ਬਲਾਚੌਰ ਹਲਕੇ ਦੇ ਕਿਸਾਨਾਂ ਲਈ ਵੱਡੀ ਖੁਸ਼ਖਬਰੀ: ਕਾਠਗੜ੍ਹ-ਪਨਿਆਲੀ ਲਿਫਟ ਇਰੀਗੇਸ਼ਨ ਪ੍ਰੋਜੈਕਟ-2 ਦਾ ਕੰਮ ਜੰਗੀ ਪੱਧਰ ‘ਤੇ ਜਾਰੀ, ‘ਆਪ’ ਆਗੂ ਕਰਨਵੀਰ ਕਟਾਰੀਆ ਵੱਲੋਂ ਪਿੰਡ ਨਿੱਘੀ ਵਿਖੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ

Spread the love
ਬਲਾਚੌਰ, 17 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ) :=ਹਲਕਾ ਬਲਾਚੌਰ ਦੇ ਲੋਕਾਂ ਅਤੇ ਖਾਸ ਕਰਕੇ ਕਿਸਾਨੀ ਨੂੰ ਸਿੰਚਾਈ ਦੇ ਪਾਣੀ ਦੀ ਸਹੂਲਤ ਦੇਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੀਨੀਅਰ ਆਗੂ ਕਰਨਵੀਰ ਕਟਾਰੀਆ ਵੱਲੋਂ ਅੱਜ ਪਿੰਡ ਨਿੱਘੀ ਵਿਖੇ ਚੱਲ ਰਹੇ ‘ਕਾਠਗੜ੍ਹ-ਪਨਿਆਲੀ ਲਿਫਟ ਇਰੀਗੇਸ਼ਨ ਪ੍ਰੋਜੈਕਟ-2’ ਦੇ ਸਟੇਜ ਟੂ (ਦੂਜੇ ਪੜਾਅ) ਦੇ ਨਿਰਮਾਣ ਕਾਰਜਾਂ ਦਾ ਉਚੇਚੇ ਤੌਰ ‘ਤੇ ਜਾਇਜ਼ਾ ਲਿਆ ਗਿਆ। ਇਸ ਮੌਕੇ ਚੱਲ ਰਹੇ ਕੰਮ ਦਾ ਨਿਰੀਖਣ ਕਰਦਿਆਂ ਕਰਨਵੀਰ ਕਟਾਰੀਆ ਨੇ ਦੱਸਿਆ ਕਿ ਇਲਾਕੇ ਦੇ ਲੋਕਾਂ ਦੀ ਸਹੂਲਤ ਲਈ ਇਹ ਵਿਕਾਸ ਕਾਰਜ ਬਹੁਤ ਹੀ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਉਨ੍ਹਾਂ ਮੌਕੇ ਦੀ ਸਥਿਤੀ ਦਿਖਾਉਂਦਿਆਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਤਹਿਤ ਜ਼ਮੀਨ ਦੇ ਹੇਠਾਂ ਤਕਰੀਬਨ 13 ਮੀਟਰ ਦੀ ਵੱਡੀ ਡੂੰਘਾਈ ‘ਤੇ ਪਾਈਪਲਾਈਨ ਵਿਛਾਉਣ ਦਾ ਕੰਮ ਚੱਲ ਰਿਹਾ ਹੈ, ਜੋ ਕਿ ਤਕਨੀਕੀ ਪੱਖੋਂ ਇੱਕ ਵੱਡੀ ਪ੍ਰਾਪਤੀ ਹੈ।ਇਸ ਪ੍ਰੋਜੈਕਟ ਦੀਆਂ ਬਾਰੀਕੀਆਂ ਅਤੇ ਤਕਨੀਕੀ ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਆਗੂ ਕਰਨਵੀਰ ਕਟਾਰੀਆ ਨੇ ਦੱਸਿਆ ਕਿ ਨਹਿਰ ਤੋਂ ਆਉਣ ਵਾਲੀ ਇਸ ਲਾਈਨ ਰਾਹੀਂ ਪਾਣੀ ਨੂੰ ਕਲਾਰ ਵਿਖੇ ਲਿਜਾਇਆ ਜਾਵੇਗਾ, ਜਿੱਥੇ ਇੱਕ ਵਿਸ਼ੇਸ਼ ਡੈਮ (ਸਟੋਰੇਜ ਟੈਂਕ) ਤਿਆਰ ਕੀਤਾ ਜਾ ਰਿਹਾ ਹੈ। ਇਸ ਡੈਮ ਦੀ ਸਮਰੱਥਾ ਇੰਨੀ ਵੱਡੀ ਹੋਵੇਗੀ ਕਿ ਇਸ ਵਿੱਚ ਤਕਰੀਬਨ 4 ਲੱਖ ਲੀਟਰ ਪਾਣੀ ਸਟੋਰ ਕੀਤਾ ਜਾ ਸਕੇਗਾ, ਜੋ ਕਿ ਲੋੜ ਵੇਲੇ ਇਲਾਕੇ ਦੀ ਸਿੰਚਾਈ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਨਹਿਰ ਦੀ ਮੌਜੂਦਾ ਸਥਿਤੀ ਤੋਂ ਕਲਾਰ ਦੀ ਉਚਾਈ ਤਕਰੀਬਨ 100 ਮੀਟਰ ਹੈ, ਜੋ ਕਿ ਫੁੱਟਾਂ ਦੇ ਹਿਸਾਬ ਨਾਲ ਸਵਾ 300 ਫੁੱਟ ਦੇ ਕਰੀਬ ਬਣਦੀ ਹੈ। ਇੰਨੀ ਉਚਾਈ ‘ਤੇ ਲਿਫਟ ਇਰੀਗੇਸ਼ਨ ਰਾਹੀਂ ਪਾਣੀ ਪਹੁੰਚਾਉਣਾ ਇਲਾਕੇ ਲਈ ਇੱਕ ਇਤਿਹਾਸਕ ਕਦਮ ਹੈ। ਕਰਨਵੀਰ ਕਟਾਰੀਆ ਨੇ ਹਲਕਾ ਨਿਵਾਸੀਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਪ੍ਰੋਜੈਕਟ ਦਾ ਕੰਮ ਬਹੁਤ ਹੀ ਜਲਦੀ ਮੁਕੰਮਲ ਕਰ ਲਿਆ ਜਾਵੇਗਾ ਅਤੇ ਬਿਨਾਂ ਕਿਸੇ ਦੇਰੀ ਦੇ ਹਲਕੇ ਦੇ ਕਿਸਾਨਾਂ ਅਤੇ ਆਮ ਲੋਕਾਂ ਦੇ ਖੇਤਾਂ ਤੱਕ ਸਿੰਚਾਈ ਦਾ ਪਾਣੀ ਪਹੁੰਚਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ, ਜਿਸ ਨਾਲ ਇਲਾਕੇ ਦੀ ਆਰਥਿਕਤਾ ਅਤੇ ਖੇਤੀਬਾੜੀ ਨੂੰ ਇੱਕ ਨਵੀਂ ਹੱਲਾਸ਼ੇਰੀ ਮਿਲੇਗੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *