ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ‘ਚ 6 ਤੋਂ 8 ਅਕਤੂਬਰ ਤੱਕ ਹੋਣ ਵਾਲੇ ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨੇ ਕੀਤਾ ਗੁਰਦੁਆਰਾ ਬੀੜ ਸਾਹਿਬ ਦਾ ਦੌਰਾ

Spread the love
ਝਬਾਲ 4 ਸਤੰਬਰ ( ਮੱਖਣ ਮਨੋਜ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈੱਡ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿੱਚ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ 6, 7 ਤੇ 8 ਅਕਤੂਬਰ ਨੂੰ ਮਨਾਏ ਜਾ ਰਹੇ ਤਿੰਨ ਰੋਜ਼ਾ ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਗੁਰਨਾਮ ਸਿੰਘ ਕੋਟ ਅਤੇ ਡਿਪਟੀ ਚੀਫ ਤਲਵਿੰਦਰ ਸਿੰਘ ਰੈਸੀਆਨਾ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਪੁੱਜੇ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਧਰਵਿੰਦਰ ਸਿੰਘ ਮਾਨੋਚਾਹਲ ਅਤੇ ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਨੇ ਦੱਸਿਆ ਕਿ ਜੋੜ ਮੇਲੇ ਸਬੰਧੀ 5 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। 6 ਅਕਤੂਬਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ। 7 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਕਰਕੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਦੇ ਰੂਪ ਵਿੱਚ ਦੀਵਾਨ ਹਾਲ ਲਿਜਾਇਆ ਜਾਵੇਗਾ, ਜਿੱਥੇ ਧਾਰਮਿਕ ਦੀਵਾਨ ਆਰੰਭ ਹੋਣਗੇ।ਇਸ ਮੌਕੇ ਸੰਗਤਾਂ ਦੇ ਠਹਿਰਾਅ, ਲੰਗਰਾਂ ਦੇ ਪ੍ਰਬੰਧ, ਸਾਫ-ਸਫਾਈ, ਬਿਜਲੀ-ਪਾਣੀ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਪ੍ਰਬੰਧ ਅਤੇ ਸਟੇਜ ਪ੍ਰਬੰਧਾਂ ਬਾਰੇ ਅਹਿਮ ਵਿਚਾਰਾਂ ਕੀਤੀਆਂ ਗਈਆਂ।ਇਸ ਮੌਕੇ ਮੀਤ ਮੈਨੇਜਰ ਦਿਲਬਾਗ ਸਿੰਘ ਝਬਾਲ, ਮੀਤ ਮੈਨੇਜਰ ਗੁਰਜੀਤ ਸਿੰਘ ਠੱਟਾ, ਅਕਾਊਂਟੈਂਟ ਅਮਰਬੀਰ ਸਿੰਘ, ਜਤਿੰਦਰ ਸਿੰਘ ਸਟੋਰ ਕੀਪਰ, ਅਰਵਨਪ੍ਰੀਤ ਸਿੰਘ ਕੈਰੋਵਾਲ, ਦਲਜੀਤ ਸਿੰਘ ਵਲਟੋਹਾ, ਗੁਰਜੀਤ ਸਿੰਘ ਪੰਜਵੜ ਆਦਿ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *