ਪ੍ਰਾਈਵੇਟ ਸਫਾਈ ਨੂੰ ਲੈ ਕੇ ਸਫਾਈ ਸੇਵਕ ਤੇ ਪ੍ਰਸ਼ਾਸਨ ਹੋਇਆ ਆਹਮੋ ਸਾਹਮਣੇ, ਕੂੜੇ ਨੂੰ ਲੈ ਕੇ ਮਾਮਲਾ ਭਖਿਆ               

Spread the love

ਤਪਾ ਮੰਡੀ 22 ਜੁਲਾਈ( ਗੋਲਡੀ ਵਿਆਸ) ਪ੍ਰਸ਼ਾਸਨ ਵੱਲੋਂ ਕੂੜੇ ਦੀਆਂ ਟਰਾਲੀਆਂ ਚਕਵਾਉਣ ਦਾ ਜਦੋਂ  ਸਫਾਈ ਸੇਵਕਾਂ ਨੂੰ ਪਤਾ ਲੱਗਿਆ ਤਾਂ ਨਵੇਂ ਬੱਸ ਅੱਡੇ ਕੋਲ ਪਲਿਸ ਪ੍ਰਸ਼ਾਸਨ , ਸਿਵਲ ਪ੍ਰਸ਼ਾਸਨ ਅਤੇ ਸਫਾਈ ਸੇਵਕ ਆਹਮੋ ਸਾਹਮਣੇ ਹੋ ਗਏ ਜਿਸ ਨੂੰ ਲੈ ਕੇ ਸਫਾਈ ਸੇਵਕਾਂ ਵੱਲੋਂ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ ਕੀਤੀ। ਪਿਛਲੇ ਕਈ ਦਿਨਾਂ ਤੋਂ ਨਗਰ ਕੌਂਸਲ ਦੇ ਸਫਾਈ ਸੇਵਕ ਪੰਜਾਬ ਸਫਾਈ ਸੇਵਕ ਯੂਨੀਅਨ ਦੇ ਸੱਦੇ ਤੇ ਹੜਤਾਲ ਤੇ ਚੱਲ ਰਹੇ ਹਨ ਜਿਸ ਕਰਕੇ ਪੂਰੇ ਸ਼ਹਿਰ ਅੰਦਰ ਗੰਦਗੀ ਦੇ ਢੇਰਾਂ ਕਰਕੇ ਲੋਕ ਪਰੇਸ਼ਾਨ ਹੋ ਰਹੇ ਹਨ ਜਿਸ ਨੂੰ ਵੇਖਦਿਆਂ ਹੋਇਆ ਨਾਇਬ ਤਹਿਸੀਲਦਾਰ ਬੇਅੰਤ ਸਿੰਘ , ਡੀਐਸਪੀ  ਜਸਕਰਨ ਸਿੰਘ ਬਰਾੜ, ਥਾਣਾ ਇੰਚਾਰਜ ਅਮਰੀਕ ਸਿੰਘ ਗਰੇਵਾਲ ਅਤੇ ਸਿਟੀ ਇੰਚਾਰਜ ਕੁਲਵੰਤ ਸਿੰਘ ਕੱਟੂ ਪੁਲਿਸ ਪਾਰਟੀ ਸਮੇਤ ਨਵੇਂ ਬੱਸ ਅੱਡੇ ਕੋਲ ਕੂੜੇ ਦੇ ਢੇਰਾਂ ਨੂੰ ਪ੍ਰਾਈਵੇਟ ਜੇਸੀਬੀ ਨਾਲ ਚੁਕਵਾ ਰਹੇ ਸਨ ਜਦ ਇਸ ਗੱਲ ਦਾ ਸਫਾਈ ਸੇਵਕਾਂ ਨੂੰ ਪਤਾ ਲੱਗਿਆ ਤਾਂ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਸਫਾਈ ਸੇਵਕ ਜਿਨਾਂ ਵਿੱਚ ਮਹਿਲਾ ਸਫਾਈ ਸੇਵਕ ਵੀ ਹਾਜ਼ਰ ਸਨ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਹੋਇਆਂ ਕਿਹਾ ਕਿ ਸਰਕਾਰ ਸਾਡੇ ਵਾਅਦੇ ਮੰਨ ਲਵੇ ਅਸੀਂ ਖੁਦ ਸ਼ਹਿਰ ਅੰਦਰ ਸਫਾਈ ਕਰਾਂਗੇ ਉਹਨਾਂ ਕਿਹਾ ਕਿ ਅਗਰ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਧੱਕਾ ਕੀਤਾ ਗਿਆ ਤਾਂ ਸ਼ਹਿਰ ਨੂੰ ਗੰਦਗੀ ਦੇ ਢੇਰਾਂ ਤੇ ਬਿਠਾ ਦਿੱਤਾ ਜਾਵੇਗਾ ਉਹਨਾਂ ਕਿਹਾ ਕਿ ਸਾਡੇ ਕੋਲੇ ਅਖੀਰਲਾ ਹਥਿਆਰ ਪਰਮਾਣੂ ਬੰਬ ਹੈ ਜਿਸ ਕਰਕੇ ਅਸੀਂ ਸ਼ਹਿਰ ਦਾ ਸੀਵਰੇਜ ਸਿਸਟਮ ਬਿਲਕੁਲ ਠੱਪ ਕਰ ਦੇਵਾਂਗੇ ਪਰ ਅਸੀਂ ਸਰਕਾਰ ਦੇ ਮੂੰਹ ਵੱਲ ਵੇਖ ਰਹੇ ਹਾਂ ਕਿ ਸਰਕਾਰ ਸਾਡੀਆਂ ਅੱਜ ਮੰਗਾਂ ਮੰਨਦੀ ਹੈ ਜਾਂ ਕੱਲ ਮੰਗਾਂ ਮੰਨਦੀ ਹੈ ਉਹਨਾਂ ਕਿਹਾ ਕਿ ਅਗਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਡਿਊਟੀ ਅਫਸਰ ਨਾਇਬ ਤਹਸੀਲਦਾਰ ਬੇਅੰਤ ਸਿੰਘ ਨੇ ਕਿਹਾ ਕਿ ਸ਼ਹਿਰ ਅੰਦਰ ਕਾਫੀ ਗੰਦਗੀ ਫੈਲ ਗਈ ਹੈ ਜਿਸ ਨੂੰ ਵੇਖਦਿਆਂ ਹੋਇਆ ਸਫਾਈ ਕਰਵਾ ਰਹੇ ਸਾਂ ਪਰ ਸਫਾਈ ਸੇਵਕਾਂ ਨੇ ਇਸ ਨੂੰ ਆ ਕੇ ਬੰਦ ਕਰਵਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਸਰਕਾਰ ਪਹਿਲਾਂ ਸਾਡੀਆਂ ਮੰਗਾਂ ਮੰਨੇ ਸਫਾਈ ਅਸੀਂ ਖੁਦ ਕਰ ਦੇਵਾਂਗੇ। ਇਸ ਮੌਕੇ ਕੌਂਸਲਰ ਜੋਨੀ ਕੁਮਾਰ ਅਤੇ ਸਾਬਕਾ ਕੌਂਸਲਰ ਵਿਨੋਦ ਕੁਮਾਰ ਕਾਲਾ ਨੇ ਕਿਹਾ ਕਿ ਸਰਕਾਰ ਸਾਡੀਆਂ ਮੰਗਾਂ ਮੰਨ ਲਵੇ ਅਸੀਂ ਕੰਮ ਕਰਨ ਨੂੰ ਤਿਆਰ ਹਾਂ ਪਰ ਧੱਕੇ ਨਾਲ ਕੰਮ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਜੋ ਕੂੜੇ ਦੀਆਂ ਟਰਾਲੀਆਂ ਖੁਦ ਚੁਕਵਾਈਆਂ ਜਾ ਰਹੀਆਂ ਹਨ ਉਹਨਾਂ ਨੂੰ ਬੰਦ ਕੀਤਾ ਜਾਵੇ । ਇਸ ਮੌਕੇ ਪੁਲਿਸ ਪ੍ਰਸ਼ਾਸਨ ਸਿਵਲ ਪ੍ਰਸ਼ਾਸਨ ਅਤੇ ਵੱਡੀ ਗਿਣਤੀ ਵਿੱਚ ਸਫਾਈ ਸੇਵਕ ਹਾਜ਼ਰ ਸਨ।

  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *