ਫਾਰਮੇਸੀ ਕਾਡਰ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ: ਸਿਵਲ ਸਰਜਨ ਡਾ. ਸੰਦੀਪ ਧਵਨ ਫਾਰਮੇਸੀ ਐਸੋਸੀਏਸ਼ਨ ਨੇ ਨਵੇਂ ਸਿਵਲ ਸਰਜਨ ਦਾ ਕੀਤਾ ਸਨਮਾਨ  ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਦਾ ਦੁਹਰਾਇਆ ਅਹਿਦ

Spread the love
ਪੱਟੀ/ਤਰਨ ਤਾਰਨ, 7 ਜੁਲਾਈ ਕੰਵਲ ਦੀਪ ਸਾਬੀ/ ਤਰੁਣ ਕਪੂਰ  ਸਿਵਲ ਹਸਪਤਾਲ ਤਰਨ ਤਾਰਨ ਵਿਖੇ ਫਾਰਮੇਸੀ ਐਸੋਸੀਏਸ਼ਨ ਤਰਨ ਤਾਰਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਮਰਹਾਣਾ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਫਾਰਮੇਸੀ ਕਾਡਰ ਨਾਲ ਸਬੰਧਤ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਜਾਇਜ਼ ਮੰਗਾਂ, ਵਿਭਾਗੀ ਸਮੱਸਿਆਵਾਂ ਅਤੇ ਸਿਹਤ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।ਮੀਟਿੰਗ ਤੋ ਪਹਿਲਾ ਜ਼ਿਲ੍ਹੇ ਦੇ ਨਵ-ਨਿਯੁਕਤ ਸਿਵਲ ਸਰਜਨ ਡਾ. ਸੰਦੀਪ ਧਵਨ ਦਾ ਐਸੋਸੀਏਸ਼ਨ ਵੱਲੋਂ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਭਰੋਸਾ ਦਿਵਾਇਆ ਕਿ ਫਾਰਮੇਸੀ ਕਾਡਰ ਹਮੇਸ਼ਾ ਦੀ ਤਰ੍ਹਾਂ ਲੋਕਾਂ ਨੂੰ ਮਿਆਰੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਨਦੇਹੀ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਆਪਣੀਆਂ ਡਿਊਟੀਆਂ ਨਿਭਾਉਂਦਾ ਰਹੇਗਾ ਅਤੇ ਹਸਪਤਾਲ ਵਿੱਚ ਆਉਣ ਵਾਲੇ ਕਿਸੇ ਵੀ ਮਰੀਜ਼ ਨੂੰ ਦਵਾਈਆਂ ਜਾਂ ਸੇਵਾਵਾਂ ਸਬੰਧੀ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।ਇਸ ਦੌਰਾਨ ਐਸੋਸੀਏਸ਼ਨ ਨੇ ਫਾਰਮੇਸੀ ਕਾਡਰ ਦੇ ਮੁਲਾਜ਼ਮਾਂ ਨੂੰ ਦਰਪੇਸ਼ ਆ ਰਹੀਆਂ ਵਿਭਾਗੀ ਮੁਸ਼ਕਿਲਾਂ ਅਤੇ ਜਾਇਜ਼ ਮੰਗਾਂ ਤੋਂ ਸਿਵਲ ਸਰਜਨ ਨੂੰ ਜਾਣੂ ਕਰਵਾਇਆ। ਜਿਸ ਨੂੰ ਧਿਆਨ ਨਾਲ ਸੁਣਦਿਆਂ ਡਾ. ਸੰਦੀਪ ਧਵਨ ਨੇ ਭਰੋਸਾ ਦਿਵਾਇਆ ਕਿ ਸਾਰੀਆਂ ਜਾਇਜ਼ ਮੰਗਾਂ ਨੂੰ ਨਿਯਮਾਂ ਅਤੇ ਸਰਕਾਰੀ ਹਦਾਇਤਾਂ ਅਨੁਸਾਰ ਪਹਿਲ ਦੇ ਆਧਾਰ ‘ਤੇ ਵਿਚਾਰ ਕੇ ਜਲਦ ਹੱਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਬਿਹਤਰ ਅਤੇ ਸੁਚੱਜੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਵਿਭਾਗ ਦੀ ਪਹਿਲੀ ਤਰਜੀਹ ਹੈ ਅਤੇ ਇਸ ਲਈ ਸਮੂਹ ਸਟਾਫ਼ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ।ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਮਰਹਾਣਾ ਨੇ ਕਿਹਾ ਕਿ ਐਸੋਸੀਏਸ਼ਨ ਆਪਣੇ ਮੈਂਬਰਾਂ ਦੇ ਹੱਕਾਂ ਦੀ ਰਾਖੀ ਦੇ ਨਾਲ-ਨਾਲ ਸਿਹਤ ਸੇਵਾਵਾਂ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਣਾਉਣ ਲਈ ਵੀ ਵਚਨਬੱਧ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵ ਨਿਯੁਕਤ ਸਿਵਲ ਸਰਜਨ ਦੀ ਅਗਵਾਈ ਹੇਠ ਫਾਰਮੇਸੀ ਕਾਡਰ ਨਾਲ ਸਬੰਧਤ ਲੰਬਿਤ ਮਸਲਿਆਂ ਦਾ ਛੇਤੀ ਨਿਪਟਾਰਾ ਹੋਵੇਗਾ।ਮੀਟਿੰਗ ਵਿੱਚ ਜਨਰਲ ਸਕੱਤਰ ਨਵਕਿਰਨ ਸਿੰਘ ਘਰਿਆਲਾ, ਆਡੀਟਰ ਮਨਜੀਤ ਰਾਏ ਕੈਰੋਂ, ਸੁਰੇਸ਼ ਕੁਮਾਰ ਘਰਿਆਲਾ, ਅਰਮਿੰਦਰ ਕੌਰ, ਸਰਬਜੀਤ ਸਿੰਘ, ਸੁਪਰਡੈਂਟ ਤੇਜਿੰਦਰ ਸਿੰਘ ਢਿੱਲੋਂ ਅਤੇ ਐਸੋਸੀਏਸ਼ਨ ਦੇ ਹੋਰ ਅਹੁਦੇਦਾਰ ਤੇ ਮੈਂਬਰ ਵੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *