ਬਾਘੀਆਂ ਦੀ ਸਿਆਸੀ ਸ਼ਮੂਲੀਅਤ ’ਤੇ ਅਕਾਲੀ ਆਗੂਆਂ ਦਾ ਪਲਟਵਾਰ’ ਬਲਜਿੰਦਰ ਸਿੰਘ ਦੇ ‘ਆਪ’ ’ਚ ਜਾਣ ਦੀ ਖ਼ਬਰ ਨੂੰ ਦੱਸਿਆ ਗੁੰਮਰਾਹਕੁੰਨ, ਕਿਹਾ—ਲੰਮੇ ਸਮੇਂ ਤੋਂ ਅਕਾਲੀ ਦਲ ਨਾਲ ਨਹੀਂ ਕੋਈ ਸਬੰਧ

Spread the love
ਜਗਰਾਉਂ13 ਸਤੰਬਰ (ਜਸਵਿੰਦਰ ਸਿੰਘ ਡਾਂਗੀਆ) ਪਿੰਡ ਬਾਘੀਆਂ ਵਿਖੇ ਆਮ ਆਦਮੀ ਪਾਰਟੀ ਵੱਲੋਂ ਕਰਵਾਏ ਗਏ ਸਾਂਝੇ ਇਕੱਠ ਤੋਂ ਬਾਅਦ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਉਸ ਖ਼ਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਬੇਬੁਨਿਆਦ ਕਰਾਰ ਦਿੱਤਾ ਹੈ, ਜਿਸ ਵਿੱਚ ਪੰਚਾਇਤ ਮੈਂਬਰ ਬਲਜਿੰਦਰ ਸਿੰਘ ਵੱਲੋਂ ਅਕਾਲੀ ਦਲ ਛੱਡ ਕੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਦਾਅਵਾ ਕੀਤਾ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਤਜਿੰਦਰਪਾਲ ਸਿੰਘ ਕੰਨੀਆਂ, ਸਰਕਲ ਪ੍ਰਧਾਨ ਗਿੱਦੜਵਿੰਡੀ ਕਲਦੀਪ ਸਿੰਘ ਅਤੇ ਪ੍ਰਧਾਨ ਸਰਿੰਦਰ ਸਿੰਘ ਪਰਜੀਆਂ ਬਿਆਰੀਪੁਰ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਬਲਜਿੰਦਰ ਸਿੰਘ ਦੇ ‘ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਣ’ ਸਬੰਧੀ ਪ੍ਰਕਾਸ਼ਿਤ ਖ਼ਬਰ ਸਿਆਸੀ ਤੌਰ ’ਤੇ ਗੁੰਮਰਾਹਕੁੰਨ ਹੈ। ਉਨ੍ਹਾਂ ਕਿਹਾ ਕਿ ਇਸ ਵਿਅਕਤੀ ਦਾ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਸਿਆਸੀ ਸਬੰਧ ਨਹੀਂ ਹੈ |ਅਕਾਲੀ ਆਗੂਆਂ ਨੇ ਦਾਅਵਾ ਕੀਤਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਬਲਜਿੰਦਰ ਸਿੰਘ ਵੱਖ-ਵੱਖ ਸਿਆਸੀ ਪਾਰਟੀਆਂ ਵਿੱਚ ਉੱਠਕ-ਬੈਠਕ ਕਰਦਾ ਆ ਰਿਹਾ ਹੈ। ਇਸ ਲਈ ਉਸ ਨੂੰ ਅਕਾਲੀ ਦਲ ਦਾ ਆਗੂ ਜਾਂ ਸਰਗਰਮ ਵਰਕਰ ਦੱਸ ਕੇ ‘ਆਪ’ ਵਿੱਚ ਸ਼ਾਮਲ ਹੋਣ ਨੂੰ ਵੱਡੀ ਸਿਆਸੀ ਪ੍ਰਾਪਤੀ ਵਜੋਂ ਪੇਸ਼ ਕਰਨਾ ਤੱਥਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਕੋਲ ਕੋਈ ਵੱਡੀ ਸਿਆਸੀ ਪ੍ਰਾਪਤੀ ਹੈ ਤਾਂ ਉਸ ਨੂੰ ਤੱਥਾਂ ਸਮੇਤ ਲੋਕਾਂ ਸਾਹਮਣੇ ਰੱਖਿਆ ਜਾਵੇ। ਉਨ੍ਹਾਂ ‘ਆਪ’ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਅਕਾਲੀ ਦਲ ਨਾਲ ਨਾ ਜੁੜੇ ਵਿਅਕਤੀ ਨੂੰ ਅਕਾਲੀ ਆਗੂ ਜਾਂ ਵਰਕਰ ਦੱਸ ਕੇ ਆਪਣੀ ਸਿਆਸੀ ਤਾਕਤ ਦਾ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਅਕਾਲੀ ਆਗੂਆਂ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਕੋਈ ਵੀ ਸਰਗਰਮ ਵਰਕਰ ਜਾਂ ਅਹੁਦੇਦਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਨਹੀਂ ਹੋਇਆ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਦੇ ਵਰਕਰ ਆਪਣੀ ਮਾਂ ਪਾਰਟੀ ਨਾਲ ਚੱਟਾਨ ਵਾਂਗ ਖੜ੍ਹੇ ਹਨ ਅਤੇ ਪਾਰਟੀ ਦੀ ਲੀਡਰਸ਼ਿਪ ਤੇ ਹਲਕੇ ਦੇ ਸਾਥੀਆਂ ਨਾਲ ਪੂਰੀ ਮਜ਼ਬੂਤੀ ਨਾਲ ਡਟੇ ਹੋਏ ਹਨ। ਉਨ੍ਹਾਂ ਕਿਹਾ ਕਿ ਅਖ਼ਬਾਰਾਂ ਵਿੱਚ ਖ਼ਬਰਾਂ ਪ੍ਰਕਾਸ਼ਿਤ ਕਰਵਾ ਕੇ ਸਿਆਸੀ ਗਿਣਤੀ ਵਧਾਉਣ ਨਾਲ ਜ਼ਮੀਨੀ ਹਕੀਕਤ ਨਹੀਂ ਬਦਲਦੀ। ਲੋਕ ਸਭ ਜਾਣਦੇ ਹਨ ਕਿ ਕੌਣ ਕਿਸ ਪਾਰਟੀ ਨਾਲ ਖੜ੍ਹਾ ਹੈ ਅਤੇ ਕੌਣ ਸਿਆਸੀ ਤਸਵੀਰ ਬਣਾਉਣ ਲਈ ਇਕੱਠਾਂ ਨੂੰ ਵੱਡੀ ਸਿਆਸੀ ਜਿੱਤ ਵਜੋਂ ਪੇਸ਼ ਕਰ ਰਿਹਾ ਹੈ। ਅੰਤ ਵਿੱਚ ਅਕਾਲੀ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਪੂਰੇ ਜੋਸ਼ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *