ਬਲਾਕ ਸ੍ਰੀ ਮੁਕਤਸਰ ਸਾਹਿਬ ਵਿੱਚ 163 ਯੋਗ ਕਲਾਸਾਂ ਸਫਲਤਾਪੂਰਵਕ ਜਾਰੀ: ਜ਼ਿਲ੍ਹਾ ਯੋਗ ਕੋਆਰਡੀਨੇਟਰ

Spread the love
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਮਨਜੀਤ ਸਿੱਧੂ):-ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਲੋਕ ਭਲਾਈ ਮੁਹਿੰਮ ‘ਸੀ.ਐਮ. ਦੀ ਯੋਗਸ਼ਾਲਾ’ ਤਹਿਤ ਜ਼ਿਲ੍ਹੇ ਵਿੱਚ ਲੋਕ ਸਿਹਤ ਅਤੇ ਯੋਗ ਪ੍ਰਤੀ ਜਾਗਰੂਕ ਹੋ ਰਹੇ ਹਨ। ਇਹ ਮੁਹਿੰਮ ਲੋਕਾਂ ਨੂੰ ਸਿਹਤਮੰਦ ਅਤੇ ਤਣਾਅ-ਮੁਕਤ ਜੀਵਨ ਵੱਲ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਇਹ ਜਾਣਕਾਰੀ ਜ਼ਿਲ੍ਹਾ ਯੋਗ ਕੋਆਰਡੀਨੇਟਰ ਆਜ਼ਾਦ ਸਿੰਘ ਨੇ ਦਿੱਤੀ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਉਨ੍ਹਾਂ ਨੇ ਦੱਸਿਆ ਕਿ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ, ਵਾਰਡਾਂ, ਪਾਰਕਾਂ ਅਤੇ ਸਾਂਝੇ ਸਥਾਨਾਂ ‘ਤੇ ਨਿਯਮਿਤ ਤੌਰ ‘ਤੇ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਮੌਜੂਦਾ ਸਮੇਂ ਬਲਾਕ ਸ੍ਰੀ ਮੁਕਤਸਰ ਸਾਹਿਬ ਵਿੱਚ ਕੁੱਲ 163 ਯੋਗ ਕਲਾਸਾਂ ਸਫਲਤਾਪੂਰਵਕ ਚੱਲ ਰਹੀਆਂ ਹਨ, ਜਿਨ੍ਹਾਂ ਵਿੱਚ ਹਰ ਰੋਜ਼ ਵੱਡੀ ਗਿਣਤੀ ਵਿੱਚ ਮਹਿਲਾਵਾਂ, ਨੌਜਵਾਨਾਂ, ਬਜ਼ੁਰਗਾਂ ਅਤੇ ਵਿਦਿਆਰਥੀਆਂ ਵੱਲੋਂ ਭਾਗ ਲਿਆ ਜਾ ਰਿਹਾ ਹੈ।ਇਨ੍ਹਾਂ ਕਲਾਸਾਂ ਵਿੱਚ 34 ਯੋਗ ਟਰੇਨਰਾਂ ਵੱਲੋਂ ਯੋਗ ਆਸਨ, ਪ੍ਰਾਣਾਯਾਮ ਅਤੇ ਧਿਆਨ ਦੇ ਨਾਲ-ਨਾਲ ਸਿਹਤਮੰਦ ਜੀਵਨ ਸ਼ੈਲੀ ਅਤੇ ਤਣਾਅ ਪ੍ਰਬੰਧਨ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਨਿਯਮਿਤ ਯੋਗ ਅਭਿਆਸ ਨਾਲ ਲੋਕ ਸਰੀਰਕ ਅਤੇ ਮਾਨਸਿਕ ਤੌਰ ‘ਤੇ ਆਪਣੇ ਆਪ ਨੂੰ ਹੋਰ ਮਜ਼ਬੂਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਸੀ.ਐੱਮ. ਦੀ ਯੋਗਸ਼ਾਲਾ ਪ੍ਰੋਜੈਕਟ ਅਧੀਨ 17,349 ਮੈਂਬਰਾਂ ਦੀ ਰਜਿਸਟਰੇਸ਼ਨ ਇਹ ਦਰਸਾਉਂਦੀ ਹੈ ਕਿ ਲੋਕ ਆਪਣੇ ਸਿਹਤ ਪ੍ਰਤੀ ਗੰਭੀਰ ਹੋ ਰਹੇ ਹਨ।ਜ਼ਿਲ੍ਹਾ ਕੋਆਰਡੀਨੇਟਰ ਨੇ ਦੱਸਿਆ ਕਿ ਇਨ੍ਹਾਂ ਯੋਗ ਕਲਾਸਾਂ ਨਾਲ ਲੋਕਾਂ ਨੂੰ ਸਰਵਾਈਕਲ, ਬੈਕਪੇਨ, ਗੋਡਿਆਂ ਦਾ ਦਰਦ, ਸ਼ੁਗਰ, ਮਾਨਸਿਕ ਤਨਾਅ, ਸਾਈਟਿਕਾ, ਮੋਟਾਪਾ, ਮਾਈਗਰੇਨ, ਥਾਈਰਾਈਡ ਆਦਿ ਰੋਗਾਂ ਤੋਂ ਲਾਭ ਮਿਲਿਆ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਕਿ ਉਹ ਜ਼ਿਲੇ ਵਿਚ ਚੱਲ ਰਹੀਆਂ ਇੰਨ੍ਹਾ ਯੋਗ ਕਲਾਸਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।ਉਨ੍ਹਾਂ ਕਿਹਾ ਕਿ ਯੋਗਾ ਸਿਖਣ ਦੇ ਚਾਹਵਾਨਾਂ ਲਈ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ 76694-00500 ਸਥਾਪਿਤ ਕੀਤਾ ਹੈ, ਜਿਸ ’ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogsala.punjab.gov.in ’ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ’ਤੇ ਮਿਸ ਕਾਲ ਦੇ ਸਕਦੇ ਹਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *