ਪੰਜਾਬ ਪ੍ਰਦੇਸ਼ ਵਪਾਰ ਮੰਡਲ ਭਗਤਾ ਭਾਈ ਇਕਾਈ ਦਾ ਜਲਦੀ ਗਠਨ: ਸ਼ੈਲੀ ਗਰਗ*

Spread the love
ਜੈਤੋ , 23 ਨਵੰਬਰ (ਰਘੂਨੰਦਨ ਪਰਾਸ਼ਰ): ਪੰਜਾਬ ਪ੍ਰਦੇਸ਼ ਵਪਾਰ ਮੰਡਲ (ਰਜਿ) ਦੇ ਪ੍ਰਦੇਸ਼ ਉਪ ਪ੍ਰਧਾਨ ਗੋਪਾਲ ਕ੍ਰਿਸ਼ਨ ਸ਼ੈਲੀ ਗਰਗ ਦੀ ਅਗਵਾਈ ਵਿੱਚ ਭਗਤਾ ਭਾਈ ਵਿਖੇ ਵਪਾਰੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵਪਾਰੀਆਂ ਨੂੰ ਆ ਰਹੀਆਂ ਮੁਸ਼ਕਲਾਂ ਅਤੇ ਉਨ੍ਹਾਂ ਦੀਆਂ ਮੰਗਾਂ ‘ਤੇ ਵਿਚਾਰ-ਚਰਚਾ ਕੀਤੀ ਗਈ।ਇਸ ਮੌਕੇ ‘ਤੇ ਸ਼ੈਲੀ ਗਰਗ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਕਿਸੇ ਵੀ ਸਰਕਾਰੀ ਅਧਿਕਾਰੀ ਦੁਆਰਾ ਫਜ਼ੂਲ ਤੰਗ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਟੈਕਸ ਸਮੇਂ ਸਿਰ ਜਮ੍ਹਾਂ ਕਰਨ ਅਤੇ ਗਾਹਕਾਂ ਨੂੰ ਸਾਫ-ਸੁਥਰਾ ਤੇ ਗੁਣਵੱਤਾ ਯੁਕਤ ਸਮਾਨ ਵਹਿ ਚਨ।ਉਨ੍ਹਾਂ ਇਹ ਵੀ ਘੋਸ਼ਣਾ ਕੀਤੀ ਕਿ ਪੰਜਾਬ ਪ੍ਰਦੇਸ਼ ਵਪਾਰ ਮੰਡਲ (ਰਜਿ) ਦੀ ਭਗਤਾ ਭਾਈ ਇਕਾਈ ਦਾ ਜਲਦੀ ਹੀ ਗਠਨ ਕੀਤਾ ਜਾਵੇਗਾ, ਜਿਸ ਨਾਲ ਸਥਾਨਕ ਵਪਾਰੀਆਂ ਨੂੰ ਸੰਗਠਨਾਤਮਕ ਸਮਰਥਨ ਅਤੇ ਮਾਰਗਦਰਸ਼ਨ ਮਿਲ ਸਕੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਜੀ.ਐਸ.ਟੀ. ਰਜਿਸਟਰਡ ਵਪਾਰੀਆਂ ਤੋਂ ਲਗਾਏ ਗਏ 2400 ਰੁਪਏ ਪ੍ਰਤੀ ਸਾਲ ਦੇ ਪੰਜਾਬ ਵਿਕਾਸ ਟੈਕਸ ਨੂੰ ਵਾਪਸ ਲੈਣ ਦੀ ਜ਼ੋਰਦਾਰ ਮੰਗ ਕੀਤੀ ਅਤੇ ਕਿਹਾ ਕਿ ਵਪਾਰੀ ਪਹਿਲਾਂ ਹੀ ਜੀ.ਐਸ.ਟੀ. ਉਨ੍ਹਾਂ ‘ਤੇ ਟੈਕਸ, ਆਮਦਨ ਕਰ, ਪ੍ਰਾਪਰਟੀ ਟੈਕਸ ਦਾ ਬੋਝ ਹੈ।ਇਸ ਮੀਟਿੰਗ ਵਿੱਚ ਕਰਿਆਨਾ ਐਸੋਸੀਏਸ਼ਨ
ਭਗਤਾ ਭਾਈ ਦੇ ਉਪਪ੍ਰਧਾਨ ਰਾਮ ਕੁਮਾਰ ਅਤੇ ਕੋਸ਼ਾਧਿਕਾਰੀ ਭਗਵਾਨ ਦਾਸ (ਵਿੱਕੀ) ਗੋਇਲ ਸਮੇਤ ਹੋਰ ਕਈ ਵਪਾਰੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।ਉਸ ਸਮੇਂ ਹਾਜ਼ਰ ਰਾਮਪਾਲ ਗਰਗ ਕੇਸ਼ਵ ਕੁਮਾਰ ਗੋਇਲ ,ਸੁਖਦੇਵ ਕੁਮਾਰ (ਰਿੱਕੀ) ਗੋਇਲ, ਪਾਲ ਵਰਮਾ, ਪਰਮਜੀਤ ਸੁਖੇਜਾ, ਸੁਨੀਲ ਕੁਮਾਰ, ਗੋਗੀ ਕਾਲਾ ਗੇਰਾ, ਮੰਗਤ ਰਾਏ ਗਰਗ ,ਪ੍ਰਵੀਨ ਕੁਮਾਰ ਮਹੇਸ਼ਵਰੀ, ਜੀਤੂ ਰਾਮ ਗੋਇਲ, ਦਰਪਣ ਜੈਨ ਅਤੇ ਹੋਰ ਮੈਂਬਰ ਹਾਜ਼ਰ ਸਨ।

More News

Youtube

Facebook

Whatsapp

Home

 

  • Related Posts

    ਸਮੂਹ ਨਗਰ ਕੌਂਸਲਾਂ ਵਿੱਚ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ ਫਿਰੋਜਪੁਰ

    Spread the love

    Spread the love ਫਿਰੋਜ਼ਪੁਰ, 23 ਜੁਲਾਈ (ਅਸ਼ੋਕ ਭਾਰਦਵਾਜ)-ਨਗਰ ਕੌਂਸਲਾਂ ਫਿਰੋਜ਼ਪੁਰ/ਜ਼ੀਰਾ/ਗੁਰੂਹਰਸਹਾਏ ਅਤੇ ਨਗਰ ਪੰਚਾਇਤ ਮਮਦੋਟ/ਮੱਖੂ/ਮੱਲਾਂਵਾਲਾ/ਤਲਵੰਡੀ ਭਾਈ/ਮੁੱਦਕੀ ਦੇ ਅਧਿਕਾਰ ਖੇਤਰ ਵਿੱਚ ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਕਾਰਨ ਨਿਯਮਤ ਸਫਾਈ ਅਤੇ ਠੋਸ…

    ਝਾੜੂ ਰੁਕੀ ਤਾਂ ਸ਼ਹਿਰ ਰੋਇਆ; ਹੱਕਾਂ ਦੀ ਜੰਗ ਨੇ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਬਰਨਾਲਾ ‘ਚ ਸਫ਼ਾਈ ਕਾਮਿਆਂ ‘ਤੇ ਪੁਲਿਸ ਵੱਲੋਂ ਬਲ ਪ੍ਰਯੋਗ ਦੇ ਦੋਸ਼; ਜ਼ਖ਼ਮੀ ਮਜ਼ਦੂਰਾਂ ਦੇ ਹੱਕ ‘ਚ ਜੈਤੋ ਦੀਆਂ ਸੜਕਾਂ ‘ਤੇ ਫੁੱਟਿਆ ਰੋਸ

    Spread the love

    Spread the love ਜੈਤੋ, 23 ਜੁਲਾਈ (ਮਨਜੀਤ ਸਿੰਘ ਢੱਲਾ):=ਸਫ਼ਾਈ ਸੇਵਕਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਪਿਛਲੇ 15 ਦਿਨਾਂ ਤੋਂ ਚੱਲ ਰਹੀ ਹੜਤਾਲ ਬੁੱਧਵਾਰ ਨੂੰ ਜੈਤੋ ਵਿੱਚ…

    Leave a Reply

    Your email address will not be published. Required fields are marked *