ਪੰਜਾਬ ‘ਚ ਭਲਕੇ ਦੋ ਘੰਟਿਆਂ ਲਈ ਬੰਦ ਰਹਿਣਗੇ ਬੱਸ ਅੱਡੇ

Spread the love

ਜਲੰਧਰ 2 ਅਪ੍ਰੈਲ (ਅਮ੍ਰਿੰਤਪਾਲ ਸਿੰਘ)ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀਆਂ ਵੱਖ-ਵੱਖ ਯੂਨੀਅਨਾਂ ਨੇ ਤਿੰਨ ਅਪਰੈਲ ਨੂੰ ਸੂਬੇ ਦੇ ਸਾਰੇ ਬੱਸ ਅੱਡੇ 11 ਤੋੋਂ 1 ਵਜੇ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਛੇ, ਸੱਤ ਤੇ ਅੱਠ ਅਪਰੈਲ ਨੂੰ ਰੋਡਵੇਜ਼ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਜਾਵੇਗੀ। ਯੂਨੀਅਨ ਵੱਲੋਂ ਇਹ ਐਲਾਨ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਲਈ ਕੀਤਾ ਗਿਆ ਹੈ।ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਤੋਂ ਮੁਲਾਜ਼ਮਾਂ ਨੂੰ ਪੱਕੇ ਕਰਨ ਸਣੇ ਹੋਰ ਮੰਗਾਂ ਮੰਨਣ ਲਈ ਅਪੀਲ ਕੀਤੀ ਜਾਂਦੀ ਰਹੀ ਹੈ। ਇਸ ਸਬੰਧੀ ਯੂਨੀਅਨ ਵੱਲੋਂ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ ਅਤੇ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵੀ ਗੱਲਬਾਤ ਕੀਤੀ ਗਈ ਹੈ ਪਰ ਉਨ੍ਹਾਂ ਦੀਆਂ ਮੰਗਾਂ ਅਜੇ ਤਕ ਮੰਨੀਆਂ ਨਹੀਂ ਗਈਆਂ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨਾਲ ਮੁਲਾਜ਼ਮ ਮੰਗਾਂ ‘ਤੇ ਗੱਲ ਕਰਦਿਆਂ ਤਿੰਨ ਸਾਲ ਹੋ ਗਏ ਹਨ।ਉਨ੍ਹਾਂ ਕਿਹਾ ਕਿ ਕਈ ਵਾਰ ਪ੍ਰਦਰਸ਼ਨ ਵੀ ਕੀਤੇ ਗਏ ਪਰ ਕੁਝ ਹਾਸਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਵਾਰੀਆਂ ਦੀ ਪ੍ਰੇਸ਼ਾਨੀ ਨੂੰ ਦੇਖਦਿਆਂ ਉਨ੍ਹਾਂ ਨੇ ਹੜਤਾਲ ਨਾ ਕਰਨ ਬਾਰੇ ਸੋਚਿਆ ਸੀ ਪਰ ਜਦੋਂ ਸਰਕਾਰ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ ਤਾਂ ਹੁਣ ਇਹ ਐਲਾਨ ਕਰਨਾ ਪਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਦਸ ਹਜ਼ਾਰ ਨਵੀਆਂ ਬੱਸਾਂ ਖ਼ਰੀਦਣ ਦੀ ਮੰਗ ਵੀ ਕੀਤੀ ਹੈ। ਮੰਗਾਂ ਨਾ ਪੂਰੀਆਂ ਹੋਣ ‘ਤੇ ਉਨ੍ਹਾਂ ਸੰਘਰਸ਼ ਵਿੱਢਣ ਦੀ ਚੇਤਾਵਨੀ ਦਿੱਤੀ

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *