ਫਗਵਾੜਾ ਦੇ  ਪਿੰਡ ਮੌਲੀ ‘ਚ ਮੋਟਰ ‘ਤੇ ਸੁੱਤੇ  ਬਜ਼ੁਰਗ ਵਿਅਕਤੀ ਦੀ ਸ਼ੱਕੀ ਹਾਲਾਤ ‘ਚ ਮੌਤ, ਕਤਲ ਦਾ ਖਦਸ਼ਾ, ਪੁਲਿਸ ਜਾਂਚ ‘ਚ ਜੁਟੀ

Spread the love
ਫਗਵਾੜਾ 10 ਅਗਸਤ (ਪ੍ਰੀਤ ਕੌਰ ਪ੍ਰੀਤੀ )ਫਗਵਾੜਾ ਦੇ ਨੇੜਲੇ ਪਿੰਡ ਮੌਲੀ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਬੀਤੀ ਦੇਰ ਰਾਤ ਲਗਭਗ 60 ਤੋਂ 62 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਚਰਨ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੇ ਸਰੀਰ, ਖ਼ਾਸ ਕਰਕੇ ਧੌਣ ‘ਤੇ ਗੰਭੀਰ ਸੱਟ ਦੇ ਨਿਸ਼ਾਨ ਦੱਸੇ ਜਾ ਰਹੇ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।ਜਾਣਕਾਰੀ ਅਨੁਸਾਰ, ਗੁਰਚਰਨ ਸਿੰਘ ਰੋਜ਼ਾਨਾ ਰੋਟੀ ਖਾਣ ਤੋਂ ਬਾਅਦ ਪਿੰਡ ਵਿੱਚ ਸਥਿਤ ਆਪਣੇ ਖੂਹ ‘ਤੇ ਸੌਣ ਲਈ ਜਾਂਦੇ ਸਨ। ਦੱਸਿਆ ਜਾ ਰਹਾ ਹੈ ਕਿ ਬੀਤੀ ਰਾਤ ਵੀ ਉਹ ਰੋਟੀ ਖਾਣ ਤੋਂ ਬਾਅਦ ਖੂਹ ‘ਤੇ ਸੌਣ ਚਲੇ ਗਏ ਸਨ। ਸੋਮਵਾਰ ਸਵੇਰੇ ਜਦੋਂ ਗੁਰਚਰਨ ਸਿੰਘ ਦੀ ਪਤਨੀ ਖੂਹ ‘ਤੇ ਪਹੁੰਚੀ ਤਾਂ ਉੱਥੋਂ ਦਾ ਗੇਟ ਅੰਦਰੋਂ ਬੰਦ ਸੀ। ਇਸ ਤੋਂ ਬਾਅਦ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਕਿਸੇ ਤਰ੍ਹਾਂ ਅੰਦਰ ਜਾ ਕੇ ਦੇਖਿਆ ਗਿਆ। ਉੱਥੇ ਗੁਰਚਰਨ ਸਿੰਘ ਮ੍ਰਿਤਕ ਹਾਲਤ ਵਿੱਚ ਮਿਲੇ। ਪਿੰਡ ਦੇ ਸਰਪੰਚ ਅਮਨਦੀਪ ਸਿੰਘ ਅਤੇ ਕਿਸਾਨ ਆਗੂ ਪਾਲਾ ਮੌਲੀ ਅਨੁਸਾਰ, ਮ੍ਰਿਤਕ ਦੀ ਧੌਣ ‘ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤੇ ਜਾਣ ਵਰਗੇ ਨਿਸ਼ਾਨ ਦਿਖਾਈ ਦੇ ਰਹੇ ਸਨ। ਪਿੰਡ ਵਾਸੀਆਂ ਨੇ ਸੱਟ ਨੂੰ ਬੇਹੱਦ ਗੰਭੀਰ ਦੱਸਿਆ ਹੈ।ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਗੁਰਚਰਨ ਸਿੰਘ ਦੀ ਮੌਤ ਕਿਹੜੇ ਹਾਲਾਤ ਵਿੱਚ ਹੋਈ ਅਤੇ ਘਟਨਾ ਦੇ ਪਿੱਛੇ ਕੀ ਕਾਰਨ ਹੈ। ਪੁਲਿਸ ਘਟਨਾ ਸਥਾਨ ਨਾਲ ਜੁੜੇ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ ਅਤੇ ਸੰਭਾਵਿਤ ਸਬੂਤਾਂ ਨੂੰ ਵੀ ਖੰਗਾਲਿਆ ਜਾ ਰਿਹਾ ਹੈ। ਪੁਲਿਸ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਇਹ ਮਾਮਲਾ ਕਤਲ ਦਾ ਹੈ ਜਾਂ ਘਟਨਾ ਦੇ ਪਿੱਛੇ ਕੋਈ ਹੋਰ ਕਾਰਨ ਹੈ। ਫਿਲਹਾਲ ਪੁਲਿਸ ਦੀ ਜਾਂਚ ਜਾਰੀ ਹੈ।ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਐੱਸ.ਪੀ. ਫਗਵਾੜਾ ਮਾਧਵੀ ਸ਼ਰਮਾ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ, ਗੁਰਚਰਨ ਸਿੰਘ ਦੀ ਧੌਣ ‘ਤੇ ਗੰਭੀਰ ਸੱਟ ਦੇ ਨਿਸ਼ਾਨ ਮਿਲੇ ਹਨ ਅਤੇ ਇਹਨਾਂ ਸੱਟਾਂ ਦੇ ਕਾਰਨ ਹੀ ਮੌਤ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। ਪੁਲਿਸ ਅਨੁਸਾਰ, ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਨੇ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *