ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਡਾਵਾਂਡੋਲ –ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ,     ਸਰਕਾਰ ‘ਤੇ ਸਾਧੇ ਤਿੱਖੇ ਨਿਸ਼ਾਨੇ

Spread the love
ਤਪਾ ਮੰਡੀ,30 ਸਤੰਬਰ (ਗੋਲਡੀ ਵਿਆਸ)  ਪੰਜਾਬ ਵਿੱਚ ਲੁੱਟਾਂ-ਖੋਹਾਂ, ਕਤਲਾਂ, ਗੈਂਗਸਟਰਵਾਦ ਅਤੇ ਨਸ਼ਿਆਂ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ  ਤਪਾ ਸ਼ਹਿਰ ਵਿੱਚ ਪੰਜਾਬ ਸਰਕਾਰ ਵਿਰੁੱਧ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਹਲਕਾ ਭਦੌੜ ਦੇ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਰੋਸ ਮਾਰਚ ਦੌਰਾਨ ਪਿਰਮਲ ਸਿੰਘ ਧੌਲਾ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਲੁੱਟਾਂ-ਖੋਹਾਂ ਅਤੇ ਕਤਲਾਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਨਸ਼ਿਆਂ ਦਾ ਕਾਰੋਬਾਰ ਵੀ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ, ਦੁਕਾਨਦਾਰਾਂ ਅਤੇ ਰਾਹਗੀਰਾਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਦਾ ਮਾਹੌਲ ਹੈ।ਸਾਬਕਾ ਵਿਧਾਇਕ ਨੇ ਕਿਹਾ ਕਿ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਹੋ ਰਹੀਆਂ ਹਨ ਅਤੇ ਕਈ ਪਰਿਵਾਰ ਆਪਣੇ ਪੁੱਤਰ ਗੁਆ ਰਹੇ ਹਨ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਅਤੇ ਨਸ਼ਿਆਂ ਵਿਰੁੱਧ ਹੋਰ ਪ੍ਰਭਾਵਸ਼ਾਲੀ ਕਾਰਵਾਈ ਕਰਨ ਦੀ ਮੰਗ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਅੱਕ ਚੁੱਕੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਸਰਕਾਰ ਨੂੰ ਇਸ ਦਾ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਵੀ ਮੌਜੂਦਾ ਸਰਕਾਰ ਵੱਲੋਂ ਖੋਹੀਆਂ ਜਾ ਰਹੀਆਂ ਹਨ।ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਸਵਨੀ ਆਸੂ ਭੂਤ, ਅਮਰਜੀਤ ਸਿੰਘ ਜੀਤੀ ਭਦੌੜ, ਰਛਪਾਲ ਸਿੰਘ ਦਰਾਕਾ,ਕੌਰ ਸਿੰਘ ਰੂੜੇਕੇ ਕਲਾਂ, ਗੁਰਕੀਰਤ ਸਿੰਘ ਧਾਲੀਵਾਲ ਧੂਰਕੋਟ, ਯੂਥ ਕਾਗਰਸ ਦੇ ਜਰਨਲ ਜਕੱਤਰ ਅਰਸਪ੍ਰੀਤ ਸਿੰਘ ਪੰਧੇਰ ਡਾ ਹਰਿੰਦਰ ਸਿੰਘ ਗੋਗੀ,ਸੋਨੀ ਰੂੜੇਕੇ ਖੁਰਦ, ਭਾਰਤੀ ਪੱਖੋਂ ਕਲਾਂ, ਮਿੰਟਾ ਤਾਜੋ, ਮੋਹਣਾ ਤਾਜੋ, ਜਗਿੰਦਰ ਸਿੰਘ ਢਿੱਲਵਾ, ਲੱਖਵੀਰ ਲੱਖਾ ਢਿੱਲਵਾ, ਬਿੱਟ ਮੌੜ, ਜਗਸੀਰ ਸਿੰਘ ਭੈਣੀ ਫੱਤਾ, ਮਿੰਟਾ ਤਾਜੋਕੇ,ਸਾਬਕਾ ਸਰਪੰਚ ਰੂਪ ਸਿੰਘ, ਸੁਖਪਾਲ ਸੋਨੀ ਰੂੜੇਕੇ , ਮੌਜੀ ਪੂਨੀਆ ਤਪਾ,ਹਰਪਾਲ ਸਿੰਘ,ਸੀਰਾ ਸਿੰਘ,ਮਹੋਣਾ ਸਿੰਘ ਤਾਜੋਕੇ  ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।ਕਾਂਗਰਸ ਪਾਰਟੀ ਦੇ ਆਗੂ, ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *