ਪੰਜ ਮਹੀਨਿਆਂ ਤੋਂ ਪੁੱਟੀ ਪਈ ਲਿੰਕ ਸੜਕ ਨੇ ਰੈਲ ਮਾਜਰਾ ਵਾਸੀਆਂ ਦਾ ਜਿਉਣਾ ਕੀਤਾ ਮੁਹਾਲ, ਪ੍ਰਧਾਨ ਸੁਰਿੰਦਰ ਛਿੰਦਾ ਰੈਲਮਾਜਰਾ ਨੇ ਸਰਕਾਰ ਨੂੰ ਦਿੱਤੀ 10 ਅਕਤੂਬਰ ਤੱਕ ਦੀ ਚੇਤਾਵਨੀ

Spread the love
ਬਲਾਚੌਰ, 1 ਅਕਤੂਬਰ (ਜਤਿੰਦਰਪਾਲ ਸਿੰਘ ਕਲੇਰ): ਪਿੰਡ ਰੈਲ ਮਾਜਰਾ ਦੀ ਮੁੱਖ ਲਿੰਕ ਸੜਕ ਦਾ ਬਹੁਤ ਹੀ ਬੁਰਾ ਹਾਲ ਹੈ। ਮੰਡੀ ਬੋਰਡ ਵੱਲੋਂ ਪੰਜ ਮਹੀਨੇ ਪਹਿਲਾਂ ਪੁੱਟੀ ਗਈ ਇਸ ਸੜਕ ਦੀ ਅੱਜ ਤੱਕ ਮੁਰੰਮਤ ਨਾ ਹੋਣ ਕਾਰਨ ਪਿੰਡ ਵਾਸੀਆਂ ਦਾ ਪੈਦਲ ਚੱਲਣਾ ਵੀ ਔਖਾ ਹੋ ਗਿਆ ਹੈ। ਟੋਇਆਂ ਅਤੇ ਪੱਥਰਾਂ ਨਾਲ ਭਰੀ ਇਸ ਸੜਕ ਕਾਰਨ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਇਸ ਮੁੱਦੇ ਨੂੰ ਲੈ ਕੇ ਅੱਜ ਪ੍ਰਧਾਨ ਸੁਰਿੰਦਰ ਛਿੰਦਾ ਰੈਲ ਮਾਜਰਾ ਨੇ ਸਖਤ ਸ਼ਬਦਾਂ ਵਿੱਚ ਵਿਰੋਧ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਮਹੀਨਿਆਂ ਤੋਂ ਸੜਕ ਪੁੱਟੀ ਪਈ ਹੈ, ਜਿਸ ਕਾਰਨ ਲੋਕਾਂ ਦੀਆਂ ਗੱਡੀਆਂ ਦੇ ਟਾਇਰ ਫਟ ਰਹੇ ਹਨ ਅਤੇ ਕਾਰਾਂ ਦੇ ਚੈਂਬਰਾਂ ਦੇ ਹੇਠਾਂ ਪੱਥਰ ਵੱਜਣ ਨਾਲ ਭਾਰੀ ਨੁਕਸਾਨ ਹੋ ਰਿਹਾ ਹੈ। ਬੱਚੇ, ਔਰਤਾਂ ਅਤੇ ਬਜ਼ੁਰਗਾਂ ਨੂੰ ਆਉਣ ਜਾਣ ਵਿੱਚ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਸੁਰਿੰਦਰ ਛਿੰਦਾ ਨੇ ਕਿਹਾ ਕਿ ਸਰਕਾਰ ਦੇ ਲੀਡਰ ਸਭ ਸੁੱਤੇ ਪਏ ਹਨ ਅਤੇ ਮਾਣਯੋਗ ਵਿਧਾਇਕ ਸਾਹਿਬ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਰੈਲ ਮਾਜਰਾ ਪਿੰਡ ਨੂੰ ਬਿਲਕੁਲ ਭੁੱਲ ਹੀ ਗਏ ਹਨ। ਵੋਟਾਂ ਵੇਲੇ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ ਪਰ ਕੰਮ ਦੇ ਨਾਮ ਤੇ ਪਿੰਡ ਦੀ ਕੋਈ ਸਾਰ ਨਹੀਂ ਲਈ ਜਾ ਰਹੀ।ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮਿਤੀ 10 ਅਕਤੂਬਰ 2026 ਤੱਕ ਇਸ ਸੜਕ ਦਾ ਕੰਮ ਚਾਲੂ ਨਾ ਕੀਤਾ ਗਿਆ ਤਾਂ ਕਾਂਗਰਸ ਪਾਰਟੀ ਵੱਲੋਂ ਮਿਤੀ 12 ਅਕਤੂਬਰ 2026 ਦਿਨ ਸੋਮਵਾਰ ਨੂੰ ਮੰਡੀ ਬੋਰਡ ਦੇ ਦਫ਼ਤਰ ਅੱਗੇ ਜ਼ਬਰਦਸਤ ਧਰਨਾ ਦਿੱਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਸੰਦੀਪ ਕੁਮਾਰ, ਹਰਜੀਤ ਸਿੰਘ, ਸੰਜੀਵ ਖਤਰੀ, ਅਬਦੁਲ ਰਹਿਮਾਨ, ਬਲਦੇਵ ਰਾਜ, ਰਕੇਸ਼ ਖਾਨ, ਗੁਰਮੁੱਖ ਸਿੰਘ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *