ਪ੍ਰੈਸ ਲੋਕਤੰਤਰ ਦਾ ਚੌਥਾ ਸਤੰਭ, ਨੌਜਵਾਨੀ ਨੂੰ ਸਹੀ ਰਸਤੇ ਪਾਉਣ ਲਈ ਸੱਚਾਈ ਸਾਹਮਣੇ ਲਿਆਵੇ: ਇੰਜ. ਹਿੱਤਰਾਜ ਜੰਡੀ ਆਜ਼ਾਦ ਐਂਡ ਪ੍ਰੈਸ ਵੈਲਫੇਅਰ ਕਲੱਬ ਦੀ ਅਹਿਮ ਮੀਟਿੰਗ ਪ੍ਰਧਾਨ ਹੈਪੀ ਰਾਣਾ ਦੀ ਪ੍ਰਧਾਨਗੀ ਹੇਠ ਸਫਲਤਾਪੂਰਵਕ ਸੰਪੰਨ, ਨਵ-ਨਿਯੁਕਤ ਯੂਥ ਕਾਂਗਰਸ ਪ੍ਰਧਾਨ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Spread the love
ਬਲਾਚੌਰ , 19 ਜੁਲਾਈ (ਜਤਿੰਦਰਪਾਲ ਸਿੰਘ ਕਲੇਰ):=ਆਜ਼ਾਦ ਐਂਡ ਪ੍ਰੈਸ ਵੈਲਫੇਅਰ ਕਲੱਬ ਦੀ ਇੱਕ ਅਹਿਮ ਅਤੇ ਵਿਸ਼ੇਸ਼ ਮੀਟਿੰਗ ਕਲੱਬ ਦੇ ਪ੍ਰਧਾਨ ਨਰੇਸ਼ ਕੁਮਾਰ ਹੈਪੀ ਰਾਣਾ ਦੀ ਪ੍ਰਧਾਨਗੀ ਹੇਠ ਸਫਲਤਾ ਪੂਰਵਕ ਸੰਪੰਨ ਹੋਈ। ਮੀਟਿੰਗ ਦੀ ਸ਼ੁਰੂਆਤ ਦੌਰਾਨ ਜਨਰਲ ਸਕੱਤਰ ਡਾ. ਤੇਜਿੰਦਰ ਸਿੰਘ ਜੋਤ ਨੇ ਪਿਛਲੇ ਮਹੀਨੇ ਦੌਰਾਨ ਕਲੱਬ ਵੱਲੋਂ ਕੀਤੀਆਂ ਗਈਆਂ ਵੱਖ-ਵੱਖ ਗਤੀਵਿਧੀਆਂ ਅਤੇ ਸਮਾਜਿਕ ਕਾਰਜਾਂ ਦੀ ਵਿਸਤ੍ਰਿਤ ਰਿਪੋਰਟ ਪੜ੍ਹ ਕੇ ਸੁਣਾਈ। ਇਸ ਮੌਕੇ ਕਾਠਗੜ੍ਹ ਤੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਚੇਅਰਮੈਨ ਸਤੀਸ਼ ਕੁਮਾਰ ਅਤੇ ਪੋਜੇਵਾਲ ਤੋਂ ਤਰਸੇਮ ਕਟਾਰੀਆ ਨੇ ਮੀਟਿੰਗ ਵਿੱਚ ਹਾਜ਼ਰ ਹੋਏ ਸਮੂਹ ਮਹਿਮਾਨਾਂ ਅਤੇ ਪੱਤਰਕਾਰ ਭਾਈਚਾਰੇ ਦਾ ਨਿੱਘਾ ਸਵਾਗਤ ਕੀਤਾ। ਇਸ ਵਿਸ਼ੇਸ਼ ਮੀਟਿੰਗ ਵਿੱਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਵ-ਨਿਯੁਕਤ ਯੂਥ ਕਾਂਗਰਸ ਪ੍ਰਧਾਨ ਇੰਜ. ਹਿਤਰਾਜ ਜੰਡੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ‘ਤੇ ਅਭਿਸ਼ੇਕ ਰਾਣਾ, ਰਵੀ ਰਾਣਾ ਅਤੇ ਸ਼ੈਂਟੀ ਰਾਣਾ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਤੋਂ ਐਮ.ਟੈਕ ਅਤੇ ਪੰਜਾਬ ਯੂਨੀਵਰਸਿਟੀ ਪਟਿਆਲਾ ਤੋਂ ਐਲ.ਐਲ.ਬੀ. ਦੀ ਉੱਚ ਵਿੱਦਿਆ ਪ੍ਰਾਪਤ ਇੰਜੀਨੀਅਰ ਹਿਤਰਾਜ ਜੰਡੀ ਨੈਸ਼ਨਲ ਸਟੂਡੈਂਟ ਯੂਨੀਅਨ ਆਫ ਇੰਡੀਆ ਦੇ ਮੈਂਬਰ, ਯੂਥ ਕਾਂਗਰਸ ਪੰਜਾਬ ਦੇ ਜਨਰਲ ਸਕੱਤਰ ਅਤੇ ਜ਼ਿਲ੍ਹੇ ਦੇ ਜਨਰਲ ਸਕੱਤਰ ਵਜੋਂ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ, ਜਿਨ੍ਹਾਂ ਨੇ ਪਿਛਲੇ ਦਿਨੀਂ ਜ਼ਿਲ੍ਹਾ ਯੂਥ ਕਾਂਗਰਸ ਦੀ ਚੋਣ ਜਿੱਤ ਕੇ ਜ਼ਿਲ੍ਹਾ ਪ੍ਰਧਾਨ ਵਜੋਂ ਕਮਾਨ ਸੰਭਾਲੀ ਹੈ।  ਸੱਚਾਈ ਸਾਹਮਣੇ ਲਿਆ ਕੇ ਨੌਜਵਾਨੀ ਨੂੰ ਕੁਰਾਹੇ ਪੈਣ ਤੋਂ ਬਚਾਵੇ ਪ੍ਰੈਸ: ਹਿੱਤਰਾਜ ਜੰਡੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਹਿੱਤਰਾਜ ਜੰਡੀ ਨੇ ਪ੍ਰੈਸ ਕਲੱਬ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਪ੍ਰੈਸ ਦੀ ਮਹੱਤਤਾ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਪ੍ਰੈਸ ਸਮਾਜ ਅਤੇ ਲੋਕਤੰਤਰ ਦਾ ਚੌਥਾ ਸਤੰਭ ਹੈ। ਉਨ੍ਹਾਂ ਸਮੂਹ ਪੱਤਰਕਾਰ ਭਾਈਚਾਰੇ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਹਰ ਖ਼ਬਰ ਅਤੇ ਕੰਮ ਦੀ ਸਚਾਈ ਨੂੰ ਦੇਖ ਕੇ ਅਖਬਾਰਾਂ ਅਤੇ ਚੈਨਲਾਂ ਰਾਹੀਂ ਲੋਕਾਂ ਤੱਕ ਪਹੁੰਚਾਉਣ, ਤਾਂ ਜੋ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਕੁਰਾਹੇ ਤੋਂ ਬਚਾ ਕੇ ਸਹੀ ਰਸਤੇ ‘ਤੇ ਪਾਇਆ ਜਾ ਸਕੇ। ਜੇਕਰ ਸਾਡਾ ਨੌਜਵਾਨ ਵਰਗ ਸਹੀ ਦਿਸ਼ਾ ਵੱਲ ਵਧੇਗਾ, ਤਾਂ ਹੀ ਸਾਡਾ ਦੇਸ਼, ਸਮਾਜ ਅਤੇ ਪਰਿਵਾਰ ਤਰੱਕੀ ਕਰ ਸਕੇਗਾ। ਇਸ ਲਈ ਨੌਜਵਾਨੀ ਨੂੰ ਸਹੀ ਰਸਤੇ ਪਾਉਣ ਲਈ ਸੱਚਾਈ ਨੂੰ ਸਾਹਮਣੇ ਲਿਆਉਣਾ ਬਹੁਤ ਜ਼ਰੂਰੀ ਹੈ।
ਇਸ ਅਹਿਮ ਮੌਕੇ ‘ਤੇ ਕਲੱਬ ਦੇ ਦਾਇਰੇ ਨੂੰ ਹੋਰ ਵਧਾਉਂਦੇ ਹੋਏ ਪੋਜੇਵਾਲ ਤੋਂ ਜਸਵੀਰ ਸਿੰਘਪੁਰੀ ਨੇ ਕਲੱਬ ਦੀ ਨਵੀਂ ਮੈਂਬਰਸ਼ਿਪ ਗ੍ਰਹਿਣ ਕੀਤੀ, ਜਿਨ੍ਹਾਂ ਦਾ ਕਲੱਬ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੀਟਿੰਗ ਵਿੱਚ ਪੱਤਰਕਾਰ ਭਾਈਚਾਰੇ ਵਿੱਚੋਂ ਜਤਿੰਦਰ ਪਾਲ ਸਿੰਘ ਕਲੇਰ ਕਲੇਰ, ਜਸਵਿੰਦਰ ਬੈਂਸ, ਸਤਨਾਮ ਚਾਹਲ, ਉਮੇਸ਼ ਜੋਸ਼ੀ, ਸ਼ੇਰਜੰਗ ਰਾਣਾ, ਸਮਰਦੀਪ ਸਿੰਘ, ਸੋਨਾ ਪੰਡਿਤ ਅਤੇ ਸੁਰਜੀਤ ਸਿੰਘ ਕੰਗਣਾ ਬੇਟ ਸਮੇਤ ਕਈ ਹੋਰ ਪ੍ਰਮੁੱਖ ਸ਼ਖਸੀਅਤਾਂ ਤੇ ਪਤਵੰਤੇ ਸੱਜਣ ਭਾਰੀ ਗਿਣਤੀ ਵਿੱਚ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *