ਬਲਾਚੌਰ , 26 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਬਲਾਚੌਰ ਦੇ ਪਿੰਡ ਅੱਜ ਪਿੰਡ ਮਹਿੰਦਪੁਰ ਵਿਖੇ ਆਪ ਆਗੂ ਅਸ਼ੋਕ ਕਟਾਰੀਆ ਜੀ ਵੱਲੋਂ “ਮੇਰੀ ਰਸੋਈ” ਉਪਰਾਲੇ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੀਆਂ ਲੋੜਾਂ ਬਾਰੇ ਵੀ ਗੱਲਬਾਤ ਕੀਤੀ। ਲੋਕ ਭਲਾਈ ਲਈ ਚੱਲ ਰਹੇ ਇਸ ਉਪਰਾਲੇ ਦਾ ਮਕਸਦ ਹਰ ਲੋੜਵੰਦ ਪਰਿਵਾਰ ਤੱਕ ਸਹਾਇਤਾ ਪਹੁੰਚਾਉਣਾ ਹੈ। ਮਨੁੱਖਤਾ ਦੀ ਸੇਵਾ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਜਿਹੇ ਸੇਵਾ ਕਾਰਜ ਨਿਰੰਤਰ ਜਾਰੀ ਰਹਿਣਗੇ।






