ਪੰਜਾਬ ਐਂਡ ਸਿੰਧ ਬੈਂਕ ਵੱਲੋਂ ਥਾਪੜਖੇੜੀ ਦੇ ਸਕੂਲ ਤੇ ਆਂਗਨਵਾੜੀ ਸੈਂਟਰ ਨੂੰ ਸਹੂਲਤਾਂ ਪੰਜਾਬ ਐਂਡ ਸਿੰਧ ਬੈਂਕ ਨੇ ਥਾਪੜਖੇੜੀ ਦੇ ਸਕੂਲ ਤੇ ਆਂਗਨਵਾੜੀ ਸੈਂਟਰ ਨੂੰ ਦਿੱਤਾ ਲੋੜੀਂਦਾ ਸਮਾਨ

Spread the love
ਅੰਮ੍ਰਿਤਸਰ: 18 ਅਗਸਤ( ਮਨਜੀਤ ਸਿੰਘ  ਸ਼ੇਰਗਿੱਲ)ਪੰਜਾਬ ਐਂਡ ਸਿੰਧ ਬੈਂਕ ਦੇ ਰੀਜਨਲ ਆਫਿਸ ਵੱਲੋਂ ਪਿੰਡ ਥਾਪੜਖੇੜੀ ਦੇ ਸਰਕਾਰੀ ਸਕੂਲ ਅਤੇ ਆਂਗਨਵਾੜੀ ਸੈਂਟਰ ਨੂੰ ਵਾਟਰਕੂਲਰ, ਕੁਰਸੀਆਂ, ਮੇਜ਼ ਸਮੇਤ ਹੋਰ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਗਿਆ। ਇਹ ਉਪਰਾਲਾ ਬੈਂਕ ਦੀ ਸਮਾਜਿਕ ਜ਼ਿੰਮੇਵਾਰੀ ਤਹਿਤ ਰੀਜਨਲ ਮੈਨੇਜਰ ਸ. ਗੁਰਮੀਤ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ।ਇਸ ਮੌਕੇ ਬੈਂਕ ਦੇ ਚੀਫ਼ ਜਨਰਲ ਮੈਨੇਜਰ ਸ੍ਰੀ ਰਜਿੰਦਰ ਕੁਮਾਰ ਰਾਇਗਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਚੰਗੀਆਂ ਬੁਨਿਆਦੀ ਸਹੂਲਤਾਂ ਦਾ ਹੋਣਾ ਵੀ ਜ਼ਰੂਰੀ ਹੈ। ਉਨ੍ਹਾਂ ਬੈਂਕ ਵੱਲੋਂ ਕੀਤੇ ਇਸ ਉਪਰਾਲੇ ਨੂੰ ਸ਼ਲਾਘਾਯੋਗ ਦੱਸਿਆ।ਉਨ੍ਹਾਂ ਹਾਜ਼ਰ ਲੋਕਾਂ ਨੂੰ  ਸਰਕਾਰ ਦੀਆਂ ਨਵੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਨ੍ਹਾਂ ਦਾ ਲਾਭ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਯੋਜਨਾਵਾਂ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਲੋੜ ਹੈ।ਇਸ ਮੌਕੇ ਪਿੰਡ ਦੀ ਸਰਪੰਚ ਬਲਜੀਤ ਕੌਰ, ਸਾਬਕਾ ਸਰਪੰਚ ਸ. ਲਖਬੀਰ ਸਿੰਘ, ਬੈਂਕ ਸਟਾਫ਼ ਅਤੇ ਹੋਰ ਪਤਵੰਤੇ ਹਾਜ਼ਰ ਸਨ। ਸਕੂਲ ਪ੍ਰਬੰਧਕਾਂ ਅਤੇ ਪਿੰਡ ਵਾਸੀਆਂ ਨੇ ਬੈਂਕ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁਹੱਈਆ ਕਰਵਾਇਆ ਗਿਆ ਸਮਾਨ ਬੱਚਿਆਂ ਲਈ ਬਹੁਤ ਲਾਭਦਾਇਕ ਸਾਬਤ ਹੋਵੇਗਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *