ਪ੍ਰੈੱਸ ਕਲੱਬ ਬਠਿੰਡਾ ਦਿਹਾਤੀ (ਰਜਿ.) ਦੀ ਮਹੀਨਾਵਾਰ ਮੀਟਿੰਗ ਹੋਈ  ਪ੍ਰੈਸ ਕਲੱਬ ਦੇ ਅਹੁਦੇਦਾਰਾਂ ਨੂੰ ਵੰਡੇ ਸਨਾਖ਼ਤੀ ਕਾਰਡ 

Spread the love
ਬਠਿੰਡਾ,8 ਅਗਸਤ ( ਪੱਤਰ ਪ੍ਰੇਰਕ):=ਪ੍ਰੈੱਸ ਕਲੱਬ ਬਠਿੰਡਾ ਦਿਹਾਤੀ (ਰਜਿ) ਦੀ ਮਹੀਨਾਵਾਰ ਮੀਟਿੰਗ ਟੀਚਰਜ਼ ਹੋਮ ਵਿਖੇ ਪ੍ਰਧਾਨ ਗੁਰਜੀਤ ਚੌਹਾਨ ਦੀ ਪ੍ਰਧਾਨਗੀ ਹੇਠ ਹੋਈ। ਸਭ ਤੋਂ ਪਹਿਲਾਂ ਪ੍ਰੈੱਸ ਕਲੱਬ ਪ੍ਰਧਾਨ ਗੁਰਜੀਤ ਚੌਹਾਨ ਨੇ ਮੀਟਿੰਗ ਚ ਪਹੁੰਚੇ  ਅਹੁਦੇਦਾਰ ਅਤੇ ਮੈਂਬਰ ਸਹਿਬਾਨਾਂ ਦਾ ਧੰਨਵਾਦ ਕੀਤਾ।ਰੱਖੇ ਗਏ ਨਿਰਧਾਰਤ ਸਮੇਂ ਤੇ ਸ਼ੁਰੂ ਹੋਈ ਇਸ ਮੀਟਿੰਗ ਵਿੱਚ ਪਹੁੰਚੇ ਹੋਏ ਕਲੱਬ ਅਹੁਦੇਦਾਰਾਂ ਅਤੇ ਮੈਂਬਰ ਸਹਿਬਾਨਾਂ ਨੇ ਪ੍ਰੈੱਸ ਕਲੱਬ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਆਪਣੇ- ਆਪਣੇ ਸੁਝਾਅ ਅਤੇ ਵਿਚਾਰ ਰੱਖੇ। ਇਸਤੋਂ ਬਾਅਦ ਮਤਾ ਪਾਇਆ ਗਿਆ ਕਿ ਮਿਤੀ 9 ਅਗਸਤ 2026 ਦਿਨ ਐਤਵਾਰ ਨੂੰ ਪਿੰਡ ਬੱਲੂਆਣਾ ਦੇ ਗੁਰਦੁਆਰਾ ਸਾਹਿਬ ਵਿਖੇ ਪ੍ਰੈੱਸ ਕਲੱਬ ਬਠਿੰਡਾ ਦਿਹਾਤੀ ਅਤੇ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਵੱਲੋਂ ਜੋ ਸਵੇਰ 9 ਤੋਂ  11 ਵਜੇ ਤੱਕ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ, ਉਸ ਵਿੱਚ ਵੱਧ ਤੋਂ ਵੱਧ ਕਲੱਬ ਮੈਂਬਰਾਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ। ਇਸ ਉਪਰੰਤ ਪ੍ਰੈੱਸ ਕਲੱਬ ਵੱਲੋਂ ਮੀਟਿੰਗ ਚ ਪਹੁੰਚੇ ਅਹੁਦੇਦਾਰਾਂ ਨੂੰ ਪ੍ਰੈੱਸ ਕਲੱਬ ਬਠਿੰਡਾ ਦਿਹਾਤੀ (ਰਜਿ) ਦੇ ਸ਼ਨਾਖ਼ਤੀ ਕਾਰਡ ਦਿੱਤੇ ਗਏ।ਮੀਟਿੰਗ ਦੇ ਆਖ਼ਿਰ ਵਿੱਚ ਪ੍ਰੈੱਸ ਕਲੱਬ ਬਠਿੰਡਾ ਦਿਹਾਤੀ (ਰਜਿ) ਦੇ ਸਰਪ੍ਰਸਤ ਜਸਕਰਨ ਸਿੰਘ ਸਿਵੀਆਂ ਨੇ ਪ੍ਰੈੱਸ ਕਲੱਬ ਬਠਿੰਡਾ ਦਿਹਾਤੀ ਦੇ ਹੋਂਦ ਚ ਆਉਣ ਤੋਂ ਬੜੇ ਘੱਟ ਸਮੇਂ ਅੰਤਰਾਲ ਚ ਇੱਕ ਚੰਗੀ ਪਹਿਚਾਣ ਬਣਾਉਣ ਅਤੇ ਵੱਡੀਆਂ ਪੁਲਾਂਘਾਂ ਪੁੱਟਣ ਤੇ  ਪ੍ਰੈੱਸ ਕਲੱਬ ਦੇ ਸਾਰੇ ਹੀ ਪਰਿਵਾਰਿਕ ਮੈਂਬਰਾਂ ਨੂੰ ਵਧਾਈ ਦਿੰਦਿਆ ਹੋਰ ਵੀ ਬਿਹਤਰ ਉਪਰਾਲੇ ਕਰਨ ਦੀ ਕਾਮਨਾ ਕੀਤੀ। ਇਸ ਮੀਟਿੰਗ ਚ ਪ੍ਰੈੱਸ ਕਲੱਬ ਬਠਿੰਡਾ ਦਿਹਾਤੀ (ਰਜਿ) ਦੇ ਸਰਪ੍ਰਸਤ ਜਸਕਰਨ ਸਿੰਘ ਸਿਵੀਆਂ ਅਤੇ ਪ੍ਰਧਾਨ ਗੁਰਜੀਤ ਚੌਹਾਨ ਤੋਂ ਇਲਾਵਾ ਜਨਰਲ ਸਕੱਤਰ ਸੁਰਿੰਦਰਪਾਲ ਸਿੰਘ ਬੱਲੂਆਣਾ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਚਹਿਲ, ਖ਼ਜਾਨਚੀ ਨਸੀਬ ਚੰਦ ਸ਼ਰਮਾ ਤੋਂ ਇਲਾਵਾ ਪੱਤਰਕਾਰ ਜਸਵੀਰ ਸਿੰਘ ਅਤੇ ਜਸ਼ਨਜੀਤ ਸਿੰਘ ਰਤਨ ਹਾਜ਼ਰ ਸਨ।
  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *