੌਰਾਨ ਖਤਰੇ ਦੇ ਚਿੰਨ੍ਹਾਂ ਅਤੇ ਨਿਯਮਿਤ ਜਾਂਚ ਸਬੰਧੀ ਵਿਸਥਾਰ ਜਾਣਕਾਰੀ ਦਿੱਤੀ।  ਉਨ੍ਹਾਂ ਦੱਸਿਆ ਕਿ ਜੱਚਾ-ਬੱਚਾ ਦੀ ਸੁਰੱਖਿਆ ਲਈ ਜਣੇਪਾ ਹਮੇਸ਼ਾ ਸਰਕਾਰੀ ਹਸਪਤਾਲ ਵਿੱਚ ਹੀ ਕਰਵਾਉਣਾ ਚਾਹੀਦਾ ਹੈ ਤਾਂ ਜੋ ਜੱਚਾ-ਬੱਚਾ ਦੀ ਮੌਤ ਦਰ ਨੂੰ ਘੱਟ ਕੀਤਾ ਜਾ ਸਕੇ। ਉਨ੍ਹਾਂ ਹਰ ਬੁੱਧਵਾਰ ਮਨਾਏ ਜਾਂਦੇ ਵਿਸ਼ੇਸ਼ ਮਮਤਾ ਦਿਵਸ ਅਤੇ ਗੈਰ-ਸੰਚਾਰੀ ਰੋਗਾਂ ਲਈ ਪਿੰਡਾਂ ਵਿੱਚ ਲਗਾਏ ਜਾ ਰਹੇ ਸਕਰੀਨਿੰਗ ਕੈਂਪਾਂ ਬਾਰੇ ਵੀ ਲੋਕਾਂ ਨੂੰ ਸੁਚੇਤ ਕੀਤਾ। ਮੈਡੀਕਲ ਅਫਸਰ ਡਾ ਪਲਕ ਨੇ ਦੱਸਿਆ ਕਿ ਜੱਚਾ-ਬੱਚਾ ਦੀ ਤੰਦਰੁਸਤੀ ਲਈ ਸਿਹਤ ਵਿਭਾਗ ਹਰ ਸੰਭਵ ਉਪਰਾਲੇ ਕਰ ਰਿਹਾ ਹੈ। ਇਸੇ ਤਹਿਤ ਸਿਹਤ ਕੇਂਦਰਾਂ ਤੇ ਗਰਭਵਤੀ ਔਰਤਾਂ ਦੀ ਰਜਿਸਟ੍ਰੇਸ਼ਨ ਤੋਂ ਸੰਸਥਾਗਤ ਜਣੇਪੇ ਦੌਰਾਨ ਨਿਯਮਿਤ ਜਾਂਚ, ਟੀਕਾਕਰਨ ਅਤੇ ਸੰਤੁਲਿਤ ਖੁਰਾਕ ਬਾਰੇ ਜਾਣਕਾਰੀ ਦੇਣ ਅਤੇ ਵਿਭਾਗ ਅਧੀਨ ਮੁਹੱਈਆ ਸਿਹਤ ਸੇਵਾਵਾਂ ਅਤੇ ਸਹੂਲਤਾਂ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ ਜਾਂਦੀ ਹੈ।ਕੈਂਪ ਦੌਰਾਨ ਬੀ ਈ ਈ ਫਲੈਗ ਚਾਵਲਾ ਨੇ ਲੋਕਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ, ਬੱਚਿਆਂ ਦਾ ਸਹੀ ਵਾਧਾ ਤੇ ਵਿਕਾਸ, ਪਰਿਵਾਰ ਨਿਯੋਜਨ ਅਤੇ ਬੇਟੀ ਬਚਾਓ-ਬੇਟੀ ਪੜਾਓ ਸਬੰਧੀ ਵੀ ਵਿਸਥਾਰ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸੀਨੀਅਰ ਫਾਰਮੇਸੀ ਅਫਸਰ ਗੋਪਾਲ ਕਿ੍ਰਸ਼ਨ, ਸਿਹਤ ਸੁਪਰਵਾਇਜਰ ਕੰਵਲਜੀਤ ਕੌਰ, ਸੁਖਰਾਜ ਸਿੰਘ, ਸੀ ਐਚ ਓ  ਬਲਜੀਤ ਕੌਰ, ਮਪਹਵ ਮੋਨੀਕਾ, ਅਮਰਜੀਤ ਕੌਰ ਅਤੇ ਆਸ਼ਾ ਵਰਕਰਾਂ ਆਦਿ ਹਾਜਰ ਸਨ।

  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *