ਬਲਾਚੌਰ ਵਿਖੇ ਕਾਂਗਰਸ ਦੇ ਸੀਨੀਅਰ ਆਗੂਆਂ ਦਾ ਕੀਤਾ ਜਾਵੇਗਾ ਭਰਵਾਂ ਸਵਾਗਤ : ਕਿਸਾਨ ਵਿੰਗ ਪ੍ਰਧਾਨ ਕੁਲਦੀਪ  ਸਿੰਘ ਦੀਪਾ ਨਿੱਘੀ 

Spread the love
ਬਲਾਚੌਰ 4 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) :=ਕਾਂਗਰਸ ਪਾਰਟੀ ਨੂੰ ਬੂਥ ਪੱਧਰ ‘ਤੇ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਸਾਨ ਵਿੰਗ ਕਾਂਗਰਸ ਦੇ ਬਲਾਕ ਪ੍ਰਧਾਨ ਕੁਲਦੀਪ ਸਿੰਘ ਦੀਪਾ ਨਿੱਘੀ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਆਖਿਆ ਕਿ ਬਲਾਚੌਰ ਵਿਖੇ ਹੋਣ ਜਾ ਰਹੇ ਕਾਂਗਰਸ ਪਾਰਟੀ ਦੇ ਵਿਸ਼ੇਸ਼ ਸਮਾਗਮ ਦੌਰਾਨ ਪੁੱਜ ਰਹੇ ਸੀਨੀਅਰ ਆਗੂ ਭੁਪੇਸ਼ ਬਘੇਲ, ਪ੍ਰਧਾਨ ਰਾਜਾ ਵੜਿੰਗ ਸਮੇਤ ਹੋਰ ਉੱਚ ਆਗੂਆਂ ਦਾ ਸ਼ਹਿਰ ਵਿੱਚ ਹੁਮ-ਹੁਮਾ ਕੇ ਅਤੇ ਬਹੁਤ ਹੀ ਭਰਵਾਂ ਸਵਾਗਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਲਾਕੇ ਦੇ ਕਾਂਗਰਸੀ ਵਰਕਰ ਪਾਰਟੀ ਨਾਲ ਚੱਟਾਨ ਵਾਂਗ ਖੜ੍ਹੇ ਹਨ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਪੂਰੇ ਉਤਸ਼ਾਹ ਨਾਲ ਕੰਮ ਕਰ ਰਹੇ ਹਨ।ਉਹਨਾਂ ਅੱਗੇ ਕਿਹਾ ਕਿ ਕਾਂਗਰਸ ਦਾ ਹਰ ਇੱਕ ਆਗੂ ਤੇ ਵਰਕਰ ਰਾਹੁਲ ਗਾਂਧੀ ਦੀ ਸੋਚ ਅਤੇ ਵਿਚਾਰਧਾਰਾ ‘ਤੇ ਪਹਿਰਾ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਦਿੱਤੇ ਗਏ ਹੁਕਮਾਂ ਤੇ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਇਮਾਨਦਾਰੀ ਨਾਲ ਪਾਲਣਾ ਕਰ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਦੇ ਅੰਦਰ ਪੂਰਨ ਇੱਕਜੁੱਟਤਾ ਹੈ ਅਤੇ ਸਾਰੇ ਆਗੂ ਇਕੱਠੇ ਹੋ ਕੇ ਪਾਰਟੀ ਨੂੰ ਹੋਰ ਉੱਚਾਈਆਂ ‘ਤੇ ਲੈ ਕੇ ਜਾਣ ਲਈ ਯਤਨਸ਼ੀਲ ਹਨ।ਕੁਲਦੀਪ  ਸਿੰਘ ਦੀਪਾ ਨਿੱਘੀ ਨੇ ਸਪੱਸ਼ਟ ਕੀਤਾ ਕਿ ਚਾਹੇ ਹਲਕਾ ਬਲਾਚੌਰ ਹੋਵੇ ਜਾਂ ਨਵਾਂਸ਼ਹਿਰ, ਪਾਰਟੀ ਹਾਈਕਮਾਂਡ ਵੱਲੋਂ ਜਿਸ ਵੀ ਉਮੀਦਵਾਰ ਨੂੰ ਟਿਕਟ ਦੇ ਕੇ ਮੈਦਾਨ ਵਿੱਚ ਉਤਾਰਿਆ ਜਾਵੇਗਾ, ਉਸ ਦੀ ਪੂਰੇ ਜ਼ੋਰ-ਸ਼ੋਰ ਨਾਲ ਮਦਦ ਅਤੇ ਹਮਾਇਤ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਸਾਰੇ ਵਰਕਰ ਇੱਕਜੁੱਟ ਹੋ ਕੇ ਆਪਣੀ ਪੂਰੀ ਤਾਕਤ ਨਾਲ ਵੋਟ ਅਤੇ ਸਪੋਰਟ ਦੇ ਕੇ ਕਾਂਗਰਸ ਪਾਰਟੀ ਨੂੰ ਵੱਡੀ ਜਿੱਤ ਦਿਵਾਉਣ ਵਿੱਚ ਕੋਈ ਕਸਰ ਨਹੀਂ ਛੱਡਣਗੇ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *