ਪੱਤਰਕਾਰ ਕੁਲਵੰਤ ਸਿੰਘ ਨੂਰੋਵਾਲ ਤੇ ਦਰਜ ਕੀਤਾ ਝੂਠਾ ਪਰਚਾ ਤੁਰੰਤ ਰੱਦ ਕੀਤਾ ਜਾਵੇ- ਪ੍ਰਧਾਨ ਪ੍ਰੈਸ ਕਲੱਬ

Spread the love
ਸੁਲਤਾਨਪੁਰ ਲੋਧੀ 11 ਜੁਲਾਈ ਰਣਜੀਤ ਸਿੰਘ ਚੰਦੀ ਦੀ ਵਰਕਿੰਗ ਜਨਲਿਸਟ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੀ ਇੱਕ ਜਰੂਰੀ ਮੀਟਿੰਗ ਪ੍ਰਧਾਨ ਸੁਰਿੰਦਰਪਾਲ ਸਿੰਘ ਸੋਢੀ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਪ੍ਰੈਸ ਕਲੱਬ ਵਿਖੇ ਕੀਤੀ ਗਈ ਜਿਸ ਦੌਰਾਨ ਵੱਡੀ ਗਿਣਤੀ ਵਿੱਚ ਪੱਤਰਕਾਰਾਂ ਵੱਲੋਂ ਹਿੱਸਾ ਲਿਆ ਗਿਆ। ਇਸ ਮੌਕੇ ਪ੍ਰਧਾਨ ਸੁਰਿੰਦਰਪਾਲ ਸਿੰਘ ਸੋਢੀ ਦੀ ਅਗਵਾਈ ਹੇਠ ਸਮੂਹ ਪੱਤਰਕਾਰ ਭਾਈਚਾਰੇ ਵੱਲੋਂ ਬੀਤੇ ਦਿਨੀ ਸੀਨੀਅਰ ਪੱਤਰਕਾਰ ਕੁਲਵੰਤ ਸਿੰਘ ਨੂਰੋਵਾਲ ਖਿਲਾਫ ਕੀਤੇ ਗਏ ਝੂਠੇ ਪਰਚੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ।ਇਸ ਮੌਕੇ ਪ੍ਰਧਾਨ ਸੁਰਿੰਦਰ ਪਾਲ ਸਿੰਘ ਸੋਢੀ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੂੰ ਇਸ ਮਾਮਲੇ ਦੀ ਤਹਿ ਤੱਕ ਜਾ ਕੇ ਇਸ ਦੀ ਨਿਰਪੱਖ ਜਾਂਚ ਕੀਤੀ ਜਾਵੇ ਤਾਂ ਜੋ ਪੱਤਰਕਾਰ ਕੁਲਵੰਤ ਸਿੰਘ ਨੂਰੋਵਾਲ ਨੂੰ ਨਿਆਂ ਮਿਲ ਸਕੇ।ਇਸ ਮੌਕੇ ਸਮੂਹ ਪੱਤਰਕਾਰ ਭਾਈਚਾਰੇ ਵੱਲੋਂ ਤਲਵੰਡੀ ਚੌਧਰੀਆਂ ਦੇ ਐਸਐਚਓ ਦਾ ਮੁਕੰਮਲ ਤੌਰ ਤੇ ਬਾਈਕਾਟ ਕੀਤਾ ਗਿਆ ਅਤੇ ਉਨਾਂ ਦੀਆਂ ਸਮੁੱਚੀਆਂ ਖਬਰਾਂ ਲਾਉਣ ਤੇ ਪੂਰਨ ਰੂਪ ਵਿੱਚ ਸਰਬਸੰਮਤੀ ਨਾਲ ਪਾਬੰਦੀ ਲਾਈ ਗਈ ।ਇਸ ਮੌਕੇ ਪ੍ਰਧਾਨ ਸੁਰਿੰਦਰਪਾਲ ਸਿੰਘ ਸੋਢੀ ਅਤੇ ਸਮੂਹ ਪੱਤਰਕਾਰ ਭਾਈਚਾਰੇ ਵੱਲੋਂ ਪੁਲਿਸ ਪ੍ਰਸ਼ਾਸਨ ਤੋਂ ਪੁਰਜੋਰ ਸ਼ਬਦਾਂ ਵਿੱਚ ਮੰਗ ਕੀਤੀ ਗਈ ਕਿ ਪੱਤਰਕਾਰ ਕੁਲਵੰਤ ਸਿੰਘ ਨੂਰੋਵਾਲ ਤੇ ਦਰਜ ਕੀਤੇ ਗਏ ਝੂਠੇ ਪਰਚੇ ਨੂੰ ਤੁਰੰਤ ਰੱਦ ਕੀਤਾ ਜਾਵੇ ਨਹੀਂ ਤਾਂ ਸਮੂਹ ਪੱਤਰਕਾਰ ਭਾਈਚਾਰਾ ਸੰਘਰਸ਼ ਛੇੜਨ ਲਈ ਮਜਬੂਰ ਹੋਵੇਗਾ ।ਇਸ ਮੌਕੇ ਪ੍ਰਧਾਨ ਸੁਰਿੰਦਰਪਾਲ ਸਿੰਘ ਸੋਢੀ, ਜਨਰਲ ਸਕੱਤਰ ਲਕਸ਼ਮੀ ਨੰਦਨ, ਨਰੇਸ਼ ਕੁਮਾਰ ਹੈਪੀ ,ਨਿਰਮਲ ਸਿੰਘ ਹੈਪੀ, ਸਤਪਾਲ ਕਾਲਾ, ਵਰਨ ਸ਼ਰਮਾ, ਲਵਪ੍ਰੀਤ ਖਿੰਡਾ, ਰਕੇਸ਼ ਕੁਮਾਰ, ਜਗਜੀਤ ਸਿੰਘ ਧੰਜੂ ,ਅਸ਼ਵਨੀ ਜੋਸ਼ੀ, ਬਲਵਿੰਦਰ ਸਿੰਘ ਧਾਲੀਵਾਲ, ਲਖਵੀਰ ਸਿੰਘ ਲੱਖੀ, ਜਤਿੰਦਰ ਸੇਠੀ , ਅਰਵਿੰਦ ਪਾਠਕ , ਸਿਮਰਨਜੀਤ ਸੰਧੂ ਆਦਿ ਹਾਜਰ ਸਨ। ਕੈਪਸ਼ਨ -ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰੈਸ ਕਲੱਬ ਵਿਖੇ ਹੋਈ ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਪ੍ਰਧਾਨ ਸੁਰਿੰਦਰਪਾਲ ਸਿੰਘ ਸੋਢੀ ਤੇ ਹੋਰ ਪੱਤਰਕਾਰ ਸਹਿਬਾਨ।
  • Related Posts

    ਜ਼ਿਲ੍ਹਾ ਫ਼ਾਜ਼ਿਲਕਾ ਦੇ ਹਲਕਾ ਬੱਲੂਆਣਾ ਅਬੋਹਰ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਚੇਤਨਾ ਸੰਘ ਵੱਲੋਂ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ਗਈ

    Spread the love

    Spread the love ਪੱਟੀ ਸਦੀਕ, 11 ਜੁਲਾਈ (ਬਲਕਰਨ ਸਿੰਘ ਮਸ਼ਾਲ)- ਨਸ਼ਾ ਮੁਕਤੀ ਚੇਤਨਾ ਸੰਘ ਦੇ ਪ੍ਰਾਂਤ ਸਹਿ-ਸੰਯੋਜਕ ਡਾ. ਅਮਿਤ ਕਾਂਸਲ ਅਤੇ ਨਸ਼ਾ ਮੁਕਤੀ ਚੇਤਨਾ ਸੰਘ ਦੇ ਜ਼ਿਲ੍ਹਾ ਪ੍ਰਧਾਨ ਫ਼ਾਜ਼ਿਲਕਾ ਜਸਪ੍ਰੀਤ…

    ਪ੍ਰਕਾਸ਼ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਦਿਹਾੜੇ ਨੂੰ ਸਮਰਪਿਤ  6ਵਾਂ ਸੈਮੀਨਾਰ ਅੱਜ 

    Spread the love

    Spread the love ਕਪੂਰਥਲਾ, 11 ਜੁਲਾਈ ( ਕੌੜਾ )- ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਣੀ ਵਿਚਾਰ ਚੇਤਨਾ ਮੰਚ ਰਜਿ ਪੰਜਾਬ ਵਲੋਂ ਕਰਵਾਏ ਜਾ ਰਹੇ ਸੈਮੀਨਾਰਾਂ…

    Leave a Reply

    Your email address will not be published. Required fields are marked *