ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

Spread the love
ਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਜਥੇਦਾਰ ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਉਨ੍ਹਾਂ ਦੇ ਪੈਟਰੋਲ ਪੰਪ ’ਤੇ ਪਹੁੰਚ ਕੇ ਪਰਿਵਾਰ ਅਤੇ ਸਮੂਹ ਸਟਾਫ਼ ਨੂੰ ਆਪਣਾ ਅਸ਼ੀਰਵਾਦ ਬਖ਼ਸ਼ਿਆ।ਸੁਰਜੀਤ ਸਿੰਘ ਨੇ ਕਿਹਾ ਕਿ ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਦੀ ਪਵਿੱਤਰ ਹਜ਼ੂਰੀ ਵਿੱਚ ਬੈਠਣਾ ਅਤੇ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਕਰਨਾ ਉਨ੍ਹਾਂ ਲਈ ਬੇਹੱਦ ਮਾਣ ਅਤੇ ਸੁਭਾਗ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਬਾਬਾ ਜੀ ਦਾ ਉਨ੍ਹਾਂ ਦੇ ਪਰਿਵਾਰ ਨਾਲ ਹਮੇਸ਼ਾ ਹੀ ਪਿਆਰ ਅਤੇ ਸਨੇਹ ਰਿਹਾ ਹੈ ਅਤੇ ਜਦੋਂ ਵੀ ਬਾਬਾ ਜੀ ਉਨ੍ਹਾਂ ਕੋਲ ਪਹੁੰਚਦੇ ਹਨ ਤਾਂ ਆਪਣਾ ਕੀਮਤੀ ਸਮਾਂ ਦੇ ਕੇ ਪਿਆਰ ਭਰਿਆ ਅਸ਼ੀਰਵਾਦ ਬਖ਼ਸ਼ਦੇ ਹਨ।ਉਨ੍ਹਾਂ ਕਿਹਾ ਕਿ ਬਾਬਾ ਬਲਬੀਰ ਸਿੰਘ ਜੀ ਦੀ ਸਾਦਗੀ, ਧਾਰਮਿਕ ਸੇਵਾ ਅਤੇ ਪੰਥ ਪ੍ਰਤੀ ਸਮਰਪਣ ਸੰਗਤ ਲਈ ਪ੍ਰੇਰਣਾ ਦਾ ਸਰੋਤ ਹੈ। ਬਾਬਾ ਜੀ ਦੀ ਪਵਿੱਤਰ ਹਜ਼ੂਰੀ ਪ੍ਰਾਪਤ ਹੋਣ ਨਾਲ ਉਨ੍ਹਾਂ ਦਾ ਪਰਿਵਾਰ ਆਪਣੇ ਆਪ ਨੂੰ ਖੁਸ਼ਕਿਸਮਤ ਅਤੇ ਧੰਨ ਮਹਿਸੂਸ ਕਰਦਾ ਹੈ। ਇਸ ਮੌਕੇ ਸੁਰਜੀਤ ਸਿੰਘ ਨੇ ਬਾਬਾ ਜੀ ਦਾ ਪੈਟਰੋਲ ਪੰਪ ’ਤੇ ਪਹੁੰਚਣ ਅਤੇ ਆਪਣਾ ਅਸ਼ੀਰਵਾਦ ਦੇਣ ਲਈ ਦਿਲੋਂ ਧੰਨਵਾਦ ਕੀਤਾ।
ਵਾਹਿਗੁਰੂ ਜੀ ਕਾ ਖ਼ਾਲਸਾ॥
ਵਾਹਿਗੁਰੂ ਜੀ ਕੀ ਫ਼ਤਹਿ
  • Related Posts

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    Leave a Reply

    Your email address will not be published. Required fields are marked *