ਫਿਰੋਜ਼ਪੁਰ ‘ਚ ਕਾਂਗਰਸ ਦੀ ਵੱਡੀ ਕਾਰਵਾਈ: ਮੌਜੂਦਾ ਕੌਂਸਲਰ ਪ੍ਰੇਮ ਰਾਣੀ ਅਤੇ ਕਪਿਲ ਕੁਮਾਰ ਪਾਰਟੀ (ਉਰਫ਼ ਮੰਟੀ) 6 ਸਾਲ ਲਈ ਕਾਂਗਰਸ ਪਾਰਟੀ ਚੋ ਮੁਅੱਤਲ।

Spread the love
ਫ਼ਿਰੋਜ਼ਪੁਰ 17 ਜੁਲਾਈ (ਅਸ਼ੋਕ ਭਾਰਦਵਾਜ)=ਫ਼ਿਰੋਜ਼ਪੁਰ ਸ਼ਹਿਰੀ ਕਾਂਗਰਸ ਵਿੱਚੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਬਲਾਕ ਕਾਂਗਰਸ ਕਮੇਟੀ ਵੱਲੋਂ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਗਈ ਹੈ। ਬਲਾਕ ਕਾਂਗਰਸ ਕਮੇਟੀ ਫਿਰੋਜ਼ਪੁਰ ਸਿਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਅਟਾਰੀ ਵੱਲੋਂ ਵਾਰਡ ਨੰਬਰ 31 ਦੀ ਮੌਜੂਦਾ ਕੌਂਸਲਰ ਸ੍ਰੀਮਤੀ ਪ੍ਰੇਮ ਰਾਣੀ ਅਤੇ ਸ੍ਰੀ ਕਪਿਲ ਕੁਮਾਰ (ਉਰਫ਼ ਮੰਟੀ) ਨੂੰ 6 ਸਾਲਾਂ ਲਈ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ ਹੈ।ਜਾਰੀ ਕੀਤੇ ਗਏ ਅਧਿਕਾਰਤ ਪੱਤਰ ਅਨੁਸਾਰ, ਨਗਰ ਕੌਂਸਲ ਚੋਣਾਂ ਦੌਰਾਨ ਇਨ੍ਹਾਂ ਦੋਵਾਂ ਆਗੂਆਂ ਨੂੰ ਕਾਂਗਰਸ ਪਾਰਟੀ ਵੱਲੋਂ ਟਿਕਟ ਦਿੱਤੀ ਗਈ ਸੀ ਅਤੇ ਇਨ੍ਹਾਂ ਨੇ ਕਾਂਗਰਸ ਦੇ ਚੋਣ ਨਿਸ਼ਾਨ ‘ਤੇ ਚੋਣ ਲੜੀ ਸੀ। ਫਿਰੋਜ਼ਪੁਰ ਨਗਰ ਕੌਂਸਲ ਵਿੱਚ ਕਾਂਗਰਸ ਨੂੰ ਬਹੁਮਤ ਮਿਲਿਆ ਸੀ, ਜਿਸ ਕਾਰਨ ਕਾਂਗਰਸ ਦਾ ਪ੍ਰਧਾਨ ਬਣਨਾ ਲਗਭਗ ਤੈਅ ਸੀ। ਪੱਤਰ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਇਨ੍ਹਾਂ ਆਗੂਆਂ ਨੇ ਵਿਰੋਧੀਆਂ ਦੇ ਖੇਮੇ ਵਿੱਚ ਜਾ ਕੇ ਸ਼ਰੇਆਮ ਪਾਰਟੀ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਇਲਾਵਾ, ਪ੍ਰਧਾਨਗੀ ਦੀ ਵੋਟਿੰਗ ਵਾਲੇ ਦਿਨ ਕਾਂਗਰਸ ਦਾ ਸਾਥ ਦੇਣ ਦੀ ਬਜਾਏ ਇਨ੍ਹਾਂ ਨੇ ਭਾਰਤੀ ਜਨਤਾ ਪਾਰਟੀ (BJP) ਦੇ ਕੌਂਸਲਰਾਂ ਨਾਲ ਮਿਲ ਕੇ ਕੌਂਸਲ ਵਿੱਚ ਕਾਂਗਰਸ ਦਾ ਸਿੱਧਾ-ਸਿੱਧਾ ਵਿਰੋਧ ਕੀਤਾ। ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਅਟਾਰੀ ਨੇ ਕਿਹਾ ਕਿ ਪਾਰਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਬਗਾਵਤ ਜਾਂ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸੇ ਦੇ ਮੱਦੇਨਜ਼ਰ ਦੋਵਾਂ ਨੂੰ 6 ਸਾਲ ਲਈ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *