ਬਲਾਚੌਰ ਸਿਟੀ ਪੁਲਿਸ ਵੱਲੋਂ 3 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ, ਪਹਿਲਾਂ ਵੀ ਦਰਜ ਹੈ ਨਸ਼ਾ ਤਸਕਰੀ ਦਾ ਮਾਮਲਾ

Spread the love
ਬਲਾਚੌਰ, 8 ਅਗਸਤ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਸਿਟੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਡੀ ਮੁਹਿੰਮ ਤਹਿਤ ਇੱਕ ਨੌਜਵਾਨ ਨੂੰ 3 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਆਰੋਪੀ ਦੀ ਪਛਾਣ ਭਾਨੂ ਪ੍ਰਤਾਪ ਪੁੱਤਰ ਨਰਿੰਦਰ ਕੁਮਾਰ ਵਾਸੀ ਵਾਰਡ ਨੰਬਰ 12, ਬਲਾਚੌਰ ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਸਿਟੀ ਬਲਾਚੌਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹੈਡ ਕਾਂਸਟੇਬਲ ਨਰਿੰਦਰ ਸਿੰਘ ਆਪਣੀ ਪੁਲਿਸ ਟੀਮ ਨਾਲ ਚੈਕਿੰਗ ਲਈ ਮੇਨ ਚੌਂਕ ਬਲਾਚੌਰ ਤੋਂ ਕੰਗਣਾ ਪੁਲ ਸਾਈਡ ਵੱਲ ਗਸ਼ਤ ਕਰ ਰਹੇ ਸਨ। ਜਦੋਂ ਪੁਲਿਸ ਟੀਮ ਸ਼ਨੀ ਦੇਵ ਮੰਦਰ ਬਲਾਚੌਰ ਤੋਂ ਥੋੜ੍ਹਾ ਅੱਗੇ ਕੱਚੇ ਰਸਤੇ ਪਾਸ ਪੁੱਜੀ, ਤਾਂ ਸ਼ਨੀ ਦੇਵ ਮੰਦਰ ਵਾਲੀ ਸਾਈਡ ਤੋਂ ਇੱਕ ਨੌਜਵਾਨ ਦਿਖਾਈ ਦਿੱਤਾ। ਪੁਲਿਸ ਨੂੰ ਦੇਖ ਕੇ ਉਕਤ ਨੌਜਵਾਨ ਘਬਰਾ ਗਿਆ ਅਤੇ ਉਸ ਨੇ ਇੱਕ ਲਿਫ਼ਾਫ਼ੀ ਕੱਢ ਕੇ ਨੇੜੇ ਝਾੜੀਆਂ ਵਿੱਚ ਸੁੱਟ ਦਿੱਤੀ। ਸ਼ੱਕ ਪੈਣ ‘ਤੇ ਹੈਡ ਕਾਂਸਟੇਬਲ ਨਰਿੰਦਰ ਸਿੰਘ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਕਤ ਨੌਜਵਾਨ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ। ਉਸ ਵੱਲੋਂ ਝਾੜੀਆਂ ‘ਚੋਂ ਸੁੱਟੀ ਲਿਫ਼ਾਫ਼ੀ ਚੈਕ ਕਰਨ ‘ਤੇ ਉਸ ਵਿੱਚੋਂ 03 ਗ੍ਰਾਮ ਹੈਰੋਇਨ ਬਰਾਮਦ ਹੋਈ। ਉਕਤ ਆਰੋਪੀ ਖਿਲਾਫ਼ ਪਹਿਲਾਂ ਵੀ ਥਾਣਾ ਸਿਟੀ ਬਲਾਚੌਰ ਵਿਖੇ ਮੁਕੱਦਮਾ ਦਰਜ ਹੈ।
  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *