ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਅਧਿਆਪਕ ਦਿਵਸ ਮਨਾਇਆ, ਸ਼ਾਨਦਾਰ ਨਤੀਜੇ ਦੇਣ ਵਾਲੇ ਅਧਿਆਪਕ ਸਨਮਾਨਿਤ 

Spread the love
ਝਬਾਲ 6 ਸਤੰਬਰ (ਮੱਖਣ ਮਨੋਜ)ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ 5 ਸਤੰਬਰ ਨੂੰ ਅਧਿਆਪਕ ਦਿਵਸ ਮਨਾਇਆ ਗਿਆ। ਜਿਸ ਵਿੱਚ ਭਾਰਤ ਦੇ ਪਹਿਲੇ ਉਪ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਜੀ ਨੂੰ ਯਾਦ ਕੀਤਾ ਗਿਆ।ਇਸ ਮੌਕੇ ਡਾ. ਅਮਰਬੀਰ ਸਿੰਘ, ਪ੍ਰੋ. ਸੁਖਪਾਲ ਕੌਰ ਅਤੇ ਪ੍ਰੋ. ਸੁਰਿੰਦਰ ਸਿੰਘ ਨੇ ਨਵੀਂ ਸਿੱਖਿਆ ਪ੍ਰਣਾਲੀ ਉੱਤੇ ਚਰਚਾ ਕੀਤੀ ਅਤੇ ਉਸ ਦੇ ਹੋਣ ਵਾਲੇ ਮਾੜੇ ਤੇ ਚੰਗੇ ਨਤੀਜਿਆਂ ਬਾਰੇ ਗੱਲ ਕੀਤੀ।ਇਸ ਸਮਾਗਮ ਦੌਰਾਨ ਪ੍ਰਿੰਸੀਪਲ ਡਾ. ਕਰਮਜੀਤ ਸਿੰਘ ਬੇਦੀ ਨੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਪਿਛਲੇ ਸ਼ਾਨਦਾਰ ਨਤੀਜੇ ਦੇਣ ਵਾਲੇ ਅਧਿਆਪਕਾਂ ਨੂੰ ਸਨਮਾਨ ਚਿੰਨ੍ਹ ਭੇਟ ਕੀਤੇ।ਇਸ ਸਮੇਂ ਦੌਰਾਨ ਸੁਪਰਡੈਂਟ ਸ. ਤਜਿੰਦਰਜੀਤ ਸਿੰਘ, ਡਾ. ਅਮਰਬੀਰ ਸਿੰਘ, ਪ੍ਰੋ. ਸੁਰਿੰਦਰ ਸਿੰਘ, ਪ੍ਰੋ. ਇੰਦਰਜੀਤ ਸਿੰਘ, ਪ੍ਰੋ. ਸੁਖਪਾਲ ਕੌਰ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਅਕਵਿੰਦਰ ਕੌਰ, ਪ੍ਰੋ. ਚੰਦਪ੍ਰੀਤ ਕੌਰ, ਪ੍ਰੋ. ਪਲਵਿੰਦਰ ਕੌਰ, ਪ੍ਰੋ. ਸਿਮਰਨਜੀਤ ਕੌਰ, ਪ੍ਰੋ. ਕਵਲਪ੍ਰੀਤ ਕੌਰ, ਪ੍ਰੋ. ਅੰਮ੍ਰਿਤਪਾਲ ਸਿੰਘ ਆਦਿ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *