ਪੱਤਰਕਾਰਤਾ ਦੇ ਖੇਤਰ ’ਚ ਸ਼ਾਨਦਾਰ ਸੇਵਾਵਾਂ ਲਈ ਪ੍ਰੈਸ ਕਲੱਬ ਦੇ ਨਵੇਂ ਪ੍ਰਧਾਨ ਦੀਪਕ ਧੀਰ ਦਾ ਸਨਮਾਨ ਜੱਟ ਸਭਾ ਤੇ ਨੰਬਰਦਾਰ ਯੂਨੀਅਨ 643 ਸਮਰਾ ਗਰੁੱਪ ਵੱਲੋਂ ਕੀਤਾ ਵਿਸ਼ੇਸ਼ ਸਨਮਾਨ, ਲੋਕਾਂ ਦੀ ਆਵਾਜ਼ ਬਣ ਕੇ ਮਸਲੇ ਸਰਕਾਰ ਤੱਕ ਪਹੁੰਚਾਉਣ ਦੀ ਕੀਤੀ ਸ਼ਲਾਘਾ

Spread the love
ਕਪੂਰਥਲਾ , 5 ਸਤੰਬਰ ( ਕੌੜਾ )- ਵਰਕਿੰਗ ਜਰਨਲਿਸਟ ਐਸੋਸੀਏਸ਼ਨ ਪ੍ਰੈਸ ਕਲੱਬ ਸੁਲਤਾਨਪੁਰ ਲੋਧੀ ਦੇ ਨਵੇਂ ਚੁਣੇ ਗਏ ਪ੍ਰਧਾਨ ਦੀਪਕ ਧੀਰ ਨੂੰ ਜੱਟ ਸਭਾ ਅਤੇ ਨੰਬਰਦਾਰ ਯੂਨੀਅਨ 643 ਸਮਰਾ ਗਰੁੱਪ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਗੂਆਂ ਅਤੇ ਅਹੁਦੇਦਾਰਾਂ ਨੇ ਦੀਪਕ ਧੀਰ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਉਨ੍ਹਾਂ ਦੀਆਂ ਪੱਤਰਕਾਰਤਾ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ।ਇਸ ਮੌਕੇ ਜੱਟ ਸਭਾ ਦੇ ਸਰਪ੍ਰਸਤ ਸੰਤੋਖ ਸਿੰਘ ਭਾਗੋ ਰਾਈਆਂ ਅਤੇ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਸਾਹਿਬ ਸਿੰਘ ਭੁੱਲਰ ਨੇ ਕਿਹਾ ਕਿ ਪ੍ਰੈਸ ਲੋਕਤੰਤਰ ਦਾ ਚੌਥਾ ਥੰਮ੍ਹ ਹੈ ਅਤੇ ਪੱਤਰਕਾਰ ਸਮਾਜ ਦੀਆਂ ਸਮੱਸਿਆਵਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਦੀਪਕ ਧੀਰ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਅਤੇ ਹੱਕਾਂ ਨਾਲ ਜੁੜੇ ਮਸਲਿਆਂ ਨੂੰ ਆਪਣੀ ਕਲਮ ਰਾਹੀਂ ਉਜਾਗਰ ਕਰਕੇ ਸਬੰਧਤ ਵਿਭਾਗਾਂ ਅਤੇ ਸਰਕਾਰ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਆਗੂਆਂ ਨੇ ਕਿਹਾ ਕਿ ਜਦੋਂ ਵੀ ਸਮਾਜ ਦੇ ਕਿਸੇ ਵਰਗ ਨੂੰ ਆਪਣੀ ਗੱਲ ਸਰਕਾਰ ਜਾਂ ਪ੍ਰਸ਼ਾਸਨ ਤੱਕ ਪਹੁੰਚਾਉਣ ਦੀ ਲੋੜ ਪਈ ਹੈ, ਪੱਤਰਕਾਰਾਂ ਨੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਉਨ੍ਹਾਂ ਕਿਹਾ ਕਿ ਦੀਪਕ ਧੀਰ ਵੱਲੋਂ ਲੋਕ ਹਿੱਤਾਂ ਨਾਲ ਸਬੰਧਤ ਮਸਲਿਆਂ ਨੂੰ ਤਰਜੀਹ ਦੇਣਾ ਅਤੇ ਲੋੜਵੰਦਾਂ ਦੀ ਆਵਾਜ਼ ਬਣਨਾ ਸ਼ਲਾਘਾਯੋਗ ਕਾਰਜ ਹੈ। ਉਨ੍ਹਾਂ ਕਿਹਾ ਕਿ ਵਰਕਿੰਗ ਜਰਨਲਿਸਟ ਐਸੋਸੀਏਸ਼ਨ ਪ੍ਰੈਸ ਕਲੱਬ ਦੀ ਅਗਵਾਈ ਲਈ ਦੀਪਕ ਧੀਰ ਨੂੰ ਮਿਲੀ ਜ਼ਿੰਮੇਵਾਰੀ ’ਤੇ ਉਨ੍ਹਾਂ ਨੂੰ ਖੁਸ਼ੀ ਅਤੇ ਮਾਣ ਮਹਿਸੂਸ ਹੋ ਰਿਹਾ ਹੈ।ਸਨਮਾਨ ਪ੍ਰਾਪਤ ਕਰਨ ਉਪਰੰਤ ਦੀਪਕ ਧੀਰ ਨੇ ਜੱਟ ਸਭਾ ਅਤੇ ਨੰਬਰਦਾਰ ਯੂਨੀਅਨ 643 ਸਮਰਾ ਗਰੁੱਪ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੱਤਰਕਾਰਤਾ ਦਾ ਮੁੱਖ ਮਕਸਦ ਲੋਕਾਂ ਦੀ ਆਵਾਜ਼ ਬਣਨਾ ਅਤੇ ਸਮਾਜ ਦੇ ਹੱਕਾਂ ਤੇ ਮਸਲਿਆਂ ਨੂੰ ਨਿਰਪੱਖਤਾ ਨਾਲ ਉਜਾਗਰ ਕਰਨਾ ਹੈ। ਉਨ੍ਹਾਂ ਕਿਹਾ ਕਿ ਉਹ ਪ੍ਰੈਸ ਕਲੱਬ ਦੀ ਸਮੁੱਚੀ ਟੀਮ ਨਾਲ ਮਿਲ ਕੇ ਪੱਤਰਕਾਰਾਂ ਦੇ ਹੱਕਾਂ ਅਤੇ ਲੋਕ ਹਿੱਤਾਂ ਲਈ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਉਂਦੇ ਰਹਿਣਗੇ।ਇਸ ਮੌਕੇ ਨੰਬਰਦਾਰ ਮੰਗਲ ਭੱਟੀ, ਨੰਬਰਦਾਰ ਯੂਨੀਅਨ ਕਪੂਰਥਲਾ ਦੇ ਵਾਈਸ ਪ੍ਰਧਾਨ ਕੁਲਦੀਪ ਸਿੰਘ ਸਾਗਰਾ, ਜਨਰਲ ਸਕੱਤਰ ਸੰਤੋਖ ਸਿੰਘ ਕਬੀਰਪੁਰ, ਅਮਰਜੀਤ ਸਿੰਘ ਸ਼ਾਲਾਪੁਰ, ਮਹਿੰਦਰ ਪਾਲ ਸੋਹੀ, ਦਰਬਾਰਾ ਸਿੰਘ, ਮੁਖਤਿਆਰ ਸਿੰਘ, ਬਲਵਿੰਦਰ ਸਿੰਘ, ਅਜੀਤ ਸਿੰਘ ਔਜਲਾ, ਸੁਖਜਿੰਦਰ ਸਿੰਘ ਕਬੀਰਪੁਰ, ਸਾਧੂ ਸਿੰਘ, ਕੁੰਦਨ ਸਿੰਘ ਚੱਕਾ, ਸਰਵਨ ਸਿੰਘ ਬਾਊਪੁਰ, ਹਜ਼ਾਰਾਂ ਸਿੰਘ, ਸੁਖਚੈਨ ਸਿੰਘ ਤਲਵੰਡੀ, ਬਲਦੇਵ ਸਿੰਘ ਆਲੀ, ਵਿਜੇ ਬਾਬਾ, ਅਵਤਾਰ ਸਿੰਘ, ਰਾਜ ਮੋਹਨ, ਕਰਨੈਲ ਸਿੰਘ ਸੂਝੋਕਾਲੀਆ, ਤੀਰਥ ਸਿੰਘ ਪਹਿਲਵਾਨ, ਵਿਰਸਾ ਸਿੰਘ ਬਿੰਦੂ, ਮਲਕੀਤ ਸਿੰਘ ਮਵਲੀਪੁਰ, ਰੇਸ਼ਮ ਸਿੰਘ ਵਿਧੀਪੁਰ, ਲੈਬਰ ਸਿੰਘ ਸਰਾ ਆਦਿ ਵੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *