ਪੰਜਾਬ ਸਰਕਾਰ ਦੀਆਂ ਧਮਕੀਆਂ ਦਾ ਮੂੰਹ ਤੋੜਵਾਂ ਜਵਾਬ ਦਵਾਂਗੇ-ਮੁਲਾਜ਼ਮ ਆਗੂ *ਮੰਗਾਂ ਦੀ ਪੂਰਤੀ ਲਈ ਪੰਜਾਬ ਸਰਕਾਰ ਖਿਲਾਫ ਲੜਿਆ ਜਾਵੇਗਾ ਆਰ-ਪਾਰ ਦਾ ਸੰਘਰਸ਼

Spread the love
ਨੂਰਪੁਰ ਬੇਦੀ ,28 ਅਗਸਤ (ਦਲਜੀਤ ਚਨੌਲੀ )ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਮੁਲਾਜ਼ਮਾਂ ਦਾ 18 ਫੀਸਦੀ ਡੀਏ ਜਾਰੀ ਕਰਵਾਉਣ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਵਾਉਣ, ਪੇਂਡੂ ਭੱਤੇ ਸਮੇਤ ਰੋਕੇ ਗਏ ਵੱਖ ਵੱਖ ਭੱਤਿਆਂ ਅਤੇ ਹੋਰ ਲੰਬਿਤ  ਮੰਗਾਂ ਦੀ ਪੂਰਤੀ ਲਈ ਪੰਜਾਬ ਦੇ ਸਮੁੱਚੇ ਮੁਲਾਜ਼ਮ ਪੰਜਾਬ ਸਰਕਾਰ ਨਾਲ ਆਰ ਪਾਰ ਦੀ ਲੜਾਈ ਲੜ ਰਹੇ ਹਨ। ਇਸੇ ਲੜੀ ਅਧੀਨ ਪੰਜਾਬ ਸਰਕਾਰ ਦੇ ਸਮੁੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਕੱਲ ਸਮੂਹਿਕ ਛੁੱਟੀ ਲੈ ਕੇ ਤਹਿਸੀਲ ਅਤੇ ਜਿਲਾ ਪੱਧਰਾਂ ਤੇ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਹੈ। ਮੁਲਾਜ਼ਮਾਂ ਦੇ ਇਸ ਵੱਡੇ ਸੰਘਰਸ਼ ਤੋਂ ਘਬਰਾਈ ਪੰਜਾਬ ਸਰਕਾਰ ਸੰਘਰਸ਼ਸ਼ੀਲ ਮੁਲਾਜ਼ਮਾਂ ਤੇ ਐਸਮਾ ਲਗਾਉਣ ਦੇ ਬਿਆਨ ਦੇ ਰਹੀ ਹੈ ਅਤੇ ਸੰਘਰਸ਼ ਦੇ ਰਾਹ ਪਏ ਮੁਲਾਜ਼ਮਾਂ ਦੀ ਜਾਣਕਾਰੀ ਇਕੱਤਰ ਕਰ ਰਹੀ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਜੀਤ ਸਿੰਘ ਸੈਣੀ ਅਤੇ ਜਿਲ੍ਹਾ ਪ੍ਰਧਾਨ ਰੂਪਨਗਰ ਕਰਮਜੀਤ ਸਿੰਘ ਬੈਂਸ, ਮਾਸਟਰ ਕੇਡਰ ਯੂਨੀਅਨ ਦੇ ਸੂਬਾਈ ਆਗੂ ਵਾਸ਼ਿੰਗਟਨ ਸਿੰਘ ਸਮੀਰੋਵਾਲ, ਟੈਟ ਪਾਸ ਅਧਿਆਪਕ ਯੂਨੀਅਨ ਵਲੋਂ ਜਸਵਿੰਦਰ ਸਿੰਘ ਜੱਸੀ ਸਿੱਧੂ, ਐਲੀਮੈਂਟਰੀ ਟੀਚਰ ਯੂਨੀਅਨ ਦੇ ਤਲਵਿੰਦਰ ਸਿੰਘ ਸੈਦਪੁਰ, ਜੀਟੀਯੂ ਆਗੂ ਰਜਿੰਦਰ ਬਿਸ਼ਨੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀਆਂ ਅਜਿਹੀਆਂ ਕੋਝੀਆਂ ਕਾਰਵਾਈਆਂ ਉਹਨਾਂ ਦੇ ਮਨੋਬਲ ਨੂੰ ਨਹੀਂ ਤੋੜ ਸਕਣਗੀਆਂ ਅਤੇ ਮੰਗਾਂ ਦੀ ਪੂਰਤੀ ਤੱਕ ਪੰਜਾਬ ਸਰਕਾਰ ਨਾਲ ਆਰ ਪਾਰ ਦੀ ਲੜਾਈ ਲੜੀ ਜਾਵੇਗੀ। ਇਹਨਾਂ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਬੀਤੇ ਸਾਡੇ ਚਾਰ ਸਾਲਾਂ ਵਿੱਚ ਮੁਲਾਜ਼ਮਾਂ ਨੂੰ ਲਗਭਗ 18 ਵਾਰ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਕਰਨ ਤੋਂ ਭੱਜਿਆ ਹੈ। ਇਹਨਾਂ ਆਗੂਆਂ ਦਾ ਇਹ ਵੀ ਕਹਿਣਾ ਹੈ ਕਿ 2022 ਵਿੱਚ ਆਪ ਸਰਕਾਰ ਬਣਾਉਣ ਵਿੱਚ ਮੁਲਾਜ਼ਮਾਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ ਅਤੇ ਅੱਜ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਣ ਦੀ ਬਜਾਏ ਉਹਨਾਂ ਤੇ ਐਸਮਾ ਜਿਹੇ ਐਕਟ ਲਾਗੂ ਕਰਨ ਦੀਆਂ ਧਮਕੀਆਂ ਦੇ ਰਹੀ ਹੈ ਪਰ ਪੰਜਾਬ ਦੇ ਮੁਲਾਜ਼ਮ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ। ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਤੇ ਕਾਰਵਾਈ ਦੀਆਂ ਧਮਕੀਆਂ ਦੇਣ ਦੀ ਬਜਾਏ, ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਕੀਤੇ ਗਏ ਵਾਅਦੇ ਅਨੁਸਾਰ ਉਹਨਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ। ਇਸ ਮੌਕੇ ਅਮਰਜੀਤ ਸੈਣੀ,ਸੁਰਿੰਦਰ ਸਿੰਘ ਭਟਨਾਗਰ, ਭੁਪਿੰਦਰ ਰਾਣਾ ,ਗੁਰਦਰਸ਼ਨ ਸਿੰਘ, ਪੰਡਿਤ ਨੀਰਜ ਕੁਮਾਰ,ਸਤਨਾਮ ਸਿੰਘ ਲਾਲਪੁਰ ,ਜਸਕਰਨ ਸਿੰਘ,ਪ੍ਰਿਤਪਾਲ ਸਿੰਘ ਰਾਣਾ, ਭਵਨ ਸਿੰਘ ਸੈਦੁਪੁਰ,ਅਜਮੇਰ ਸਿੰਘ ਖੇੜੀ , ਇੰਦਰਜੀਤ ਸਿੰਘ ਬਜਰੂੜ, ਹਰਪਿੰਦਰ ਸਿੰਘ ਬੈਂਸ ਸਮੇਤ ਅਨੇਕਾਂ ਆਗੂ ਹਾਜ਼ਰ ਸਨ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *