ਪੰਜਾਬ ਸਰਕਾਰ ਵੱਲੋਂ ਐਡਵੋਕੇਟ ਸੰਜੀਵ ਚੌਧਰੀ (ਚੇਚੀ) ਐਸ.ਬੀ.ਐਸ. ਨਗਰ ਜ਼ਿਲ੍ਹਾ ਯੋਜਨਾ ਬੋਰਡ ਦੇ ਨਵੇਂ ਚੇਅਰਮੈਨ ਨਿਯੁਕਤ 

Spread the love
ਨਵਾਂਸ਼ਹਿਰ , 15 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) :=ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਪੱਤਰ ਅਨੁਸਾਰ ਇਲਾਕੇ ਦੇ ਉੱਘੇ ਆਗੂ ਐਡਵੋਕੇਟ ਸੰਜੀਵ ਚੌਧਰੀ (ਚੇਚੀ) ਨੂੰ ਸ਼ਹੀਦ ਭਗਤ ਸਿੰਘ ਨਗਰ (ਐਸ.ਬੀ.ਐਸ. ਨਗਰ) ਦੇ ਜ਼ਿਲ੍ਹਾ ਯੋਜਨਾ ਬੋਰਡ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ, ਪੰਜਾਬ ਦੇ ਦਸਤਖਤਾਂ ਹੇਠ ਜਾਰੀ ਕੀਤੇ ਗਏ ਅਧਿਕਾਰਤ ਨਿਯੁਕਤੀ ਪੱਤਰ ਰਾਹੀਂ ਇਸ ਵੱਡੀ ਜ਼ਿੰਮੇਵਾਰੀ ‘ਤੇ ਮੋਹਰ ਲਗਾਈ ਗਈ ਹੈ। ਜਿਵੇਂ ਹੀ ਐਡਵੋਕੇਟ ਸੰਜੀਵ ਚੌਧਰੀ (ਚੇਚੀ) ਦੀ ਇਸ ਅਹਿਮ ਨਿਯੁਕਤੀ ਦੀ ਖ਼ਬਰ ਇਲਾਕੇ ਵਿੱਚ ਫੈਲੀ, ਤਾਂ ਉਨ੍ਹਾਂ ਦੇ ਸਮਰਥਕਾਂ, ਪਾਰਟੀ ਵਰਕਰਾਂ ਅਤੇ ਸਥਾਨਕ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਲੋਕਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਤਾਂਤਾ ਲੱਗ ਗਿਆ ਹੈ। ਇਲਾਕਾ ਨਿਵਾਸੀਆਂ ਅਤੇ ਵਰਕਰਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਇੱਕ ਮਿਹਨਤੀ ਅਤੇ ਜ਼ਮੀਨੀ ਪੱਧਰ ਨਾਲ ਜੁੜੇ ਆਗੂ ਨੂੰ ਇਹ ਉੱਚਾ ਅਹੁਦਾ ਸੌਂਪ ਕੇ ਵਰਕਰਾਂ ਦੇ ਮਾਣ-ਸਨਮਾਨ ਵਿੱਚ ਵਾਧਾ ਕੀਤਾ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹੋਣ ਦੇ ਨਾਤੇ ਹੁਣ ਜ਼ਿਲ੍ਹਾ ਐਸ.ਬੀ.ਐਸ. ਨਗਰ ਦੇ ਵਿਕਾਸ ਕਾਰਜਾਂ, ਸਰਕਾਰੀ ਸਕੀਮਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਅਤੇ ਇਲਾਕੇ ਦੀ ਤਰੱਕੀ ਲਈ ਯੋਜਨਾਵਾਂ ਘੜਨ ਵਿੱਚ ਐਡਵੋਕੇਟ ਸੰਜੀਵ ਚੌਧਰੀ ਚੇਚੀ ਦੀ ਅਹਿਮ ਭੂਮਿਕਾ ਰਹੇਗੀ। ਇਲਾਕਾ ਨਿਵਾਸੀਆਂ ਨੂੰ ਪੂਰੀ ਉਮੀਦ ਹੈ ਕਿ ਉਨ੍ਹਾਂ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਵਿੱਚ ਵਿਕਾਸ ਦੇ ਕੰਮਾਂ ਨੂੰ ਹੋਰ ਤੇਜ਼ੀ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਸ ਨਿਯੁਕਤੀ ਲਈ ਆਮ ਆਦਮੀ ਪਾਰਟੀ ਦੀ ਹਾਈਕਮਾਨ, ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਸੰਜੀਵ ਚੌਧਰੀ ਨੇ ਕਿਹਾ ਕਿ ਉਹ ਆਪਣੀ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ ਤਾਂ ਜੋ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਹਰ ਪਿੰਡ ਅਤੇ ਸ਼ਹਿਰ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ।
  • Related Posts

    ਸੂਏ ਕਿਨਾਰੇ ਸਰਕਾਰੀ ਜ਼ਮੀਨ ‘ਤੇ ਮੁੜ ਨਜਾਇਜ਼ ਕਬਜ਼ੇ, ਪ੍ਰਸ਼ਾਸਨ ਦੀ ਕਾਰਵਾਈ ‘ਤੇ ਉੱਠੇ ਸਵਾਲ ਖੰਨਾ ‘ਚ ਗ੍ਰੀਨ ਲੈਂਡ ਹੋਟਲ ਨੇੜੇ  ਸੂਏ ਤੇ ਬਣੀਆਂ ਝੁੱਗੀਆਂ; ਸਫ਼ਾਈ, ਵਾਤਾਵਰਣ ਅਤੇ ਸਰਕਾਰੀ ਜ਼ਮੀਨ ਦੀ ਸੁਰੱਖਿਆ ਬਣੀ ਚਿੰਤਾ ਜੁਲਾਈ

    Spread the love

    Spread the love ਖੰਨਾ 15 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ): ਖੰਨਾ ਦੇ ਜੀ.ਟੀ. ਰੋਡ ਸਥਿਤ ਗ੍ਰੀਨ ਲੈਂਡ ਹੋਟਲ ਨੇੜੇ ਸੂਏ ਦੇ ਕਿਨਾਰਿਆਂ ਨਾਲ ਲੱਗਦੀ ਸਰਕਾਰੀ ਜ਼ਮੀਨ ‘ਤੇ ਮੁੜ ਬਣੀਆਂ ਝੁੱਗੀਆਂ ਅਤੇ…

    ਸਫਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਬੱਸੀ ਪਠਾਣਾਂ ਗੰਦਗੀ ਦੀ ਲਪੇਟ ‘ਚ ਬਲਬੀਰ ਸਿੰਘ ਵੱਲੋਂ ਸਰਕਾਰ ਨੂੰ ਮੰਗਾਂ ਦਾ ਜਲਦ ਹੱਲ ਕਰਨ ਦੀ ਅਪੀਲ

    Spread the love

    Spread the loveਬੱਸੀ ਪਠਾਣਾ, 15 ਜੁਲਾਈ (ਉਦੇ ਧੀਮਾਨ): ਨਗਰ ਕੌਂਸਲ ਬੱਸੀ ਪਠਾਣਾਂ ਦੇ ਸਫਾਈ ਸੇਵਕਾਂ ਵੱਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ…

    Leave a Reply

    Your email address will not be published. Required fields are marked *