ਬਡਬਰ ਕਾਲਜ ਵਿਚ 25 ਲੱਖ ਦੀ ਲਾਗਤ ਵਾਲੀ ‘ਇਨੋਵੇਸ਼ਨ ਲੈਬ’ ਵਿਦਿਆਰਥੀਆਂ ਨੂੰ ਸਮਰਪਿਤ* *ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 5 ਕਾਲਜਾਂ ਵਿੱਚ ਕੀਤਾ ਵਰਚੁਅਲ ਉਦਘਾਟਨ* *ਵਿਦਿਆਰਥੀਆਂ ਨੂੰ ਉੱਦਮੀ ਬਣਾਉਣ ਵਿੱਚ ਮੀਲ ਪੱਥਰ ਸਾਬਿਤ ਹੋਵੇਗੀ ਇਨੋਵੇਸ਼ਨ ਲੈਬ: ਹਸਨ ਭਾਰਦਵਾਜ*

Spread the love
ਧਨੌਲਾ 4 ਸਤੰਬਰ (ਹਰਦੀਪ ਹੈਰੀ) ਪੰਜਾਬ ਸਰਕਾਰ ਵਲੋਂ ਤਕਨੀਕੀ ਸਿੱਖਿਆ ਅਤੇ ਵਿਦਿਆਰਥੀਆਂ ਦੇ ਹੁਨਰ ਵਿਕਾਸ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਦੇ ਮਕਸਦ ਨਾਲ, ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ, ਬਡਬਰ ਵਿਚ ਡਿਜੀਟਲ ਅਤਿ-ਆਧੁਨਿਕ ‘ਇਨੋਵੇਸ਼ਨ ਲੈਬ’ ਦਾ ਅੱਜ ਵਰਚੁਅਲ ਉਦਘਾਟਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਜਦਕਿ ਕਾਲਜ ਵਿਚ ਪੁੱਜ ਕੇ ਸੰਸਦ ਮੈਬਰ ਗੁਰਮੀਤ ਸਿੰਘ ਮੀਤ ਹੇਅਰ ਤਰਫੋਂ ਮੇਅਰ ਹਸਨ ਭਾਰਦਵਾਜ ਨੇ ਲੈਬ ਦਾ ਉਦਘਾਟਨ ਕੀਤਾ। ਇਸ ਮੌਕੇ ਮੇਅਰ ਹਸਨ ਭਾਰਦਵਾਜ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਅਤੇ ਕਾਲਜਾਂ ਵਿੱਚ ਕਰੋੜਾਂ ਰੁਪਏ ਦੇ ਫੰਡ ਜਾਰੀ ਕੀਤੇ ਜਾ ਰਹੇ ਹਨ। ਇਸੇ ਤਹਿਤ ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ, ਬਡਬਰ ਵਿਚ ਕਰੀਬ 25 ਲੱਖ ਦੀ ਲਾਗਤ ਨਾਲ ‘ਮੇਕਰ ਭਵਨ ਫਾਊਂਡੇਸ਼ਨ’ ਦੇ ਸਹਿਯੋਗ ਨਾਲ ਇਹ ਲੈਬ ਤਿਆਰ ਕੀਤੀ ਗਈ ਹੈ ਜੋ ਕਿ ਤਕਨੀਕੀ ਸਿੱਖਿਆ ਦੇ ਖੇਤਰ ਵਿਚ ਵੱਡਾ ਮੀਲ ਪੱਥਰ ਸਾਬਤ ਹੋਵੇਗੀ। ਇਹ ਵਿਸ਼ੇਸ਼ ਲੈਬ ਸੂਬੇ ਦੇ ਚੋਣਵੇਂ 5 ਕਾਲਜਾਂ ਵਿੱਚੋਂ ਇੱਕ, ਇਸ ਸੰਸਥਾ ਵਿੱਚ ਸਥਾਪਿਤ ਕੀਤੀ ਗਈ ਹੈ। ਇਸ ਮੌਕੇ ਪ੍ਰਿੰਸੀਪਲ ਸੰਦੀਪ ਕੁਮਾਰ ਨੇ ਕਿਹਾ ਕਿ ਇਹ ਨਵੀਂ ਲੈਬ ਵਿਦਿਆਰਥੀਆਂ ਨੂੰ ਡਿਜੀਟਲ ਡਿਜ਼ਾਈਨਿੰਗ ਤੋਂ ਲੈ ਕੇ ਮੈਨੂਫੈਕਚਰਿੰਗ ਤੱਕ ਦਾ ਅਮਲੀ ਤਜਰਬਾ ਮੁਹੱਈਆ ਕਰਵਾਏਗੀ। ਇਸ ਲੈਬ ਵਿੱਚ ਉੱਚ-ਦਰਜੇ ਦੀ ਲੇਜ਼ਰ ਕਟਿੰਗ ਮਸ਼ੀਨ, 3D ਪ੍ਰਿੰਟਰ ਅਤੇ ਹੋਰ ਸੂਖਮ ਉਪਕਰਣ ਉਪਲਬਧ ਹਨ। ਇਸ ਤੋਂ ਇਲਾਵਾ ਲੈਬ ਵਿੱਚ ਹਾਈ-ਟੈਕ ਕੰਪਿਊਟਰ ਅਤੇ ਪ੍ਰਮੁੱਖ ਡਿਜ਼ਾਈਨਿੰਗ ਸਾਫਟਵੇਅਰ ਹਨ, ਜਿਨ੍ਹਾਂ ਰਾਹੀਂ ਵਿਦਿਆਰਥੀ ਆਪਣੇ ਪ੍ਰੋਜੈਕਟ ਲੈਬ ਦੇ ਅੰਦਰ ਹੀ ਡਿਜ਼ਾਈਨ ਕਰਕੇ ਤਿਆਰ ਕਰ ਸਕਦੇ ਹਨ। ਓਹਨਾਂ ਕਿਹਾ ਕਿ ਇਹ ਲੈਬ ਮਕੈਨੀਕਲ, ਇਲੈਕਟ੍ਰਾਨਿਕਸ ਅਤੇ ਹੋਰ ਸਾਰੇ ਖੇਤਰਾਂ ਦੇ ਵਿਦਿਆਰਥੀਆਂ ਦੇ ਨਵੇਂ ਵਿਚਾਰਾਂ ਅਤੇ ਪ੍ਰੋਜੈਕਟਾਂ ਲਈ ਇੱਕ ਸਾਂਝੇ ਮੰਚ ਵਜੋਂ ਕੰਮ ਕਰੇਗੀ।ਇਸ ਮੌਕੇ ਸਟੈਂਡਰਡ ਕੰਬਾਈਨਜ਼ ਤੋਂ ਸ੍ਰੀ ਨਛੱਤਰ ਸਿੰਘ ਹੰਡਿਆਇਆ, ਵੱਖ ਵੱਖ ਵਿਭਾਗ ਮੁਖੀ ਜਸਵੀਰ ਸਿੰਘ ਗਿੱਲ, ਕ੍ਰਿਸ਼ਨ ਸਿੰਘ, ਜਗਦੀਪ ਸਿੰਘ ਸਿੱਧੂ, ਅਫ਼ਸਰ ਇੰਚਾਰਜ ਲਵਪ੍ਰੀਤ ਸਿੰਘ, ਅਨੁਰਾਧਾ ਰਾਣੀ, ਵਿਦੁਰ ਮੌਂਗਾ, ਲੈਬ ਇੰਚਾਰਜ ਅਮਰੀਕ ਸਿੰਘ ਲੈਕਚਰਾਰ ਤੇ ਰਾਜਵਿੰਦਰ ਸਿੰਘ ਲੈਕਚਰਾਰ, ਲੈਬ ਸਹਾਇਕ ਘਣਸ਼ਾਮ ਸ਼ਰਮਾ ਤੋਂ ਇਲਾਵਾ ਅਮਨਦੀਪ ਕੌਰ ਤੇ ਰਵਨੀਤ ਕੌਰ ਮੌਜੂਦ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *