ਬਹੁਜਨ ਨਾਇਕ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਖੁਆਸਪੁਰਾ ਵਿਖੇ ਹੋਵੇਗਾ ਵਿਸ਼ੇਸ਼ ਸਮਾਗਮ ਸਾਬਕਾ ਸਰਪੰਚ ਜਸਵਿੰਦਰ ਸਿੰਘ ਜੱਸੀ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਵੀ ਲਗਾਇਆ ਜਾਵੇਗਾ

Spread the love
ਰੂਪਨਗਰ, 26 ਸਤੰਬਰ:ਦਲਜੀਤ ਚਨੌਲੀ  ਬਹੁਜਨ ਨਾਇਕ ਸਾਹਿਬ ਸ੍ਰੀ ਕਾਂਸ਼ੀ ਰਾਮ ਯਾਦਗਾਰੀ ਮਿਸ਼ਨ ਸੁਸਾਇਟੀ, ਜ਼ਿਲ੍ਹਾ ਰੂਪਨਗਰ ਵੱਲੋਂ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਪ੍ਰੀ-ਨਿਰਵਾਣ ਦਿਵਸ ਸਬੰਧੀ ਅੱਜ ਗੁਰੂ ਰਵਿਦਾਸ ਧਰਮਸ਼ਾਲਾ, ਨੇੜੇ ਰਾਧਾ ਸੁਆਮੀ ਸਤਿਸੰਗ ਭਵਨ ਰੂਪਨਗਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਸ. ਗੁਰਦਰਸ਼ਨ ਸਿੰਘ ਢੋਲਣਮਾਜਰਾ ਨੇ ਕੀਤੀ। ਇਸ ਦੌਰਾਨ 9 ਅਕਤੂਬਰ 2026 ਨੂੰ ਬਹੁਜਨ ਸਮਾਜ ਦੀ ਰਾਜਧਾਨੀ ਵਜੋਂ ਜਾਣੇ ਜਾਂਦੇ ਖੁਆਸਪੁਰਾ ਵਿਖੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਮੀਟਿੰਗ ਦੌਰਾਨ ਸਮਾਗਮ ਨੂੰ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਜ਼ਿੰਮੇਵਾਰੀਆਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ ਹੋਣ ਵਾਲੇ ਇਸ ਸਮਾਗਮ ਦੌਰਾਨ ਸਵਰਗੀ ਸ. ਜਸਵਿੰਦਰ ਸਿੰਘ ਜੱਸੀ ਸਾਬਕਾ ਸਰਪੰਚ ਪਿੰਡ ਖੁਆਸਪੁਰਾ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਖ਼ੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਮੀਟਿੰਗ ਵਿੱਚ ਕਿਹਾ ਗਿਆ ਕਿ ਖ਼ੂਨਦਾਨ ਮਨੁੱਖਤਾ ਦੀ ਸੇਵਾ ਦਾ ਮਹਾਨ ਕਾਰਜ ਹੈ ਅਤੇ ਸਵਰਗੀ ਜਸਵਿੰਦਰ ਸਿੰਘ ਜੱਸੀ ਦੀ ਯਾਦ ਵਿੱਚ ਇਹ ਉਪਰਾਲਾ ਉਨ੍ਹਾਂ ਪ੍ਰਤੀ ਸੱਚੀ ਸ਼ਰਧਾਂਜਲੀ ਹੋਣ ਦੇ ਨਾਲ-ਨਾਲ ਸਮਾਜ ਪ੍ਰਤੀ ਜ਼ਿੰਮੇਵਾਰੀ ਨਿਭਾਉਣ ਦਾ ਸਾਰਥਕ ਯਤਨ ਹੋਵੇਗਾ।ਆਗੂਆਂ ਨੇ ਦੱਸਿਆ ਕਿ ਸਮਾਗਮ ਦਾ ਉਦੇਸ਼ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਜੀਵਨ, ਸੰਘਰਸ਼, ਵਿਚਾਰਧਾਰਾ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਲੋਕਾਂ ਨੂੰ ਪ੍ਰੇਰਿਤ ਕਰਨਾ ਹੈ। ਉਨ੍ਹਾਂ ਸਮੂਹ ਸਾਥੀਆਂ, ਸਮਾਜਿਕ ਜਥੇਬੰਦੀਆਂ ਅਤੇ ਇਲਾਕਾ ਵਾਸੀਆਂ ਨੂੰ ਸਮਾਗਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੇ ਨਾਲ-ਨਾਲ ਖ਼ੂਨਦਾਨ ਕੈਂਪ ਵਿੱਚ ਵੀ ਉਤਸ਼ਾਹ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ।ਇਸ ਮੌਕੇ ਜਗਦੀਸ਼ ਸਿੰਘ ਹਵੇਲੀ, ਗੁਰਦਰਸ਼ਨ ਸਿੰਘ ਢੋਲਣਮਾਜਰਾ, ਡਾ. ਰਾਜੇਸ਼ ਬੱਗਣ, ਤਰਸੇਮ ਚੰਦ ਬੈਂਸ, ਪ੍ਰੇਮ ਸਿੰਘ ਫਿੱਡੇ ਸਰਪੰਚ, ਗੁਰਦੇਵ ਸਿੰਘ ਡੱਬਰੀ, ਸੁਰਜੀਤ ਸਿੰਘ ਖੁਆਸਪੁਰਾ, ਖੁਸ਼ਹਾਲ ਸਿੰਘ ਖੁਆਸਪੁਰਾ ਸਮੇਤ ਹੋਰ ਸਾਥੀ ਹਾਜ਼ਰ ਸਨ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *