ਬਲਾਚੌਰ ਸਿਟੀ ਪੁਲਿਸ ਵੱਲੋਂ 03 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ, ਮੁਕੱਦਮਾ ਦਰਜ

Spread the love
ਬਲਾਚੌਰ, 12 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਨਸ਼ਾ ਵਿਰੋਧੀ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਕਪਤਾਨ ਪੁਲਿਸ  ਤੁਸ਼ਾਰ ਗੁਪਤਾ ਅਤੇ ਸਬ ਡਵੀਜ਼ਨ ਬਲਾਚੌਰ ਦੇ ਉਪ ਕਪਤਾਨ ਪੁਲਿਸ ਹੇਮੰਤ ਮਲਹੋਤਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਚੌਰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਇੱਕ ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਬਲਾਚੌਰ ਦੀ ਮੁੱਖ ਅਫ਼ਸਰ ਇੰਸਪੈਕਟਰ ਰਾਜਪਰਵਿੰਦਰ ਕੌਰ ਦੀ ਯੋਗ ਅਗਵਾਈ ਹੇਠ ਹੈੱਡ ਕਾਂਸਟੇਬਲ ਨਰਿੰਦਰ ਸਿੰਘ ਆਪਣੇ ਸਾਥੀ ਕਰਮਚਾਰੀਆਂ ਸਮੇਤ ਇਲਾਕੇ ਵਿੱਚ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਲਈ ਗਸ਼ਤ ‘ਤੇ ਸਨ। ਇਹ ਪੁਲਿਸ ਪਾਰਟੀ ਜਦੋਂ ਮੇਨ ਚੌਕ ਬਲਾਚੌਰ ਤੋਂ ਹੁੰਦੇ ਹੋਏ ਕੰਗਣਾ ਪੁਲ ਸਾਈਡ ਵੱਲ ਜਾ ਰਹੀ ਸੀ,  ਜਿਉਂ ਹੀ ਉਹ ਸ਼ਨੀ ਦੇਵ ਮੰਦਰ ਬਲਾਚੌਰ ਤੋਂ ਥੋੜ੍ਹਾ ਪਿੱਛੇ ਕੱਚੇ ਰਸਤੇ ਕੋਲ ਪਹੁੰਚੇ, ਤਾਂ ਸਾਹਮਣੇ ਤੋਂ ਇੱਕ ਨੌਜਵਾਨ ਸ਼ਨੀ ਦੇਵ ਮੰਦਰ ਵਾਲੀ ਸਾਈਡ ਤੋਂ ਮੇਨ ਸੜਕ ਵੱਲ ਪੈਦਲ ਆਉਂਦਾ ਦਿਖਾਈ ਦਿੱਤਾ। ਪੁਲਿਸ ਦੀ ਸਰਕਾਰੀ ਗੱਡੀ ਨੂੰ ਦੇਖ ਕੇ ਘਬਰਾਏ ਨੌਜਵਾਨ ਨੇ ਇੱਕ ਲਿਫ਼ਾਫ਼ੀ ਘਾਹ-ਫੂਸ ਵਿੱਚ ਸੁੱਟ ਦਿੱਤੀ। ਨੌਜਵਾਨ ਦੀ ਇਸ ਸ਼ੱਕੀ ਹਰਕਤ ਨੂੰ ਦੇਖਦੇ ਹੋਏ ਪੁਲਿਸ ਪਾਰਟੀ ਨੇ ਤੁਰੰਤ ਮੁਸਤੈਦੀ ਦਿਖਾਈ ਅਤੇ ਉਸ ਨੂੰ ਕਾਬੂ ਕਰ ਲਿਆ। ਫੜੇ ਗਏ ਆਰੋਪੀ ਦੀ ਪਛਾਣ ਰਾਜੇਸ਼ ਕੁਮਾਰ ਉਰਫ਼ ਭਿੰਡੀ ਪੁੱਤਰ ਉਂਕਾਰ ਨਾਥ, ਵਾਸੀ ਵਾਰਡ ਨੰਬਰ 7 ਬਲਾਚੌਰ ਵਜੋਂ ਹੋਈ ਹੈ। ਮੌਕੇ ‘ਤੇ ਸੁੱਟੀ ਗਈ ਲਿਫ਼ਾਫ਼ੀ ਦੀ ਜਾਂਚ ਕਰਨ ‘ਤੇ ਉਸ ਵਿੱਚੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਆਰੋਪੀ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
  • Related Posts

    ਕਪੂਰਥਲਾ ਵਿੱਚ ਭਾਜਪਾ ਦੀ ਮਹੱਤਵਪੂਰਨ ਮੀਟਿੰਗ,ਸੰਗਠਨ ਮੰਤਰੀ ਨੇ ਕੀਤੀ ਸ਼ਿਰਕਤ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਨੂੰ ਬੂਥ ਪੱਧਰ ਤੇ ਸੰਗਠਨ ਨੂੰ ਮਜ਼ਬੂਤ ​​ਕਰਨਾ ਚਾਹੀਦਾ ਹੈ-ਸ਼੍ਰੀ ਨਿਵਾਸੁਲੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਵਰਕਰਾਂ ਨੂੰ ਸੇਵਾ,ਸੁਸ਼ਾਸਨ ਅਤੇ ਵਿਕਾਸ ਦਾ ਪ੍ਰਣ ਹਰ ਘਰ ਤੱਕ ਲੈ ਕੇ ਜਾਣਾ ਚਾਹੀਦਾ ਹੈ-ਖੋਜੇਵਾਲ

    Spread the love

    Spread the love ਕਪੂਰਥਲਾ, 12 ਜੁਲਾਈ ( ਕੌੜਾ )- ਵਿਰਾਸਤੀ ਸ਼ਹਿਰ ਦੇ ਪਿੰਡ ਖੋਜੇਵਾਲ ਵਿਖੇ ਭਾਜਪਾ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਮੀਟਿੰਗ।ਇਸ…

    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਸਿੱਖਿਆ ਪ੍ਰਸਾਰ ਵੈਨ ਚੋਟੀਆਂ ਤੇ ਕੋਟਭਾਈ ਵਿਖੇ ਪਹੁੰਚੀ

    Spread the love

    Spread the loveਗਿੱਦੜਬਾਹਾ, 12 ਜੁਲਾਈ (ਲਖਵੀਰ ਸਿੰਘ ਧੂਲਕੋਟੀਆ)-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ…

    Leave a Reply

    Your email address will not be published. Required fields are marked *