ਫਗਵਾੜਾ ਸੜਕੀ ਵਿਕਾਸ ਪ੍ਰੋਜੈਕਟਾਂ ਦਾ ਮਿਲਿਆ ਤੋਹਫ਼ਾ : ਡਾ. ਚੱਬੇਵਾਲ

Spread the love
ਫਗਵਾੜਾ 1 ਅਕਤੂਬਰ (ਪ੍ਰੀਤ ਕੌਰ ਪ੍ਰੀਤੀ)ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਦੇ ਯਤਨਾਂ ਸਦਕਾ, ਪੰਜਾਬ ਸਰਕਾਰ ਨੇ ਫਗਵਾੜਾ ਵਿੱਚ ਕਈ ਵੱਡੇ ਸੜਕੀ ਵਿਕਾਸ ਕਾਰਜਾਂ ਲਈ 15 ਕਰੋੜ ਰੁਪਏ ਜਾਰੀ ਕੀਤੇ ਹਨ, ਜਿਨ੍ਹਾਂ ਵਿੱਚ ਨਵੀਆਂ ਲਿੰਕ ਸੜਕਾਂ ਦਾ ਨਿਰਮਾਣ, ਮੌਜੂਦਾ ਸੜਕਾਂ ਨੂੰ ਚੌੜਾ ਤੇ ਮਜ਼ਬੂਤ ਕਰਨਾ ਤੇ ਕਈ ਥਾਵਾਂ ਤੇ ਅਪਗ੍ਰੇਡੇਸ਼ਨ ਤੇ ਵਿਸ਼ੇਸ਼ਡਾ. ਚੱਬੇਵਾਲ ਨੇ ਕਿਹਾ ਕਿ ਮਨਜ਼ੂਰਸ਼ੁਦਾ ਕੰਮਾਂ ਵਿੱਚ ਸਾਹਨੀ-ਮਲਿਕਪੁਰ ਲਿੰਕ ਸੜਕ ਤੇ ਇੱਕ ਪੁਲ ਦੇ ਨਿਰਮਾਣ ਤੋਂ ਇਲਾਵਾ, ਫਗਵਾੜਾ-ਨਵਾਂਸ਼ਹਿਰ ਬਾਈਪਾਸ ਤੋਂ ਦਰਸ਼ਨੀ ਡਿਓਢੀ, ਫਗਵਾੜਾ-ਹੁਸ਼ਿਆਰਪੁਰ ਰੋਡ ਤੋਂ ਗੁਰਦੁਆਰਾ ਕੌਲਸਰ ਤੇ ਕਿਰਪਾਲਪੁਰ ਤੋਂ ਕੁੱਲਾ ਸ਼ਰੀਫ਼ ਤੱਕ ਨਵੀਆਂ ਲਿੰਕ ਸੜਕਾਂ ਦਾ ਨਿਰਮਾਣ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚੇ ਦੇ ਇਹ ਨਵੇਂ ਕੰਮ ਪੇਂਡੂ ਖੇਤਰਾਂ ਵਿੱਚ ਸੰਪਰਕ ਨੂੰ ਕਾਫ਼ੀ ਬਿਹਤਰ ਬਣਾਉਣਗੇ ਤੇ ਇਨ੍ਹਾਂ ਇਲਾਕਿਆਂ ਤੱਕ ਪਹੁੰਚ ਨੂੰ ਵਧੇਰੇ ਸੁਚਾਰੂ ਤੇ ਸੁਰੱਖਿਅਤ ਕਰਨਗੇ। ਇਨ੍ਹਾਂ ਕੰਮਾਂ ਵਿੱਚ ਥੇਹਸ਼ੇਰਖੰਡੀ-ਗੁਰਦੁਆਰਾ ਬਾਬਾ ਸ਼ੀਸ਼ਾ ਲਿੰਕ ਸੜਕ ਨੂੰ ਚੌੜਾ ਤੇ ਮਜ਼ਬੂਤ ਕਰਨਾ, ਏਕਤਾ ਰਿਜ਼ੋਰਟ-ਪੀਰ ਪਰਾਣੀਆਂ ਲਿੰਕ ਸੜਕ ਨੂੰ 16 ਫੁੱਟ ਤੱਕ ਚੌੜਾ ਕਰਨਾ ਤੇ ਚਾਚੋਕੀ-ਨੰਗਲ ਖੇੜਾ ਲਿੰਕ ਸੜਕ ਨੂੰ 10 ਫੁੱਟ ਤੋਂ 18 ਫੁੱਟ ਤੱਕ ਚੌੜਾ ਤੇ ਮਜ਼ਬੂਤ ਕਰਨਾ ਵੀ ਸ਼ਾਮਲ ਹੈ।ਡੁਮੇਲੀ-ਗੁਰਦੁਆਰਾ ਸਾਹਿਬ ਸੜਕ ਨੂੰ ਵੀ 10 ਫੁੱਟ ਤੋਂ 18 ਫੁੱਟ ਤੱਕ ਚੌੜਾ ਤੇ ਮਜ਼ਬੂਤ ਕੀਤਾ ਜਾਵੇਗਾ, ਜਦਕਿ ਪਿੰਡ ਪੰਛਟ ਵਿਖੇ ਫਿਰਨੀ ਨੂੰ ਅਪਗ੍ਰੇਡ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਫਗਵਾੜਾ-ਹੁਸ਼ਿਆਰਪੁਰ ਰੋਡ-ਟਾਂਡਾ ਬਗਾਨਾ ਲਿੰਕ ਸੜਕ ਨੂੰ 18 ਫੁੱਟ ਚੌੜੀ ਸੀਸੀ ਸੜਕ ਵਜੋਂ ਅਪਗ੍ਰੇਡ ਕਰਨਾ, ਫਗਵਾੜਾ-ਨਵਾਂਸ਼ਹਿਰ ਰੋਡ ਤੋਂ ਮਾਈਨਰ (ਸੂਏ) ਵੱਲ ਜਾਂਦੀ ਬਾਈਪਾਸ-ਸੰਤ ਨਿਰੰਕਾਰੀ ਭਵਨ ਲਿੰਕ ਸੜਕ ਦੀ ਵਿਸ਼ੇਸ਼ ਮੁਰੰਮਤ ਤੇ ਰੇਹਾਣਾ ਜੱਟਾ-ਦਸ਼ਮੇਸ਼ ਕਾਲੋਨੀ ਲਿੰਕ ਸੜਕ ਦੀ ਵਿਸ਼ੇਸ਼ ਮੁਰੰਮਤ ਸ਼ਾਮਲ ਹੈ। ਰਾਵਲਪਿੰਡੀ-ਪੰਛਟ ਸੜਕ ਦੀ ਮੁਰੰਮਤ ਨੂੰ ਵੀ ਮਨਜ਼ੂਰਸ਼ੁਦਾ ਸੜਕ ਵਿਕਾਸ ਕਾਰਜਾਂ ਵਿੱਚ ਸ਼ਾਮਲ ਕੀਤਾ ਗਿਆ ਹੈ।ਡਾ. ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਹੇਠਲੇ ਪੱਧਰ ਤੇ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਕਨੈਕਟੀਵਿਟੀ ਵਿੱਚ ਸੁਧਾਰ ਲਿਆਉਣ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਬਿਹਤਰ ਸੜਕਾਂ ਅਤੇ ਆਧੁਨਿਕ ਨਾਗਰਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਪੰਜਾਬ ਮੰਡੀ ਬੋਰਡ ਨੇ ਇਨ੍ਹਾਂ ਪ੍ਰਮੁੱਖ ਸੜਕੀ ਕਾਰਜਾਂ ਦਾ ਨਿਰਮਾਣ ਪਹਿਲਾਂ ਹੀ ਸ਼ੁਰੂ ਕਰ ਦਿੱਤਾ ਹੈ, ਤਾਂ ਜੋ ਇਨ੍ਹਾਂ ਦੇ ਅਮਲ ਵਿੱਚ ਤੇਜ਼ੀ ਲਿਆਂਦੀ ਜਾ ਸਕੇ ਤੇ ਇਨ੍ਹਾਂ ਦਾ ਸਮੇਂ ਸਿਰ ਮੁਕੰਮਲ ਹੋਣਾ ਯਕੀਨੀ ਬਣਾਇਆ ਜਾ ਸਕੇ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *