ਬਲਾਚੌਰ ਵਿਖੇ ‘ਪ੍ਰਾਈਮ ਪੈੱਟ ਸ਼ਾਪ’ ਦਾ ਕੀਤਾ ਗਿਆ ਸ਼ੁਭ ਉਦਘਾਟਨ

Spread the love
ਬਲਾਚੌਰ, 23 ਜੁਲਾਈ (ਜਤਿੰਦਰਪਾਲ ਸਿੰਘ ਕਲੇਰ):=ਬਲਾਚੌਰ ਸ਼ਹਿਰ ਵਿਖੇ ਪਾਲਤੂ ਜਾਨਵਰਾਂ ਅਤੇ ਪਸ਼ੂ-ਪੰਛੀਆਂ ਨਾਲ ਜੁੜੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼ੁਰੂ ਕੀਤੀ ਗਈ ‘ਪ੍ਰਾਈਮ ਪੈੱਟ ਸ਼ਾਪ’ ਦਾ ਅੱਜ ਰਸਮੀ ਤੌਰ ‘ਤੇ ਸ਼ੁਭ ਉਦਘਾਟਨ ਕੀਤਾ ਗਿਆ। ਇਸ ਨਵੇਂ ਕਾਰੋਬਾਰ ਦੀ ਸ਼ੁਰੂਆਤ ਪਰਮ ਮਿੱਤਰ ਸਟੇਟ ਐਵਾਰਡੀ ਅਧਿਆਪਕ ਪਰਮਜੀਤ ਸਿੰਘ ਮਿੰਟੂ ਦੇ ਸਪੁੱਤਰ ਮਹਿਕਪ੍ਰੀਤ ਸਿੰਘ ਵੱਲੋਂ ਕੀਤੀ ਗਈ ਹੈ। ਇਸ ਉਦਘਾਟਨੀ ਸਮਾਰੋਹ ਦੌਰਾਨ ਅਸ਼ੋਕ ਕਟਾਰੀਆ ਵੱਲੋਂ ਰੀਬਨ ਕੱਟ ਕੇ ਸ਼ੁਭ ਆਰੰਭ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਉੱਚੇਚੇ ਤੌਰ ‘ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸ਼ਿਵਾਲਿਕ ਸਕੂਲ ਨਾਲ ਸਬੰਧਤ ਸੰਤੋਖ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਨਵੇਂ ਕਾਰੋਬਾਰ ਦੀ ਆਮਦ ‘ਤੇ ਪਹੁੰਚੀਆਂ ਸ਼ਖ਼ਸੀਅਤਾਂ ਨੇ ਸੰਚਾਲਕਾਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ। ਇਸ ਮੌਕੇ ਅਰਦਾਸ ਕੀਤੀ ਗਈ ਕਿ ਇਹ ਨਵਾਂ ਉਪਰਾਲਾ ਦਿਨ-ਦੁਗਣੀ ਰਾਤ-ਚੌਗਣੀ ਤਰੱਕੀ ਕਰਦਿਆਂ ਬੁਲੰਦੀਆਂ ਨੂੰ ਛੂਹੇ ਅਤੇ ਇਲਾਕੇ ਦੇ ਵਿਕਾਸ ਵਿੱਚ ਆਪਣਾ ਸਾਰਥਕ ਯੋਗਦਾਨ ਪਾਵੇ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *