ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ  2026-27 ਸੀਜਨ -4 ਦਾ ਐਲਾਨ : ਵੰਦਨਾ ਚੋਹਾਨ (ਜਿਲ੍ਹਾ ਖੇਡ ਅਫ਼ਸਰ )

Spread the love
ਨਵਾਂ ਸ਼ਹਿਰ  :4 ਅਗਸਤ(ਜਤਿੰਦਰ ਪਾਲ ਸਿੰਘ ਕਲੇਰ ) =ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂ ‘ ਖੇਡਾਂ ਵਤਨ ਪੰਜਾਬ ਦੀਆਂ 2026-27 ‘ ਸੀਜਨ-4 ਦਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਦੇ ਤਹਿਤ ਬਲਾਕ ਪੱਧਰੀ ਖੇਡਾਂ 03 ਸਤੰਬਰ 2026 ਤੋਂ 15 ਸਤੰਬਰ 2026 ਤੱਕ ਚੱਲਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਵੰਦਨਾ ਚੌਹਾਨ ਜਿਲ੍ਹਾ ਖੇਡ ਅਫਸਰ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਇਹ ਬਲਾਕ ਪੱਧਰੀ ਖੇਡਾਂ ਜਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਵੱਖ-ਵੱਖ ਖੇਡ ਸਥਾਨਾ ਤੇ ਕਰਵਾਈਆਂ ਜਾਣਗੀਆਂ। ਉਹਨਾ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਤਹੱਈਆ ਹੈ ਕਿ ਇਹਨਾਂ ਖੇਡਾਂ ਵਿੱਚ ਵੱਧ ਤੋਂ ਵੱਧ ਖਿਡਾਰੀ/ਬੱਚੇ ਭਾਗ ਲੈ ਸਕਣ ਤਾਂ ਜੋ ਇਸ ਪੰਜਾਬ ਨੂੰ ਨਸ਼ਾ ਮੁਕਤ ਪੰਜਾਬ ਬਣਾਇਆ ਜਾ ਸਕੇ ਅਤੇ ਅੱਜ ਦੀ ਨੌਜਵਾਨ ਪੀੜੀ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ। ਇਸ ਸਬੰਧੀ ਖਿਡਾਰੀਆਂ ਦੀ ਰਜਿਸਟ੍ਰੇਸ਼ਨ ਵਿਭਾਗ ਦੀ online participation ਪੋਰਟਲ ਦੀ ਵੈਬਸਾਈਟ
 https”//sports.punjab.gov.in ਤੇ ਕਰਵਾਈ ਜਾ ਸਕਦੀ ਹੈ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *