*ਪੰਜਾਬ ਪੁਲਿਸ ਨੇ ਪੁਲਿਸ ਅਦਾਰੇ ‘ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ* *— ਸਥਾਪਿਤ ਸੁਰੱਖਿਆ ਪ੍ਰੋਟੋਕੋਲ ਮੁਤਾਬਕ ਬੰਬ ਡਿਸਪੋਜ਼ਲ ਸਕੁਐਡ ਵੱਲੋਂ ਵਿਸਫੋਟਕ ਸਮੱਗਰੀ ਨੂੰ ਨਕਾਰਾ ਕੀਤਾ ਗਿਆ: ਡੀਜੀਪੀ ਗੌਰਵ ਯਾਦਵ* *— ਆਈਈਡੀ ਦੇ ਨਾਲ ਇਲੈਕਟ੍ਰਾਨਿਕ ਡੈਟੋਨੇਟਰ, ਬੈਟਰੀ, ਟਾਈਮਰ ਅਤੇ ਲੋਹੇ ਦਾ ਬਾਕਸ ਵੀ ਬਰਾਮਦ ਕੀਤਾ ਗਿਆ: ਐਸਐਸਪੀ ਕੰਵਲਪ੍ਰੀਤ ਚਾਹਲ*

Spread the love
  ਅੰਮ੍ਰਿਤਸਰ, 16 ਅਗਸਤ (ਮਨਜੀਤ ਸਿੰਘ ਸ਼ੇਰਗਿੱਲ )ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਮੋਮ ਨਾਲ ਲਪੇਟੇ ਹੋਏ ਇਕ ਪੈਕੇਟ, ਜਿਸ ਵਿੱਚ 690 ਗ੍ਰਾਮ ਵਜ਼ਨ ਵਾਲੇ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਦੇ ਨਾਲ-ਨਾਲ ਇੱਕ ਇਲੈਕਟ੍ਰਾਨਿਕ ਡੈਟੋਨੇਟਰ, ਬੈਟਰੀ, ਟਾਈਮਰ ਅਤੇ ਲੋਹੇ ਦਾ ਬਾਕਸ ਸੀ, ਦੀ ਬਰਾਮਦਗੀ ਨਾਲ ਪੁਲਿਸ ਅਦਾਰੇ ਨੂੰ ਨਿਸ਼ਾਨਾ ਬਣਾਉਣ ਦੀ ਇੱਕ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਜ਼ਬਤ ਕਰਨ ਤੋਂ ਬਾਅਦ ਇਸ ਵਿਸਫੋਟਕ ਸਮੱਗਰੀ ਨੂੰ ਸੁਰੱਖਿਆ ਪ੍ਰੋਟੋਕੋਲ ਅਨੁਸਾਰ ਸੰਭਾਲਿਆ ਗਿਆ ਅਤੇ ਬੰਬ ਡਿਸਪੋਜ਼ਲ ਸਕੁਐਡ ਵੱਲੋਂ ਨਕਾਰਾ ਕਰ ਦਿੱਤਾ ਗਿਆ। ਉਨ੍ਹਾਂ ਕਿਹਾ, “ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੇਸ਼ ਵਿਰੋਧੀ ਤੱਤਾਂ ਦੇ ਮਨਸੂਬੇ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਜਨਤਕ ਸੁਰੱਖਿਆ ਲਈ ਸੰਭਾਵੀ ਖ਼ਤਰੇ ਨੂੰ ਟਾਲ ਦਿੱਤਾ ਹੈ।” ਡੀਜੀਪੀ ਨੇ ਕਿਹਾ ਕਿ ਇਸ ਸਾਜ਼ਿਸ਼ ਨੂੰ ਰਚਣ ਵਾਲੇ ਲੋਕਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਹੋਰ ਜਾਂਚ ਜਾਰੀ ਹੈ।ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਕਿਹਾ ਕਿ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਚੈਕਿੰਗ ਪੁਆਇੰਟਾਂ ‘ਤੇ ਪਹਿਲਾਂ ਹੀ ਜਾਂਚ ਤੇਜ਼ ਕਰ ਦਿੱਤੀ ਗਈ ਸੀ ਅਤੇ ਸਰਕਾਰੀ ਅਦਾਰਿਆਂ ‘ਤੇ ਵੀ ਨੇੜਿਓਂ ਨਜ਼ਰ ਰੱਖੀ ਜਾ ਰਹੀ ਸੀ।ਉਨ੍ਹਾਂ ਦੱਸਿਆ ਕਿ ਇਸ ਸਬੰਧੀ, 15-16 ਅਗਸਤ, 2026 ਦੀ ਰਾਤ ਨੂੰ, ਜਦੋਂ ਏਐਸਆਈ ਕੁਲਬੀਰ ਸਿੰਘ ਰਾਤ ਸਮੇਂ ਗਸ਼ਤ ਕਰ ਰਹੇ ਸਨ ਤਾਂ ਪੁਲਿਸ ਚੌਕੀ ਗੱਗੋਮਾਹਲ ਦੇ ਅਧਿਕਾਰ ਖੇਤਰ ਵਿੱਚ ਇੱਕ ਸ਼ੱਕੀ ਕਾਲੇ ਰੰਗ ਦਾ, ਮੋਮ ਨਾਲ ਲਪੇਟਿਆ ਪੈਕੇਟ ਮਿਲਿਆ। ਉਨ੍ਹਾਂ ਦੱਸਿਆ ਕਿ ਜਾਂਚ ਕਰਨ ‘ਤੇ, ਇਸ ਵਿੱਚ ਸ਼ੱਕੀ ਆਈਈਡੀ ਦੇ ਨਾਲ-ਨਾਲ ਇਲੈਕਟ੍ਰਾਨਿਕ ਡੈਟੋਨੇਟਰ, ਇੱਕ ਬੈਟਰੀ, ਇੱਕ ਟਾਈਮਰ ਅਤੇ ਇੱਕ ਲੋਹੇ ਦਾ ਡੱਬਾ ਪਾਇਆ ਗਿਆ।ਐਸਐਸਪੀ ਨੇ ਦੱਸਿਆ ਕਿ ਮੌਕੇ ‘ਤੇ ਬੰਬ ਡਿਸਪੋਜ਼ਲ ਸਕੁਐਡ ਨੂੰ ਬੁਲਾਇਆ ਗਿਆ ਅਤੇ ਵਿਸਫੋਟਕ ਸਮੱਗਰੀ ਨੂੰ ਮੌਕੇ ‘ਤੇ ਹੀ ਸੁਰੱਖਿਅਤ ਢੰਗ ਨਾਲ ਨਸ਼ਟ ਕਰ ਦਿੱਤਾ ਗਿਆ ਜਦੋਂ ਕਿ ਬਾਕੀ ਬਚੀਆਂ ਚੀਜ਼ਾਂ ਨੂੰ ਪੁਲਿਸ ਹਿਰਾਸਤ ਵਿੱਚ ਲੈ ਲਿਆ ਗਿਆ।ਇਸ ਸਬੰਧੀ, ਐਫਆਈਆਰ ਨੰਬਰ 162 ਮਿਤੀ 16.08.2026 ਨੂੰ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਰਾਮਦਾਸ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਤਹਿਤ ਦਰਜ ਕੀਤੀ ਗਈ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *